ਪੜਚੋਲ ਕਰੋ
Advertisement
Ind vs Ban 2nd Test, Day 1: ਬੰਗਲਾਦੇਸ਼ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ
ਭਾਰਤ ਤੇ ਬੰਗਲਾਦੇਸ਼ ਦੀਆਂ ਟੀਮਾਂ ਅੱਜ ਕੋਲਕਾਤਾ ਦੇ ਈਡਨ ਗਾਰਡਨਸ ਮੈਦਾਨ 'ਚ ਇਤਿਹਾਸ ਰਚਣ ਲਈ ਤਿਆਰ ਹਨ। ਇਸ ਦੌਰਾਨ ਬੰਗਲਾਦੇਸ਼ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਮੈਚ ਟੈਸਟ ਸੀਰੀਜ਼ ਦਾ ਦੂਜਾ ਮੈਚ ਹੈ
ਕੋਲਕਾਤਾ: ਭਾਰਤ ਤੇ ਬੰਗਲਾਦੇਸ਼ ਦੀਆਂ ਟੀਮਾਂ ਅੱਜ ਕੋਲਕਾਤਾ ਦੇ ਈਡਨ ਗਾਰਡਨਸ ਮੈਦਾਨ 'ਚ ਇਤਿਹਾਸ ਰਚਣ ਲਈ ਤਿਆਰ ਹਨ। ਇਸ ਦੌਰਾਨ ਬੰਗਲਾਦੇਸ਼ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਮੈਚ ਟੈਸਟ ਸੀਰੀਜ਼ ਦਾ ਦੂਜਾ ਮੈਚ ਹੈ, ਜਿੱਥੇ ਜੇਕਰ ਭਾਰਤੀ ਟੀਮ ਇਹ ਮੈਚ ਜਿੱਤ ਜਾਂਦੀ ਹੈ ਤਾਂ ਉਹ ਸੀਰੀਜ਼ 'ਤੇ ਕਬਜ਼ਾ ਕਰ ਲਵੇਗੀ ਤੇ ਇਤਿਹਾਸ ਸਿਰਜਿਆ ਜਾਵੇਗਾ ਪਰ ਜੇਕਰ ਬੰਗਲਾਦੇਸ਼ ਦੀ ਟੀਮ ਮੈਚ ਜਿੱਤ ਜਾਂਦੀ ਹੈ ਤਾਂ ਲੜੀ ਬਰਾਬਰ ਖ਼ਤਮ ਹੋ ਜਾਵੇਗੀ।
ਭਾਰਤ 'ਚ ਪਹਿਲੀ ਵਾਰ ਇਹ ਇਤਿਹਾਸਕ ਮੈਚ ਡੇਅ ਨਾਈਟ ਮੈਚ ਹੋਣ ਜਾ ਰਿਹਾ ਹੈ ਜਿੱਥੇ ਇਹ ਮੈਚ ਗੁਲਾਬੀ ਗੇਂਦ ਨਾਲ ਖੇਡਿਆ ਜਾਵੇਗਾ। ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਕਈ ਵੱਡੀਆਂ ਸਖਸ਼ੀਅਤਾਂ ਇਸ ਮੈਚ ਦਾ ਹਿੱਸਾ ਹੋਣਗੀਆਂ। ਜਿਸ 'ਚ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤੇ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਦਾ ਨਾਂ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਸਾਲ 2000 'ਚ ਭਾਰਤ ਤੇ ਬੰਗਲਾਦੇਸ਼ ਵਿਚਾਲੇ ਖੇਡੇ ਗਏ ਪਹਿਲੇ ਟੈਸਟ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਵੀ ਇਸ ਟੈਸਟ ਲਈ ਸੱਦਾ ਦਿੱਤਾ ਗਿਆ ਹੈ।
ਈਡਨ ਗਾਰਡਨਸ ਮੈਦਾਨ 'ਚ ਤੇਜ਼ ਗੇਂਦਬਾਜ਼ਾਂ ਨੇ ਕੁੱਲ 643 ਵਿਕਟਾਂ ਲਈਆਂ ਹਨ, ਜਦਕਿ ਸਪਿਨਰਾਂ ਨੇ 556 ਵਿਕਟਾਂ ਆਪਣੇ ਨਾਂ ਕੀਤੀਆਂ। ਜਦਕਿ, ਹੁਣ ਵੇਖਣਾ ਇਹ ਹੈ ਕਿ ਕਿਹੜੇ ਗੇਂਦਬਾਜ਼ ਗੁਲਾਬੀ ਗੇਂਦ ਨਾਲ ਸਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹਨ। ਹੁਣ ਤੱਕ 35 ਵਾਰ ਟੌਸ ਜਿੱਤਣ ਵਾਲੀ ਟੀਮ ਨੇ ਬੱਲੇਬਾਜ਼ੀ ਕੀਤੀ ਹੈ, ਜਦੋਂਕਿ 6 ਟੀਮਾਂ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕੀਤੀ ਹੈ।Bangladesh have won the toss and will bat first in the #PinkBallTest @Paytm #INDvBAN pic.twitter.com/LCTkWZ6bKM
— BCCI (@BCCI) November 22, 2019
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement