ICC World Cup 2023: ਭਾਰਤੀ ਕ੍ਰਿਕਟ ਟੀਮ ਨੇ ਵਨਡੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਵਿਸ਼ਵ ਕੱਪ ਦਾ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ। ਹੁਣ ਖ਼ਬਰ ਹੈ ਕਿ ਵਨਡੇ ਵਿਸ਼ਵ ਕੱਪ ਦਾ ਫਾਈਨਲ ਦੇਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਨਰਿੰਦਰ ਮੋਦੀ ਸਟੇਡੀਅਮ 'ਚ ਮੌਜੂਦ ਰਹਿਣਗੇ।
ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਹੋਣ ਵਾਲੇ ਆਈਸੀਸੀ ਵਿਸ਼ਵ ਕੱਪ ਫਾਈਨਲ ਵਿੱਚ ਹਿੱਸਾ ਲੈਣ ਲਈ ਤਿਆਰ ਹਨ। ਭਾਰਤ ਦਾ ਇਹ ਫਾਈਨਲ ਮੈਚ ਕਈ ਤਰ੍ਹਾਂ ਨਾਲ ਯਾਦਗਾਰੀ ਹੋਣ ਵਾਲਾ ਹੈ। ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਕਈ ਕੈਬਨਿਟ ਮੰਤਰੀ ਵੀ ਵਿਸ਼ਵ ਕੱਪ 2023 ਦਾ ਫਾਈਨਲ ਦੇਖਣ ਲਈ ਅਹਿਮਦਾਬਾਦ ਵਿੱਚ ਮੌਜੂਦ ਹੋਣਗੇ। ਇਹ ਭਾਰਤ ਦਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਹੈ, ਜਿਸ ਦੀ ਸਮਰੱਥਾ 1 ਲੱਖ ਤੋਂ ਵੱਧ ਹੈ। ਇਹੀ ਕਾਰਨ ਹੈ ਕਿ ਵਿਸ਼ਵ ਕੱਪ ਦਾ ਫਾਈਨਲ ਮੈਚ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ, ਅਹਿਮਦਾਬਾਦ ਵਿੱਚ ਤੈਅ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਵਨਡੇ ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਭਾਰਤ ਬਨਾਮ ਨਿਊਜ਼ੀਲੈਂਡ ਵਿਚਾਲੇ ਖੇਡਿਆ ਗਿਆ ਸੀ। ਜਿੱਥੇ ਭਾਰਤ ਨੇ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾਇਆ। ਇਸ ਮੈਚ 'ਚ ਮੁਹੰਮਦ ਸ਼ਮੀ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਕੀਵੀ ਟੀਮ ਦੇ 7 ਬੱਲੇਬਾਜ਼ਾਂ ਨੂੰ ਆਊਟ ਕੀਤਾ। ਇਸ ਜਿੱਤ ਦੇ ਨਾਲ ਪੀਐਮ ਮੋਦੀ ਨੇ ਸ਼ਮੀ ਦੀ ਖੂਬ ਤਾਰੀਫ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਵੀ ਯਾਦ ਰੱਖਣਗੀਆਂ।
ਇਹ ਵੀ ਪੜ੍ਹੋ: Viral Video: ਆਲੂਆਂ ਦੀ ਬਜਾਏ ਸਮੋਸੇ 'ਚ ਨਿਕਲੀ ਕਿਰਲੀ! ਖਾ ਕੇ ਵਿਅਕਤੀ ਹੋਇਆ ਬੀਮਾਰ, VIDEO ਇੰਟਰਨੈੱਟ 'ਤੇ ਵਾਇਰਲ
ਹੁਣ ਜਦੋਂ ਭਾਰਤੀ ਟੀਮ ਫਾਈਨਲ ਵਿੱਚ ਪਹੁੰਚ ਗਈ ਹੈ ਤਾਂ ਪੀਐਮ ਮੋਦੀ ਨੇ ਖੁਦ ਮੈਚ ਦੇਖਣ ਦਾ ਫੈਸਲਾ ਕੀਤਾ ਹੈ। ਇਹ ਦਰਸ਼ਕਾਂ ਵਿੱਚ ਰੋਮਾਂਚ ਅਤੇ ਉਤਸ਼ਾਹ ਵਧਾਏਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਡਾਂ ਨੂੰ ਲੈ ਕੇ ਹਮੇਸ਼ਾ ਉਤਸ਼ਾਹਿਤ ਰਹਿੰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਏਸ਼ੀਅਨ ਖੇਡਾਂ ਅਤੇ ਏਸ਼ੀਅਨ ਪੈਰਾ ਖੇਡਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਹੁਣ ਉਹ ਭਾਰਤੀ ਕ੍ਰਿਕਟ ਟੀਮ ਦਾ ਹੌਸਲਾ ਵਧਾਉਣ ਲਈ ਅਹਿਮਦਾਬਾਦ ਵਿੱਚ ਮੌਜੂਦ ਹੋਣਗੇ।
ਇਹ ਵੀ ਪੜ੍ਹੋ: Viral Video: ਇਸ ਤਰ੍ਹਾਂ ਆਉਂਦਾ ਸਮੁੰਦਰ ਵਿੱਚ ਭੂਚਾਲ! ਗੋਤਾਖੋਰਾਂ ਨੇ ਸਕੂਬਾ ਡਾਈਵਿੰਗ ਦੌਰਾਨ ਰਿਕਾਰਡ ਕੀਤਾ ਡਰਾਉਣੀ ਵੀਡੀਓ