ICC World Cup 2023 Final: ਵਿਰਾਟ ਕੋਹਲੀ ਨੇ ਫਾਈਨਲ 'ਚ ਅਰਧ ਸੈਂਕੜਾ ਲਾ ਕੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ
Virat Kohli Record: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡੇ ਜਾ ਰਹੇ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ ਭਾਰਤ ਪਹਿਲਾਂ ਬੱਲੇਬਾਜ਼ੀ ਕਰ ਰਿਹਾ ਹੈ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ICC Cricket World Cup 2023 Final: ਆਈਸੀਸੀ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਭਾਰਤ ਅਤੇ ਆਸਟਰੇਲੀਆ ਵਿਚਾਲੇ ਅਹਿਮਦਾਬਾਦ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਹੁਣ ਤੱਕ ਕਈ ਰਿਕਾਰਡ ਬਣ ਚੁੱਕੇ ਹਨ। ਇਸ ਸਿਲਸਿਲੇ 'ਚ ਟੀਮ ਇੰਡੀਆ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਦੇ ਨਾਂ ਇਕ ਹੋਰ ਉਪਲੱਬਧੀ ਜੁੜ ਗਈ ਹੈ। ਉਹ ਵਿਸ਼ਵ ਕੱਪ ਐਡੀਸ਼ਨ ਦੇ ਸੈਮੀਫਾਈਨਲ ਅਤੇ ਫਾਈਨਲ ਦੋਵਾਂ ਮੈਚਾਂ ਵਿੱਚ 50 ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਏ ਹਨ।
ਵਿਰਾਟ ਕੋਹਲੀ ਇਹ ਉਪਲਬਧੀ ਹਾਸਲ ਕਰਨ ਵਾਲੇ ਦੁਨੀਆ ਦੇ ਸੱਤਵੇਂ ਅਤੇ ਭਾਰਤ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ। ਇਸ ਤੋਂ ਪਹਿਲਾਂ ਸਾਲ 1979 'ਚ ਇੰਗਲੈਂਡ ਦੇ ਮਾਈਕਲ ਬਰੇਲੇ, ਸਾਲ 1987 'ਚ ਆਸਟ੍ਰੇਲੀਆ ਦੇ ਡੇਵਿਡ ਬੂਨ, ਸਾਲ 1992 'ਚ ਪਾਕਿਸਤਾਨ ਦੇ ਜਾਵੇਦ ਮੀਆਂਦਾਦ, ਸਾਲ 1996 'ਚ ਸ਼੍ਰੀਲੰਕਾ ਦੇ ਅਰਵਿੰਦ ਡੀ ਸਿਲਵਾ, ਸਾਲ 2015 'ਚ ਨਿਊਜ਼ੀਲੈਂਡ ਦੇ ਗ੍ਰਾਂਟ ਇਲੀਅਟ, ਆਸਟ੍ਰੇਲੀਆ ਦੇ ਸਟੀਵ ਸਮਿੱਥ ਨੇ 2015 ਵਿੱਚ ਸੈਮੀਫਾਈਨਲ ਅਤੇ ਫਾਈਨਲ ਦੋਵਾਂ ਮੈਚਾਂ ਵਿੱਚ 50 ਤੋਂ ਵੱਧ ਸਕੋਰ ਬਣਾਏ। ਇਸ ਵਾਰ 2023 ਵਿਸ਼ਵ ਕੱਪ ਵਿੱਚ ਵਿਰਾਟ ਕੋਹਲੀ ਦੇ ਬੱਲੇ ਨੇ ਵਧੀਆ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਵੱਡੀ ਖ਼ਬਰ ! ਪਹਿਲੀ ਵਾਰ $4 ਟ੍ਰਿਲੀਅਨ ਨੂੰ ਪਾਰ ਕਰ ਗਈ ਭਾਰਤ ਦੀ ਜੀਡੀਪੀ
ਵਿਸ਼ਵ ਕੱਪ 2023 ਵਿੱਚ ਵਿਰਾਟ ਕੋਹਲੀ
ਇਸ ਵਿਸ਼ਵ ਕੱਪ ਦੌਰਾਨ ਕਿੰਗ ਕੋਹਲੀ ਦਾ ਬੱਲਾ ਬਹੁਤ ਵਧੀਆ ਰਿਹਾ ਹੈ। ਸੈਮੀਫਾਈਨਲ ਮੈਚ 'ਚ ਉਨ੍ਹਾਂ ਨੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੇ 49 ਸੈਂਕੜਿਆਂ ਦਾ ਰਿਕਾਰਡ ਤੋੜ ਦਿੱਤਾ ਅਤੇ ਵਨਡੇ 'ਚ 50 ਸੈਂਕੜੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣ ਗਏ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ ਵੀ ਬਣਾਈਆਂ। ਉਨ੍ਹਾਂ ਦੇ ਖਾਤੇ 'ਚ 765 ਦੌੜਾਂ ਜੁੜ ਗਈਆਂ ਹਨ। ਹਾਲਾਂਕਿ ਅੱਜ ਕੋਹਲੀ ਅਰਧ ਸੈਂਕੜਾ ਬਣਾ ਕੇ ਪੈਵੇਲੀਅਨ ਪਰਤ ਗਏ। ਉਨ੍ਹਾਂ ਨੇ 63 ਗੇਂਦਾਂ 'ਚ 4 ਚੌਕਿਆਂ ਦੀ ਮਦਦ ਨਾਲ 54 ਦੌੜਾਂ ਬਣਾਈਆਂ। ਇਸ ਅਰਧ ਸੈਂਕੜੇ ਨਾਲ ਵਿਰਾਟ ਕੋਹਲੀ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਇੱਕ ਹੀ ਐਡੀਸ਼ਨ ਵਿੱਚ 750 ਤੋਂ ਵੱਧ ਦੌੜਾਂ ਬਣਾਉਣ ਵਾਲੇ ਪਹਿਲੇ ਬੱਲੇਬਾਜ਼ ਬਣ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: IND Vs AUS Final: ਆਨੰਦ ਮਹਿੰਦਰਾ ਕਿਉਂ ਨਹੀਂ ਦੇਖ ਰਹੇ ਭਾਰਤ ਬਨਾਮ ਆਸਟ੍ਰੇਲੀਆ ਦਾ ਫਾਈਨਲ ਮੈਚ ?