ICC Player Rankings: ਸ਼ੁਭਮਨ ਗਿੱਲ ਨੇ ਹਾਸਲ ਕੀਤੀ ਵੱਡੀ ਕਾਮਯਾਬੀ, ਰੋਹਿਤ-ਵਿਰਾਟ ਵਰਗੇ ਦਿੱਗਜ ਖਿਡਾਰੀ ਰਹਿ ਗਏ ਪਿੱਛੇ
Shubman Gill ICC player rankings: ਭਾਰਤੀ ਟੀਮ ਦੇ ਸਟਾਰ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਆਈਸੀਸੀ ਵਨਡੇ ਪਲੇਅਰ ਰੈਂਕਿੰਗ 'ਚ ਬੱਲੇਬਾਜ਼ਾਂ ਦੀ ਸੂਚੀ 'ਚ ਕਰੀਅਰ ਦੇ ਸਰਵੋਤਮ ਚੌਥੇ ਸਥਾਨ 'ਤੇ ਪਹੁੰਚ ਗਏ ਹਨ।
Shubman Gill news: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਪਿਛਲੇ ਕੁਝ ਸਮੇਂ ਤੋਂ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਤਿੰਨਾਂ ਫਾਰਮੈਟਾਂ ਵਿੱਚ ਭਾਰਤ ਲਈ ਸ਼ਾਨਦਾਰ ਪਾਰੀਆਂ ਖੇਡੀਆਂ ਹਨ। ਉਹ ਸ਼ਾਨਦਾਰ ਫਾਰਮ 'ਚ ਚੱਲ ਰਿਹਾ ਹੈ। ਆਈਸੀਸੀ ਰੈਂਕਿੰਗ ਵਿੱਚ ਉਸ ਦੇ ਸਰਵੋਤਮ ਪ੍ਰਦਰਸ਼ਨ ਲਈ ਉਸ ਨੂੰ ਇਨਾਮ ਦਿੱਤਾ ਗਿਆ ਹੈ। ਉਹ ਆਪਣੇ ਕਰੀਅਰ ਦੀ ਸਰਵੋਤਮ ਰੈਂਕਿੰਗ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਆਈਸੀਸੀ ਰੈਂਕਿੰਗ ਵਿੱਚ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਭਾਰਤੀ ਟੀਮ ਦੇ ਸਟਾਰ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਆਈਸੀਸੀ ਵਨਡੇ ਪਲੇਅਰ ਰੈਂਕਿੰਗ 'ਚ ਬੱਲੇਬਾਜ਼ਾਂ ਦੀ ਸੂਚੀ 'ਚ ਕਰੀਅਰ ਦੇ ਸਰਵੋਤਮ ਚੌਥੇ ਸਥਾਨ 'ਤੇ ਪਹੁੰਚ ਗਏ ਹਨ। ਉਸ ਦੇ 738 ਰੇਟਿੰਗ ਅੰਕ ਹਨ। ਗਿੱਲ ਤੋਂ ਇਲਾਵਾ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਵੀ ਟਾਪ-10 ਵਿੱਚ ਸ਼ਾਮਲ ਹਨ। ਕੋਹਲੀ ਨੇ ਵੀ ਇੱਕ ਸਥਾਨ ਹਾਸਲ ਕਰਕੇ ਸੱਤਵੇਂ ਸਥਾਨ 'ਤੇ ਪਹੁੰਚ ਗਏ ਹਨ। ਉਸ ਦੇ 719 ਰੇਟਿੰਗ ਅੰਕ ਹਨ। ਜਦਕਿ ਰੋਹਿਤ ਬੱਲੇਬਾਜ਼ਾਂ ਦੀ ਰੈਂਕਿੰਗ 'ਚ ਅੱਠਵੇਂ ਸਥਾਨ 'ਤੇ ਬਰਕਰਾਰ ਹਨ। ਪਾਕਿਸਤਾਨ ਦੇ ਵਿਸਫੋਟਕ ਬੱਲੇਬਾਜ਼ ਬਾਬਰ ਆਜ਼ਮ ਵਨਡੇ ਰੈਂਕਿੰਗ 'ਚ ਪਹਿਲੇ ਸਥਾਨ 'ਤੇ ਮੌਜੂਦ ਹਨ। ਉਸ ਦੇ 887 ਰੇਟਿੰਗ ਅੰਕ ਹਨ।
ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਟਾਪ-10 ਵਿੱਚ ਬਰਕਰਾਰ ਹਨ, ਉਹ ਇਸ ਸੂਚੀ ਵਿੱਚ ਸ਼ਾਮਲ ਇਕਲੌਤੇ ਭਾਰਤੀ ਗੇਂਦਬਾਜ਼ ਹਨ। ਉਹ ਆਸਟ੍ਰੇਲੀਆ ਦੇ ਜੋਸ਼ ਹੇਜ਼ਲਵੁੱਡ ਅਤੇ ਨਿਊਜ਼ੀਲੈਂਡ ਦੇ ਟ੍ਰੇਂਟ ਬੋਲਟ ਤੋਂ ਬਾਅਦ ਤੀਜੇ ਨੰਬਰ 'ਤੇ ਬਣਿਆ ਹੋਇਆ ਹੈ। ਸਿਰਾਜ ਦੇ 691 ਰੇਟਿੰਗ ਅੰਕ ਹਨ। ਦੱਖਣੀ ਅਫਰੀਕਾ ਦੇ ਏਡੇਨ ਮਾਰਕਰਮ ਬੱਲੇਬਾਜ਼ਾਂ ਦੀ ਸੂਚੀ 'ਚ 13 ਸਥਾਨਾਂ ਦੇ ਫਾਇਦੇ ਨਾਲ 41ਵੇਂ ਸਥਾਨ 'ਤੇ ਪਹੁੰਚ ਗਏ ਹਨ ਅਤੇ ਆਲਰਾਊਂਡਰਾਂ ਦੀ ਸੂਚੀ 'ਚ 16 ਸਥਾਨਾਂ ਦੇ ਫਾਇਦੇ ਨਾਲ 32ਵੇਂ ਸਥਾਨ 'ਤੇ ਪਹੁੰਚ ਗਏ ਹਨ।
ਸੂਰਿਆਕੁਮਾਰ ਯਾਦਵ ਟੀ-20 ਅੰਤਰਰਾਸ਼ਟਰੀ ਰੈਂਕਿੰਗ 'ਚ ਪਹਿਲੇ ਸਥਾਨ 'ਤੇ ਬਰਕਰਾਰ ਹਨ। ਉਸ ਦੇ 906 ਰੇਟਿੰਗ ਅੰਕ ਹਨ। ਜਦਕਿ ਹਾਰਦਿਕ ਪਾਂਡਿਆ ਆਲਰਾਊਂਡਰਾਂ ਦੀ ਸੂਚੀ 'ਚ ਆਪਣਾ ਦੂਜਾ ਸਥਾਨ ਬਰਕਰਾਰ ਰੱਖਦਾ ਹੈ। ਬੰਗਲਾਦੇਸ਼ ਦੇ ਲਿਟਨ ਦਾਸ ਇੱਕ ਸਥਾਨ ਦੇ ਸੁਧਾਰ ਨਾਲ ਆਪਣੇ ਕਰੀਅਰ ਦੀ ਸਰਵੋਤਮ ਰੈਂਕਿੰਗ 'ਤੇ 21ਵੇਂ ਨੰਬਰ 'ਤੇ ਪਹੁੰਚ ਗਏ ਹਨ।