WTC Final: ਭਾਰਤੀ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਹੁਣ ਵਿਸ਼ਵ ਟੈਸਟ ਚੈਂਪੀਅਨਸ਼ਿਪ 2021-23 ਦੇ ਫਾਈਨਲ ਵਿੱਚ ਭਾਰਤ ਇੰਗਲੈਂਡ ਦੇ ਓਵਲ ਵਿੱਚ ਆਸਟ੍ਰੇਲੀਆ ਨਾਲ ਭਿੜੇਗਾ। ਇਸ ਸਾਲ ਦੇ ਡਬਲਯੂਟੀਸੀ ਫਾਈਨਲ ਵਿੱਚ, ਆਸਟ੍ਰੇਲੀਆ ਨੇ ਪਹਿਲਾ ਸਥਾਨ ਪੱਕਾ ਕੀਤਾ ਅਤੇ ਭਾਰਤ ਦੇ ਨਾਲ-ਨਾਲ ਸ਼੍ਰੀਲੰਕਾ ਵੀ ਦੂਜੇ ਸਥਾਨ ਦੀ ਦੌੜ ਵਿੱਚ ਸ਼ਾਮਲ ਸੀ।


ਸ਼੍ਰੀਲੰਕਾ ਨੂੰ ਨਿਊਜ਼ੀਲੈਂਡ ਦੌਰੇ 'ਤੇ ਖੇਡਿਆ ਗਿਆ ਪਹਿਲਾ ਟੈਸਟ ਮੈਚ ਜਿੱਤਣਾ ਜ਼ਰੂਰੀ ਸੀ ਪਰ ਅਜਿਹਾ ਨਹੀਂ ਹੋ ਸਕਿਆ। ਬੇਹੱਦ ਰੋਮਾਂਚਕ ਟੈਸਟ ਮੈਚ 'ਚ ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ ਪੰਜਵੇਂ ਦਿਨ ਦੀ ਆਖਰੀ ਗੇਂਦ 'ਤੇ ਦੋ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੂੰ ਸ਼੍ਰੀਲੰਕਾ ਦੀ ਹਾਰ ਦਾ ਫਾਇਦਾ ਹੋਇਆ ਅਤੇ ਉਹ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚ ਗਿਆ। ਆਓ, ਹੁਣ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਸ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਕਦੋਂ ਅਤੇ ਕਿੱਥੇ ਖੇਡਿਆ ਜਾਵੇਗਾ ਅਤੇ ਕਿਸ ਤਰ੍ਹਾਂ ਦੇਖਿਆ ਜਾਵੇਗਾ।


ਵਿਸ਼ਵ ਟੈਸਟ ਚੈਂਪੀਅਨਸ਼ਿਪ 2023 ਫਾਈਨਲ ਮੈਚ ਦੇ ਵੇਰਵੇ


ਭਾਰਤ ਬਨਾਮ ਆਸਟਰੇਲੀਆ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਲੰਡਨ, ਇੰਗਲੈਂਡ ਦੇ ਕੇਨਿੰਗਟਨ ਓਵਲ ਵਿੱਚ ਖੇਡਿਆ ਜਾਵੇਗਾ।


ਭਾਰਤ ਅਤੇ ਆਸਟਰੇਲੀਆ ਵਿਚਾਲੇ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ 7 ਜੂਨ ਤੋਂ ਸ਼ੁਰੂ ਹੋਵੇਗਾ ਅਤੇ 11 ਜੂਨ ਤੱਕ ਚੱਲੇਗਾ। ਇਸ ਦੇ ਨਾਲ ਹੀ ਮੌਸਮ ਨੂੰ ਦੇਖਦੇ ਹੋਏ ਇਕ ਰਿਜ਼ਰਵ ਡੇਅ ਵੀ ਤੈਅ ਕੀਤਾ ਗਿਆ ਹੈ, ਜੋ ਕਿ 12 ਜੂਨ ਹੋਵੇਗਾ।


ਭਾਰਤ ਅਤੇ ਆਸਟਰੇਲੀਆ ਵਿਚਾਲੇ ਹੋਣ ਵਾਲੀ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ 7 ਜੂਨ ਨੂੰ ਭਾਰਤੀ ਸਮੇਂ ਮੁਤਾਬਕ ਦੁਪਹਿਰ 3 ਵਜੇ ਸ਼ੁਰੂ ਹੋ ਸਕਦਾ ਹੈ। ਹਾਲਾਂਕਿ ਮੈਚ ਦੇ ਸਹੀ ਸਮੇਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।


ਭਾਰਤ ਵਿੱਚ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ 2023 ਦਾ ਫਾਈਨਲ ਮੈਚ ਸਟਾਰ ਸਪੋਰਟਸ ਨੈੱਟਵਰਕ 'ਤੇ ਪ੍ਰਸਾਰਿਤ ਕੀਤੇ ਜਾਣ ਦੀ ਉਮੀਦ ਹੈ। ਦੂਜੇ ਪਾਸੇ, ਆਨਲਾਈਨ ਸਟ੍ਰੀਮਿੰਗ ਦੀ ਗੱਲ ਕਰੀਏ ਤਾਂ ਦਰਸ਼ਕ ਇਸ ਮੈਚ ਨੂੰ ਡਿਜ਼ਨੀ ਪਲੱਸ ਹੌਟਸਟਾਰ ਦੀ ਐਪ ਅਤੇ ਵੈੱਬਸਾਈਟ ਦੋਵਾਂ 'ਤੇ ਦੇਖ ਸਕਦੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।