Mahendra Singh Dhoni IND vs BAN: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਪਹਿਲਾ ਮੈਚ ਮੀਰਪੁਰ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ ਪੂਰੇ 50 ਓਵਰ ਵੀ ਨਹੀਂ ਖੇਡ ਸਕੀ। ਭਾਰਤੀ ਟੀਮ 41.2 ਓਵਰਾਂ 'ਚ 186 ਦੌੜਾਂ 'ਤੇ ਸਿਮਟ ਗਈ। ਟੀਮ ਇੰਡੀਆ ਲਈ ਕੇਐਲ ਰਾਹੁਲ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਕੇਐਲ ਰਾਹੁਲ ਨੇ 70 ਗੇਂਦਾਂ ਵਿੱਚ 73 ਦੌੜਾਂ ਦੀ ਪਾਰੀ ਖੇਡੀ। ਉਸ ਨੇ ਆਪਣੀ ਪਾਰੀ ਦੌਰਾਨ 5 ਚੌਕੇ ਅਤੇ 4 ਛੱਕੇ ਲਗਾਏ। ਇਸ ਤੋਂ ਇਲਾਵਾ ਜ਼ਿਆਦਾਤਰ ਬੱਲੇਬਾਜ਼ ਫਲਾਪ ਰਹੇ। ਹਾਲਾਂਕਿ ਭਾਰਤੀ ਬੱਲੇਬਾਜ਼ਾਂ ਦੇ ਫਲਾਪ ਸ਼ੋਅ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਯਾਦ ਕਰ ਰਹੇ ਹਨ।
ਫੈਨਜ਼ ਨੇ ਮਹਿੰਦਰ ਸਿੰਘ ਧੋਨੀ ਨੂੰ ਕੀਤਾ ਯਾਦ
ਦਰਅਸਲ, ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਜੇਕਰ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਹੁੰਦੇ ਤਾਂ ਹਾਲਾਤ ਇੰਨੇ ਖਰਾਬ ਨਹੀਂ ਹੁੰਦੇ। ਇਸ ਨਾਲ ਹੀ ਪ੍ਰਸ਼ੰਸਕ ਲਗਾਤਾਰ ਸੋਸ਼ਲ ਮੀਡੀਆ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਤੋਂ ਇਲਾਵਾ ਬੰਗਲਾਦੇਸ਼ ਦੇ ਖਿਲਾਫ਼ ਪਹਿਲੇ ਵਨਡੇ 'ਚ ਟੀਮ ਇੰਡੀਆ ਦੇ ਖਰਾਬ ਪ੍ਰਦਰਸ਼ਨ 'ਤੇ ਪ੍ਰਸ਼ੰਸਕ ਲਗਾਤਾਰ ਆਪਣਾ ਗੁੱਸਾ ਕੱਢ ਰਹੇ ਹਨ।
ਬੰਗਲਾਦੇਸ਼ੀ ਗੇਂਦਬਾਜ਼ਾਂ ਦੀ ਸ਼ਾਨਦਾਰ ਗੇਂਦਬਾਜ਼ੀ
ਇਸ ਦੇ ਨਾਲ ਹੀ ਬੰਗਲਾਦੇਸ਼ ਲਈ ਸ਼ਾਕਿਬ ਅਲ ਹਸਨ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਸ਼ਾਕਿਬ ਅਲ ਹਸਨ ਨੇ 10 ਓਵਰਾਂ 'ਚ 36 ਦੌੜਾਂ ਦੇ ਕੇ 5 ਖਿਡਾਰੀਆਂ ਨੂੰ ਆਪਣਾ ਸ਼ਿਕਾਰ ਬਣਾਇਆ। ਇਸ ਤੋਂ ਇਲਾਵਾ ਇਬਾਦਤ ਹੁਸੈਨ ਨੂੰ 4 ਸਫਲਤਾਵਾਂ ਮਿਲੀਆਂ। ਜਦਕਿ ਮੇਹਦੀ ਹਸਨ ਮਿਰਾਜ ਨੂੰ 1 ਸਫਲਤਾ ਮਿਲੀ। ਇਬਾਦਤ ਹੁਸੈਨ ਨੇ 8.2 ਓਵਰਾਂ ਵਿੱਚ 47 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਟੀਮ ਇੰਡੀਆ ਦੇ ਬੱਲੇਬਾਜ਼ਾਂ ਨੇ ਮਹਿੰਦੀ ਹਸਨ ਦੇ 9 ਓਵਰਾਂ 'ਚ 43 ਦੌੜਾਂ ਬਣਾਈਆਂ। ਹਾਲਾਂਕਿ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਅਤੇ ਹਸਨ ਮਹਿਮੂਦ ਨੂੰ ਕੋਈ ਸਫਲਤਾ ਨਹੀਂ ਮਿਲੀ। ਹਾਲਾਂਕਿ ਮੇਜ਼ਬਾਨ ਬੰਗਲਾਦੇਸ਼ ਨੂੰ ਇਹ ਮੈਚ ਜਿੱਤਣ ਲਈ 187 ਦੌੜਾਂ ਦੀ ਲੋੜ ਹੈ।