IND vs AFG 2nd T20 Match Report: ਭਾਰਤੀ ਟੀਮ ਨੇ ਇੰਦੌਰ ਟੀ-20 ਮੈਚ 'ਚ ਅਫਗਾਨਿਸਤਾਨ ਨੂੰ ਹਰਾਇਆ ਹੈ। ਟੀਮ ਇੰਡੀਆ ਨੇ 6 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਭਾਰਤ ਨੂੰ ਜਿੱਤ ਲਈ 173 ਦੌੜਾਂ ਦਾ ਟੀਚਾ ਸੀ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਯਸ਼ਸਵੀ ਜੈਸਵਾਲ ਅਤੇ ਸ਼ਿਵਮ ਦੂਬੇ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਸਿਰਫ਼ 15.4 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ। ਇਸ ਤਰ੍ਹਾਂ ਟੀਮ ਇੰਡੀਆ ਨੇ 3 ਟੀ-20 ਮੈਚਾਂ ਦੀ ਸੀਰੀਜ਼ 'ਚ 2-0 ਦੀ ਬੜ੍ਹਤ ਬਣਾ ਲਈ ਹੈ।


ਯਸ਼ਸਵੀ ਜੈਸਵਾਲ ਅਤੇ ਸ਼ਿਵਮ ਦੂਬੇ ਦੀ ਤੂਫਾਨੀ ਪਾਰੀ...


ਭਾਰਤ ਲਈ ਯਸ਼ਸਵੀ ਜੈਸਵਾਲ ਨੇ 34 ਗੇਂਦਾਂ ਵਿੱਚ ਸਭ ਤੋਂ ਵੱਧ 68 ਦੌੜਾਂ ਬਣਾਈਆਂ। ਇਸ ਨੌਜਵਾਨ ਸਲਾਮੀ ਬੱਲੇਬਾਜ਼ ਨੇ ਆਪਣੀ ਪਾਰੀ 'ਚ 5 ਚੌਕੇ ਅਤੇ 6 ਛੱਕੇ ਲਗਾਏ। ਸ਼ਿਵਮ ਦੂਬੇ ਨੇ 32 ਗੇਂਦਾਂ ਵਿੱਚ ਸਭ ਤੋਂ ਵੱਧ 63 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਪਾਰੀ 'ਚ 5 ਚੌਕੇ ਅਤੇ 4 ਛੱਕੇ ਲਗਾਏ। ਵਿਰਾਟ ਕੋਹਲੀ ਨੇ 16 ਗੇਂਦਾਂ 'ਤੇ 29 ਦੌੜਾਂ ਦੀ ਆਕਰਸ਼ਕ ਪਾਰੀ ਖੇਡੀ। ਹਾਲਾਂਕਿ ਇਸ ਤੋਂ ਇਲਾਵਾ ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਵਿਕਟਕੀਪਰ ਬੱਲੇਬਾਜ਼ ਜਿਤੇਸ਼ ਸ਼ਰਮਾ ਜ਼ੀਰੋ 'ਤੇ ਰਹੇ।


ਇਹ ਵੀ ਪੜ੍ਹੋ: IND Vs ENG: ਕੇੇਐਸ ਭਰਤ ਦੀ ਚਮਕੀ ਕਿਸਮਤ, ਇੰਗਲੈਂਡ ਖਿਲਾਫ਼ ਪਲੇਇੰਗ ਇਲੈਵਨ 'ਚ ਮਿਲੀ ਜਗ੍ਹਾ


ਪਰ ਯਸ਼ਸਵੀ ਜੈਸਵਾਲ ਅਤੇ ਸ਼ਿਵਮ ਦੂਬੇ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਟੀਮ ਇੰਡੀਆ ਮੈਚ ਜਿੱਤਣ 'ਚ ਸਫਲ ਰਹੀ। ਅਫਗਾਨਿਸਤਾਨ ਲਈ ਕਰੀਮ ਜੰਨਤ ਸਭ ਤੋਂ ਸਫਲ ਗੇਂਦਬਾਜ਼ ਰਹੇ। ਕਰੀਮ ਜੰਨਤ ਨੇ ਟੀਮ ਇੰਡੀਆ ਦੇ 2 ਬੱਲੇਬਾਜ਼ਾਂ ਨੂੰ ਆਪਣਾ ਸ਼ਿਕਾਰ ਬਣਾਇਆ। ਇਸ ਤੋਂ ਇਲਾਵਾ ਫਜ਼ੁੱਲਾ ਫਾਰੂਕੀ ਅਤੇ ਨਵੀਨ ਉਲ ਹੱਕ ਨੂੰ 1-1 ਸਫਲਤਾ ਮਿਲੀ।


ਇਦਾਂ ਰਿਹਾ ਮੈਚ ਦਾ ਹਾਲ


ਇਸ ਤੋਂ ਪਹਿਲਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਅਫਗਾਨਿਸਤਾਨ ਨੇ 20 ਓਵਰਾਂ ਵਿੱਚ 172 ਦੌੜਾਂ ਬਣਾਈਆਂ। ਅਫਗਾਨਿਸਤਾਨ ਲਈ ਹਰਫਨਮੌਲਾ ਗੁਲਬਦੀਨ ਨਾਇਬ ਨੇ 35 ਗੇਂਦਾਂ 'ਚ ਸਭ ਤੋਂ ਵੱਧ 57 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਤੂਫਾਨੀ ਪਾਰੀ 'ਚ 5 ਚੌਕੇ ਅਤੇ 4 ਛੱਕੇ ਲਗਾਏ। ਭਾਰਤ ਲਈ ਅਰਸ਼ਦੀਪ ਸਿੰਘ ਸਭ ਤੋਂ ਸਫਲ ਗੇਂਦਬਾਜ਼ ਰਹੇ। ਅਰਸ਼ਦੀਪ ਸਿੰਘ ਨੇ 4 ਓਵਰਾਂ ਵਿੱਚ 32 ਦੌੜਾਂ ਦੇ ਕੇ 3 ਬੱਲੇਬਾਜ਼ਾਂ ਨੂੰ ਆਪਣਾ ਸ਼ਿਕਾਰ ਬਣਾਇਆ। ਇਸ ਤੋਂ ਇਲਾਵਾ ਅਕਸ਼ਰ ਪਟੇਲ ਅਤੇ ਰਵੀ ਬਿਸ਼ਨੋਈ ਨੂੰ 2-2 ਸਫਲਤਾ ਮਿਲੀ। ਸ਼ਿਵਮ ਦੂਬੇ ਨੇ 1 ਵਿਕਟ ਆਪਣੇ ਨਾਂ ਕੀਤਾ।


ਇਹ ਵੀ ਪੜ੍ਹੋ: IND vs AFG: ਗੁਲਬਦੀਨ ਨਾਇਬ ਦੀ ਤੂਫਾਨੀ ਪਾਰੀ ਤੋਂ ਬਾਅਦ ਟੀਮ ਇੰਡੀਆ ਦੇ ਗੇਂਦਬਾਜ਼ਾਂ ਦੀ ਵਾਪਸੀ, ਭਾਰਤ ਦੇ ਸਾਹਮਣੇ 173 ਦੌੜਾਂ ਦਾ ਟੀਚਾ