IND vs AFG 1ST T20I Full Highlights: ਮੋਹਾਲੀ 'ਚ ਖੇਡੇ ਗਏ ਪਹਿਲੇ ਟੀ-20 'ਚ ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। 159 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ 17.3 ਓਵਰਾਂ 'ਚ ਹੀ ਜਿੱਤ ਗਈ। ਭਾਰਤ ਲਈ ਸ਼ਿਵਮ ਦੂਬੇ ਨੇ 40 ਗੇਂਦਾਂ ਵਿੱਚ 5 ਚੌਕਿਆਂ ਅਤੇ 02 ਛੱਕਿਆਂ ਦੀ ਮਦਦ ਨਾਲ 60* ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਤੋਂ ਇਲਾਵਾ ਜੀਤੇ ਸ਼ਰਮਾ ਨੇ 31 ਦੌੜਾਂ ਬਣਾਈਆਂ। ਇਸ ਦੌਰਾਨ ਅਫਗਾਨਿਸਤਾਨ ਲਈ ਮੁਜੀਬ ਨੇ ਸਭ ਤੋਂ ਵੱਧ 2 ਵਿਕਟਾਂ ਲਈਆਂ।


ਮੈਚ 'ਚ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ 20 ਓਵਰਾਂ 'ਚ 5 ਵਿਕਟਾਂ 'ਤੇ 158 ਦੌੜਾਂ ਬਣਾਈਆਂ। ਮੁਹੰਮਦ ਨਬੀ ਨੇ ਟੀਮ ਲਈ 42 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ, ਜਿਸ ਵਿੱਚ 2 ਚੌਕੇ ਅਤੇ 3 ਛੱਕੇ ਸ਼ਾਮਲ ਸਨ। ਪਰ ਨਬੀ ਦੀ ਇਹ ਪਾਰੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੀ।


159 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਕਪਤਾਨ ਰੋਹਿਤ ਸ਼ਰਮਾ ਪਾਰੀ ਦੇ ਪਹਿਲੇ ਓਵਰ ਦੀ ਦੂਜੀ ਗੇਂਦ 'ਤੇ ਖਾਤਾ ਖੋਲ੍ਹੇ ਬਿਨਾਂ ਰਨ ਆਊਟ ਹੋ ਗਏ। ਓਪਨਿੰਗ ਜੋੜੀਦਾਰ ਗਿੱਲ ਨਾਲ ਸਹੀ ਤਾਲਮੇਲ ਨਾ ਬਣਾ ਸਕਣ ਕਾਰਨ ਰੋਹਿਤ ਸ਼ਰਮਾ ਰਨ ਆਊਟ ਹੋ ਗਿਆ। ਫਿਰ ਦੂਜੀ ਵਿਕਟ ਲਈ ਸ਼ੁਭਮਨ ਗਿੱਲ ਨੇ ਤਿਲਕ ਵਰਮਾ ਨਾਲ 28 ਦੌੜਾਂ ਦੀ ਸਾਂਝੇਦਾਰੀ ਕੀਤੀ। ਪਰ ਗਿੱਲ ਵੀ ਕ੍ਰੀਜ਼ 'ਤੇ ਜ਼ਿਆਦਾ ਸਮਾਂ ਨਹੀਂ ਬਿਤਾ ਸਕੇ ਅਤੇ ਚੌਥੇ ਓਵਰ 'ਚ ਮੁਜੀਬ ਉਰ ਰਹਿਮਾਨ ਦਾ ਸ਼ਿਕਾਰ ਬਣ ਗਏ।


ਇਹ ਵੀ ਪੜ੍ਹੋ: Viral News: 8ਵੀਂ ਵਾਰ ਵਿਆਹ ਕਰਵਾਉਣਾ ਚਾਹੁੰਦੀ 112 ਸਾਲ ਦੀ ਦਾਦੀ, ਬਸ ਇੱਕ ਮਰਦ ਦੀ ਤਲਾਸ਼!


ਫਿਰ ਤੀਜੇ ਵਿਕਟ ਲਈ ਤਿਲਕ ਵਰਮਾ ਅਤੇ ਸ਼ਿਵਮ ਦੂਬੇ ਨੇ 44 ਦੌੜਾਂ (29 ਗੇਂਦਾਂ) ਦੀ ਸਾਂਝੇਦਾਰੀ ਕੀਤੀ, ਜਿਸ ਦਾ ਅੰਤ 9ਵੇਂ ਓਵਰ ਵਿੱਚ ਤਿਲਕ ਦੀ ਵਿਕਟ ਦੇ ਨਾਲ ਹੋਇਆ। ਤਿਲਕ ਵਰਮਾ ਨੇ 22 ਗੇਂਦਾਂ 'ਚ 2 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 26 ਦੌੜਾਂ ਬਣਾਈਆਂ।


ਇਹ ਵੀ ਪੜ੍ਹੋ: Punjab News: ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।