IND vs AUS Final Full Match Highlights: ਇੱਕ ਵਾਰ ਫਿਰ ਕਰੋੜਾਂ ਭਾਰਤੀ ਪ੍ਰਸ਼ੰਸਕਾਂ ਦੇ ਸੁਪਨੇ ਚਕਨਾਚੂਰ ਹੋ ਗਏ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ ਆਸਟ੍ਰੇਲੀਆ ਨੇ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੂੰ 6 ਵਿਕਟਾਂ ਨਾਲ ਹਰਾਇਆ। ਆਸਟਰੇਲੀਆ ਦੀ ਇਸ ਜਿੱਤ ਵਿੱਚ ਖੱਬੇ ਹੱਥ ਦੇ ਓਪਨਰ ਬੱਲੇਬਾਜ਼ ਟ੍ਰੈਵਿਸ ਹੈੱਡ ਨੇ 137 ਦੌੜਾਂ ਦੀ ਸ਼ਾਨਦਾਰ ਪਾਰੀ ਖੇਡ ਕੇ ਅਹਿਮ ਯੋਗਦਾਨ ਪਾਇਆ। ਇਸ ਤੋਂ ਇਲਾਵਾ ਲਾਬੂਸ਼ੇਨ ਨੇ 58 ਦੌੜਾਂ ਬਣਾਈਆਂ। ਖ਼ਿਤਾਬੀ ਮੁਕਾਬਲੇ 'ਚ ਆਸਟਰੇਲੀਆ ਨੇ ਸ਼ੁਰੂ ਤੋਂ ਹੀ ਭਾਰਤ 'ਤੇ ਹਾਵੀ ਰਿਹਾ।


ਇਹ ਆਸਟਰੇਲੀਆ ਦਾ ਛੇਵਾਂ ਵਨਡੇ ਵਿਸ਼ਵ ਕੱਪ ਖਿਤਾਬ ਹੈ। ਮੈਚ 'ਚ ਆਸਟਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਹੋਇਆਂ ਭਾਰਤੀ ਟੀਮ 50 ਓਵਰਾਂ 'ਚ 240 ਦੌੜਾਂ ਦੇ ਸਕੋਰ 'ਤੇ ਆਲ ਆਊਟ ਹੋ ਗਈ। 241 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਨੇ ਇਹ ਮੈਚ 43 ਓਵਰਾਂ ਵਿੱਚ ਜਿੱਤ ਲਿਆ। ਪੈਟ ਕਮਿੰਸ ਦੀ ਕਪਤਾਨੀ ਵਾਲੀ ਆਸਟਰੇਲੀਆ ਨੇ ਬੱਲੇਬਾਜ਼ੀ, ਗੇਂਦਬਾਜ਼ੀ ਅਤੇ ਫੀਲਡਿੰਗ ਸਮੇਤ ਤਿੰਨੋਂ ਵਿਭਾਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।


ਇਹ ਵੀ ਪੜ੍ਹੋ: IND vs AUS: ਐਡਮ ਜ਼ੈਂਪਾ ਨੇ ਇਸ ਵਿਸ਼ਵ ਕੱਪ ਵਿੱਚ 23 ਵਿਕਟਾਂ ਲੈ ਕੇ ਰਚਿਆ ਇਤਿਹਾਸ , ਮੁਰਲੀਧਰਨ ਦੇ ਵੱਡੇ ਰਿਕਾਰਡ ਦੀ ਕੀਤੀ ਬਰਾਬਰੀ


ਓਪਨਰ ਟ੍ਰੈਵਿਸ ਹੈੱਡ ਅਤੇ ਪੰਜਵੇਂ ਨੰਬਰ ਦੇ ਮਾਰਨਸ ਲਾਬੂਸ਼ੇਨ ਦੀ ਜੋੜੀ ਨੇ ਆਸਟਰੇਲੀਆ ਨੂੰ ਜਿੱਤ ਤੱਕ ਪਹੁੰਚਾਇਆ। ਦੋਵਾਂ ਬੱਲੇਬਾਜ਼ਾਂ ਨੇ ਚੌਥੀ ਵਿਕਟ ਲਈ 192 ਦੌੜਾਂ ਦੀ ਸਾਂਝੇਦਾਰੀ ਕੀਤੀ, ਜਿਸ ਦੇ ਸਾਹਮਣੇ ਸਾਰੇ ਭਾਰਤੀ ਗੇਂਦਬਾਜ਼ ਨਾਕਾਮ ਰਹੇ। ਹੈੱਡ ਨੇ ਸੈਂਕੜਾ ਜੜਿਆ ਅਤੇ ਲਾਬੂਸ਼ੇਨ ਨੇ ਅਰਧ ਸੈਂਕੜਾ ਲਗਾਇਆ। ਦੋਵਾਂ ਬੱਲੇਬਾਜ਼ਾਂ ਨੇ ਸਮਝਦਾਰੀ ਨਾਲ ਪਾਰੀ ਨੂੰ ਅੱਗੇ ਵਧਾਇਆ ਅਤੇ ਕੰਗਾਰੂ ਟੀਮ ਨੂੰ ਜਿੱਤ ਵੱਲ ਲੈ ਕੇ ਗਏ। ਹਾਲਾਂਕਿ ਟਰੇਵਿਸ ਮੈਚ ਜਿੱਤਣ ਤੋਂ ਪਹਿਲਾਂ 2 ਦੌੜਾਂ ਬਣਾ ਕੇ ਆਊਟ ਹੋ ਗਏ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: IND vs AUS Final: ਵਿਰਾਟ ਕੋਹਲੀ ਦੀ ਸਟ੍ਰਾਈਕ ਰੇਟ 'ਤੇ ਉੱਠ ਰਹੇ ਸੀ ਸਵਾਲ, ਇੰਝ ਦਿੱਤਾ ਬੱਲੇ ਨਾਲ ਜਵਾਬ