ਪੜਚੋਲ ਕਰੋ

India Vs Australia 3rd ODI Live : ਵਿਰਾਟ ਕੋਹਲੀ 56 ਦੌੜਾਂ ਬਣਾ ਕੇ ਪਰਤੇ ਪੈਵੇਲੀਅਨ, ਭਾਰਤ ਨੂੰ 171 ਦੇ ਸਕੋਰ 'ਤੇ ਲੱਗਾ ਤੀਜਾ ਝਟਕਾ

IND vs AUS: ਤੀਜੇ ਵਨਡੇ 'ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਦੋਵਾਂ ਵਿਚਾਲੇ ਇਹ ਮੈਚ ਰੋਜ਼ਕੋਟ 'ਚ ਖੇਡਿਆ ਜਾਵੇਗਾ।

LIVE

Key Events
India Vs Australia 3rd ODI Live : ਵਿਰਾਟ ਕੋਹਲੀ 56 ਦੌੜਾਂ ਬਣਾ ਕੇ ਪਰਤੇ ਪੈਵੇਲੀਅਨ, ਭਾਰਤ ਨੂੰ 171 ਦੇ ਸਕੋਰ 'ਤੇ ਲੱਗਾ ਤੀਜਾ ਝਟਕਾ

Background

IND vs AUS 3rd ODI Playing XI: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ ਰਾਜਕੋਟ 'ਚ ਖੇਡਿਆ ਜਾਣਾ ਹੈ। ਭਾਰਤ ਨੇ ਸੀਰੀਜ਼ ਦੇ ਪਹਿਲੇ ਦੋ ਵਨਡੇ ਜਿੱਤ ਕੇ ਅਜੇਤੂ ਬੜ੍ਹਤ ਬਣਾ ਲਈ ਹੈ। ਭਾਰਤ ਕੋਲ ਤੀਜਾ ਵਨਡੇ ਜਿੱਤ ਕੇ ਕਲੀਨ ਸਵੀਪ ਕਰਨ ਦਾ ਸੁਨਹਿਰੀ ਮੌਕਾ ਹੈ। ਪਹਿਲੇ ਦੋ ਮੈਚਾਂ ਦੀ ਤੁਲਨਾ 'ਚ ਤੀਜੇ ਵਨਡੇ 'ਚ ਦੋਵਾਂ ਟੀਮਾਂ 'ਚ ਵੱਡੇ ਬਦਲਾਅ ਹੋਣ ਜਾ ਰਹੇ ਹਨ। ਤੀਜੇ ਵਨਡੇ ਵਿੱਚ ਟੀਮ ਇੰਡੀਆ ਦੀ ਕਮਾਨ ਰੋਹਿਤ ਸ਼ਰਮਾ ਦੇ ਹੱਥਾਂ ਵਿੱਚ ਹੋਵੇਗੀ। ਆਸਟਰੇਲੀਆਈ ਕਪਤਾਨ ਪੈਟ ਕਮਿੰਸ ਵੀ ਤੀਜੇ ਵਨਡੇ ਵਿੱਚ ਵਾਪਸੀ ਕਰ ਸਕਦੇ ਹਨ।

ਰੋਹਿਤ ਸ਼ਰਮਾ ਤੋਂ ਇਲਾਵਾ ਭਾਰਤ ਨੇ ਤੀਜੇ ਵਨਡੇ ਲਈ ਵਿਰਾਟ ਕੋਹਲੀ ਅਤੇ ਕੁਲਦੀਪ ਯਾਦਵ ਨੂੰ ਵੀ ਵਾਪਸ ਬੁਲਾਇਆ ਹੈ। ਹਾਲਾਂਕਿ ਇਸ ਮੈਚ ਲਈ ਪੰਜ ਅਹਿਮ ਖਿਡਾਰੀਆਂ ਨੂੰ ਵੀ ਬਦਲਿਆ ਗਿਆ ਹੈ। ਰੋਹਿਤ ਸ਼ਰਮਾ ਨੇ ਮੰਗਲਵਾਰ ਸ਼ਾਮ ਨੂੰ ਹੀ ਐਲਾਨ ਕੀਤਾ ਸੀ ਕਿ ਹਾਰਦਿਕ ਪੰਡਯਾ, ਸ਼ੁਭਮਨ ਗਿੱਲ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ ਤੀਜੇ ਵਨਡੇ ਮੈਚ ਦਾ ਹਿੱਸਾ ਨਹੀਂ ਹੋਣਗੇ। ਤੀਜੇ ਵਨਡੇ ਲਈ ਭਾਰਤ ਕੋਲ ਸਿਰਫ਼ 13 ਖਿਡਾਰੀ ਬਚੇ ਹਨ।

ਰੋਹਿਤ ਸ਼ਰਮਾ ਦੇ ਨਾਲ ਈਸ਼ਾਨ ਕਿਸ਼ਨ ਓਪਨਿੰਗ ਦੀ ਜ਼ਿੰਮੇਵਾਰੀ ਨਿਭਾਉਂਦੇ ਨਜ਼ਰ ਆਉਣਗੇ। ਵਿਰਾਟ ਕੋਹਲੀ ਤੀਜੇ ਨੰਬਰ 'ਤੇ ਖੇਡਣਗੇ। ਅਈਅਰ ਚੌਥੇ ਨੰਬਰ 'ਤੇ, ਕੇਐੱਲ ਰਾਹੁਲ ਪੰਜਵੇਂ ਨੰਬਰ 'ਤੇ ਅਤੇ ਸੂਰਿਆਕੁਮਾਰ ਯਾਦਵ ਛੇਵੇਂ ਨੰਬਰ 'ਤੇ ਬੱਲੇਬਾਜ਼ੀ ਕਰਦੇ ਨਜ਼ਰ ਆਉਣਗੇ। ਰਵਿੰਦਰ ਜਡੇਜਾ ਦੀ ਥਾਂ 'ਤੇ ਵਾਸ਼ਿੰਗਟਨ ਸੁੰਦਰ ਨੂੰ ਪਲੇਇੰਗ 11 'ਚ ਸ਼ਾਮਲ ਕੀਤਾ ਜਾ ਸਕਦਾ ਹੈ।

ਹਾਲਾਂਕਿ ਇਹ ਤੈਅ ਨਹੀਂ ਹੈ ਕਿ ਭਾਰਤ ਤਿੰਨ ਤੇਜ਼ ਗੇਂਦਬਾਜ਼ਾਂ ਨੂੰ ਮੈਦਾਨ 'ਚ ਉਤਾਰੇਗਾ ਜਾਂ ਨਹੀਂ। ਬੁਮਰਾਹ ਅਤੇ ਸਿਰਾਜ ਦਾ ਪਲੇਇੰਗ 11 ਦਾ ਹਿੱਸਾ ਹੋਣਾ ਤੈਅ ਹੈ। ਇਸ ਮੈਚ 'ਚ ਅਸ਼ਵਿਨ ਵੀ ਖੇਡਣਗੇ। ਕੁਲਦੀਪ ਯਾਦਵ ਜਾਂ ਪ੍ਰਸਿਧ ਕ੍ਰਿਸ਼ਨਾ ਨੂੰ ਪਲੇਇੰਗ 11 ਵਿੱਚ ਹਿੱਸਾ ਮਿਲ ਸਕਦਾ ਹੈ।

ਆਸਟ੍ਰੇਲੀਆਈ ਟੀਮ ਨੂੰ ਦੋ ਮੈਚ ਹਾਰਨ ਤੋਂ ਬਾਅਦ ਵੱਡੀ ਰਾਹਤ ਮਿਲੀ ਹੈ। ਸਟਾਰਕ ਅਤੇ ਮੈਕਸਵੈੱਲ ਤੀਜੇ ਵਨਡੇ ਲਈ ਟੀਮ 'ਚ ਵਾਪਸੀ ਕਰਨਗੇ। ਕਪਤਾਨ ਪੈਟ ਕਮਿੰਸ ਦੂਜੇ ਵਨਡੇ ਦਾ ਹਿੱਸਾ ਨਹੀਂ ਸਨ। ਕਮਿੰਸ ਤੀਜੇ ਮੈਚ 'ਚ ਵਾਪਸੀ ਕਰਨਗੇ ਅਤੇ ਟੀਮ ਦੀ ਕਮਾਨ ਸੰਭਾਲਦੇ ਨਜ਼ਰ ਆਉਣਗੇ।

20:11 PM (IST)  •  27 Sep 2023

IND vs AUS Live Score: ਭਾਰਤ ਦਾ ਸਕੋਰ 29 ਓਵਰਾਂ ਵਿੱਚ 179 ਦੌੜਾਂ ਹੈ।

ਤੀਜੇ ਵਨਡੇ 'ਚ 29 ਓਵਰ ਪੂਰੇ ਹੋਣ ਤੋਂ ਬਾਅਦ ਭਾਰਤੀ ਟੀਮ ਨੇ 3 ਵਿਕਟਾਂ ਦੇ ਨੁਕਸਾਨ 'ਤੇ 179 ਦੌੜਾਂ ਬਣਾ ਲਈਆਂ ਹਨ। ਜਿੱਤ ਲਈ ਅਜੇ 174 ਦੌੜਾਂ ਹੋਰ ਬਣਾਉਣੀਆਂ ਹਨ। ਇਸ ਸਮੇਂ ਸ਼੍ਰੇਅਸ ਅਈਅਰ 17 ਦੌੜਾਂ ਅਤੇ ਕੇਐੱਲ ਰਾਹੁਲ 5 ਦੌੜਾਂ ਬਣਾ ਕੇ ਖੇਡ ਰਹੇ ਹਨ।

19:54 PM (IST)  •  27 Sep 2023

IND vs AUS Live Score: ਵਿਰਾਟ ਕੋਹਲੀ 56 ਦੌੜਾਂ ਬਣਾ ਕੇ ਪਰਤੇ ਪੈਵੇਲੀਅਨ

ਆਪਣਾ ਅਰਧ ਸੈਂਕੜਾ ਪੂਰਾ ਕਰਨ ਤੋਂ ਬਾਅਦ ਵਿਰਾਟ ਕੋਹਲੀ 56 ਦੇ ਨਿੱਜੀ ਸਕੋਰ 'ਤੇ ਗਲੇਨ ਮੈਕਸਵੈੱਲ ਦਾ ਸ਼ਿਕਾਰ ਬਣੇ। ਟੀਮ ਇੰਡੀਆ ਨੂੰ 171 ਦੇ ਸਕੋਰ 'ਤੇ ਤੀਜਾ ਝਟਕਾ ਲੱਗਾ। ਹੁਣ ਕੇਐੱਲ ਰਾਹੁਲ ਸ਼੍ਰੇਅਸ ਅਈਅਰ ਦਾ ਸਮਰਥਨ ਕਰਨ ਲਈ ਮੈਦਾਨ 'ਤੇ ਬੱਲੇਬਾਜ਼ੀ ਕਰਨ ਉਤਰੇ ਹਨ।

19:34 PM (IST)  •  27 Sep 2023

IND vs AUS Live Score: ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਰੋਹਿਤ ਆਊਟ

ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਰੋਹਿਤ ਸ਼ਰਮਾ 57 ਗੇਂਦਾਂ ਵਿੱਚ 81 ਦੌੜਾਂ ਬਣਾ ਕੇ ਆਊਟ ਹੋ ਗਏ। ਰੋਹਿਤ ਨੇ 6 ਛੱਕੇ ਅਤੇ 5 ਚੌਕੇ ਲਗਾਏ। ਮੈਕਸਵੈੱਲ ਨੇ ਉਸ ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ। ਭਾਰਤ ਨੇ 21 ਓਵਰਾਂ ਵਿੱਚ 144 ਦੌੜਾਂ ਬਣਾਈਆਂ ਹਨ।

18:51 PM (IST)  •  27 Sep 2023

IND vs AUS Live Score: ਭਾਰਤ ਨੇ 12 ਓਵਰਾਂ ਵਿੱਚ 78 ਦੌੜਾਂ ਬਣਾਈਆਂ

ਭਾਰਤ ਨੇ 12 ਓਵਰਾਂ 'ਚ ਇਕ ਵਿਕਟ ਦੇ ਨੁਕਸਾਨ 'ਤੇ 78 ਦੌੜਾਂ ਬਣਾਈਆਂ। ਰੋਹਿਤ ਸ਼ਰਮਾ 38 ਗੇਂਦਾਂ ਵਿੱਚ 57 ਦੌੜਾਂ ਬਣਾ ਕੇ ਖੇਡ ਰਿਹਾ ਹੈ। ਵਿਰਾਟ ਕੋਹਲੀ 2 ਦੌੜਾਂ ਬਣਾ ਕੇ ਖੇਡ ਰਿਹਾ ਹੈ।

17:27 PM (IST)  •  27 Sep 2023

IND vs AUS Live Score: ਆਸਟ੍ਰੇਲੀਆ ਨੇ ਭਾਰਤ ਨੂੰ 353 ਦੌੜਾਂ ਦਾ ਦਿੱਤਾ ਟੀਚਾ

ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ 353 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 352 ਦੌੜਾਂ ਬਣਾਈਆਂ। ਮਾਰਸ਼ ਨੇ 96 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਸਮਿਥ ਨੇ 74 ਅਤੇ ਲੈਬੁਸ਼ੇਨ ਨੇ 72 ਦੌੜਾਂ ਬਣਾਈਆਂ। ਡੇਵਿਡ ਵਾਰਨਰ 56 ਦੌੜਾਂ ਬਣਾ ਕੇ ਆਊਟ ਹੋਏ। ਭਾਰਤ ਲਈ ਗੇਂਦਬਾਜ਼ੀ ਕਰਦੇ ਹੋਏ ਜਸਪ੍ਰੀਤ ਬੁਮਰਾਹ ਨੇ 10 ਓਵਰਾਂ 'ਚ 81 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਕੁਲਦੀਪ ਯਾਦਵ ਨੇ 6 ਓਵਰਾਂ 'ਚ 48 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਪ੍ਰਸਿਧ ਕ੍ਰਿਸ਼ਨ ਨੇ ਇਕ ਵਿਕਟ ਲਈ। ਸਿਰਾਜ ਨੇ 9 ਓਵਰਾਂ 'ਚ 68 ਦੌੜਾਂ ਦੇ ਕੇ ਇਕ ਵਿਕਟ ਲਈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Embed widget