Rohit Sharma India vs Australia 4th Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖਰੀ ਮੈਚ ਅਹਿਮਦਾਬਾਦ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਦੇ ਤੀਜੇ ਦਿਨ ਭਾਰਤ ਨੇ ਪਹਿਲੀ ਪਾਰੀ 'ਚ 3 ਵਿਕਟਾਂ ਦੇ ਨੁਕਸਾਨ 'ਤੇ 289 ਦੌੜਾਂ ਬਣਾਈਆਂ। ਇਸ ਦੌਰਾਨ ਕਪਤਾਨ ਰੋਹਿਤ ਸ਼ਰਮਾ 35 ਦੌੜਾਂ ਬਣਾ ਕੇ ਆਊਟ ਹੋ ਗਏ। ਰੋਹਿਤ ਨੇ ਇਕ ਖਾਸ ਰਿਕਾਰਡ ਆਪਣੇ ਨਾਂ ਕੀਤਾ। ਉਨ੍ਹਾਂ ਨੇ ਅਹਿਮਦਾਬਾਦ ਟੈਸਟ 'ਚ 17000 ਅੰਤਰਰਾਸ਼ਟਰੀ ਦੌੜਾਂ ਪੂਰੀਆਂ ਕੀਤੀਆਂ।


ਭਾਰਤੀ ਕਪਤਾਨ ਰੋਹਿਤ ਆਸਟ੍ਰੇਲੀਆ ਖਿਲਾਫ ਚੌਥੇ ਟੈਸਟ ਦੀ ਪਹਿਲੀ ਪਾਰੀ 'ਚ 35 ਦੌੜਾਂ ਬਣਾ ਕੇ ਅੰਤਰਰਾਸ਼ਟਰੀ ਕ੍ਰਿਕਟ 'ਚ 17 ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲੇ ਛੇਵੇਂ ਭਾਰਤੀ ਬੱਲੇਬਾਜ਼ ਬਣ ਗਏ ਹਨ। ਤੀਜੇ ਦਿਨ ਸਵੇਰ ਦੇ ਸੈਸ਼ਨ ਵਿੱਚ ਉਸ ਨੇ ਚਾਰ ਹੋਰ ਦੌੜਾਂ ਨਾਲ 17 ਹਜ਼ਾਰ ਅੰਤਰਰਾਸ਼ਟਰੀ ਦੌੜਾਂ ਪੂਰੀਆਂ ਕੀਤੀਆਂ। ਰੋਹਿਤ ਇਸ ਪਾਰੀ ਵਿੱਚ 58 ਗੇਂਦਾਂ ਵਿੱਚ 35 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੇ 3 ਚੌਕੇ ਅਤੇ 1 ਛੱਕਾ ਲਗਾਇਆ।


ਰੋਹਿਤ ਹੁਣ ਦਿੱਗਜ ਸਚਿਨ ਤੇਂਦੁਲਕਰ, ਕ੍ਰਿਸ਼ਮਈ ਵਿਰਾਟ ਕੋਹਲੀ, ਮੁੱਖ ਕੋਚ ਰਾਹੁਲ ਦ੍ਰਾਵਿੜ, ਸਾਬਕਾ ਕਪਤਾਨ ਸੌਰਭ ਗਾਂਗੁਲੀ ਅਤੇ ਮਹਿੰਦਰ ਸਿੰਘ ਧੋਨੀ ਦੀ ਲੀਗ ਵਿੱਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ 17,000 ਦੌੜਾਂ ਬਣਾਈਆਂ ਹਨ।


ਰੋਹਿਤ ਨੇ ਆਪਣਾ ਅੰਤਰਰਾਸ਼ਟਰੀ ਡੈਬਿਊ ਜੂਨ 2007 ਵਿੱਚ ਆਇਰਲੈਂਡ ਖ਼ਿਲਾਫ਼ ਕੀਤਾ ਸੀ। ਉਦੋਂ ਤੋਂ ਉਸ ਨੇ 48 ਟੈਸਟ (ਇਸ ਵੇਲੇ ਅਹਿਮਦਾਬਾਦ ਟੈਸਟ ਖੇਡ ਰਹੇ ਹਨ), 241 ਵਨਡੇ ਅਤੇ 148 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ ਜਿਸ ਵਿੱਚ ਉਸਨੇ ਕ੍ਰਮਵਾਰ 3348, 9782 ਅਤੇ 3853 ਦੌੜਾਂ ਬਣਾਈਆਂ ਹਨ। ਰੋਹਿਤ ਵਨਡੇ 'ਚ ਤਿੰਨ ਦੋਹਰੇ ਸੈਂਕੜੇ ਲਗਾਉਣ ਵਾਲੇ ਦੁਨੀਆ ਦੇ ਇਕਲੌਤੇ ਖਿਡਾਰੀ ਹਨ।


ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਨੇ ਪਹਿਲੀ ਪਾਰੀ 'ਚ ਆਲ ਆਊਟ ਹੋਣ ਤੱਕ 480 ਦੌੜਾਂ ਬਣਾਈਆਂ ਸਨ। ਇਸ ਦੌਰਾਨ ਉਸਮਾਨ ਖਵਾਜਾ ਨੇ 180 ਦੌੜਾਂ ਬਣਾਈਆਂ। ਜਵਾਬ 'ਚ ਭਾਰਤ ਨੇ ਪਹਿਲੀ ਪਾਰੀ 'ਚ 3 ਵਿਕਟਾਂ ਦੇ ਨੁਕਸਾਨ 'ਤੇ 289 ਦੌੜਾਂ ਬਣਾਈਆਂ। ਭਾਰਤ ਲਈ ਸ਼ੁਭਮਨ ਗਿੱਲ ਨੇ ਸੈਂਕੜਾ ਲਗਾਇਆ। ਉਸ ਨੇ 235 ਗੇਂਦਾਂ ਵਿੱਚ 128 ਦੌੜਾਂ ਬਣਾਈਆਂ। ਗਿੱਲ ਨੇ ਇਸ ਦੌਰਾਨ 12 ਚੌਕੇ ਅਤੇ ਇੱਕ ਛੱਕਾ ਲਗਾਇਆ। ਵਿਰਾਟ ਕੋਹਲੀ 59 ਦੌੜਾਂ ਬਣਾ ਕੇ ਅਜੇਤੂ ਹਨ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।