IND vs AUS Final: ਆਸਟ੍ਰੇਲੀਆ ਦੀ ਜਿੱਤ ਤੇ ਫੈਨਜ਼ ਵੱਲੋਂ ਸ਼ਰਮਨਾਕ ਹਰਕਤ, ਗੁੱਸੇ 'ਚ ਭੜਕੇ ਹਰਭਜਨ ਸਿੰਘ ਨੇ ਲਗਾਈ ਕਲਾਸ
World Cup 2023 Final India vs Australia: ਆਸਟਰੇਲੀਆ ਕ੍ਰਿਕਟ ਟੀਮ ਨੇ ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਭਾਰਤ ਨੂੰ ਹਰਾਇਆ। ਆਸਟਰੇਲੀਆ ਦੀ ਇਸ ਜਿੱਤ ਤੋਂ ਬਾਅਦ ਕੁਝ ਖਿਡਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
World Cup 2023 Final India vs Australia: ਆਸਟਰੇਲੀਆ ਕ੍ਰਿਕਟ ਟੀਮ ਨੇ ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਭਾਰਤ ਨੂੰ ਹਰਾਇਆ। ਆਸਟਰੇਲੀਆ ਦੀ ਇਸ ਜਿੱਤ ਤੋਂ ਬਾਅਦ ਕੁਝ ਖਿਡਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸੋਸ਼ਲ ਮੀਡੀਆ 'ਤੇ ਕੁਝ ਲੋਕਾਂ ਨੇ ਆਸਟ੍ਰੇਲੀਆਈ ਕ੍ਰਿਕਟਰਾਂ ਨੂੰ ਟ੍ਰੋਲ ਕੀਤਾ। ਇੰਨਾ ਹੀ ਨਹੀਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਲੋਕਾਂ ਦੀ ਇਸ ਸ਼ਰਮਨਾਕ ਹਰਕਤ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਭੱਜੀ ਨੇ ਸੋਸ਼ਲ ਮੀਡੀਆ ਰਾਹੀਂ ਅਜਿਹੇ ਲੋਕਾਂ ਨੂੰ ਫਟਕਾਰ ਲਗਾਈ ਹੈ।
Bhajji ਨੇ X 'ਤੇ ਇਕ ਪੋਸਟ ਸਾਂਝਾ ਕੀਤਾ। ਹਰਭਜਨ ਨੇ ਲਿਖਿਆ, "ਆਸਟਰੇਲੀਅਨ ਕ੍ਰਿਕਟ ਖਿਡਾਰੀਆਂ ਦੇ ਪਰਿਵਾਰਾਂ ਨੂੰ ਟ੍ਰੋਲ ਕਰਨਾ ਬਹੁਤ ਗਲਤ ਹੈ।" ਅਸੀਂ ਚੰਗਾ ਖੇਡਿਆ। ਪਰ ਫਾਈਨਲ ਵਿੱਚ ਆਸਟਰੇਲੀਆ ਤੋਂ ਹਾਰ ਗਏ। ਬੱਸ ਇੰਨੀ ਕੁ ਗੱਲ ਹੈ। ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਉਂ ਟ੍ਰੋਲ ਕੀਤਾ ਜਾ ਰਿਹਾ ਹੈ? ਸਾਰੇ ਕ੍ਰਿਕਟ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਅਜਿਹਾ ਵਿਵਹਾਰ ਨਾ ਕਰਨ। ਇੱਜ਼ਤ ਦਾ ਖਿਆਲ ਰੱਖਣਾ ਬਹੁਤ ਜ਼ਰੂਰੀ ਹੈ।
Reports of trolling of family members of Australian cricket players is completely in bad taste. We played well but lost the final to better cricket by the Aussies. That's it. Why troll the players and their families? Requesting all cricket fans to stop such behaviour. Sanity and…
— Harbhajan Turbanator (@harbhajan_singh) November 21, 2023
ਜ਼ਿਕਰਯੋਗ ਹੈ ਕਿ ਟੀਮ ਇੰਡੀਆ ਨੂੰ ਫਾਈਨਲ 'ਚ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 240 ਦੌੜਾਂ ਬਣਾਈਆਂ। ਜਵਾਬ 'ਚ ਆਸਟ੍ਰੇਲੀਆਈ ਟੀਮ ਨੇ 43 ਓਵਰਾਂ 'ਚ ਟੀਚਾ ਹਾਸਲ ਕਰ ਲਿਆ। ਆਸਟ੍ਰੇਲੀਆ ਲਈ ਟ੍ਰੈਵਿਸ ਹੈੱਡ ਨੇ ਸੈਂਕੜਾ ਲਗਾਇਆ। ਆਸਟ੍ਰੇਲੀਆਈ ਟੀਮ ਦੀ ਜਿੱਤ ਤੋਂ ਬਾਅਦ ਲੋਕਾਂ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਨਿਸ਼ਾਨਾ ਬਣਾਇਆ। ਆਸਟ੍ਰੇਲੀਆਈ ਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਬਾਰੇ ਕਈ ਗਲਤ ਗੱਲਾਂ ਲਿਖੀਆਂ ਗਈਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।