India vs Bangladesh, Playing XI: ਭਾਰਤ ਅਤੇ ਬੰਗਲਾਦੇਸ਼ ਵਿਚਾਲੇ 2 ਮੈਚਾਂ ਦੀ ਟੈਸਟ ਸੀਰੀਜ਼ ਬੁੱਧਵਾਰ 14 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਦੋਵੇਂ ਟੀਮਾਂ ਇਸ ਟੈਸਟ ਸੀਰੀਜ਼ ਲਈ ਪੂਰੀ ਤਰ੍ਹਾਂ ਤਿਆਰ ਹਨ। ਹਾਲਾਂਕਿ ਭਾਰਤ ਅਤੇ ਬੰਗਲਾਦੇਸ਼ ਦੇ ਕੁਝ ਨਾਮਵਰ ਖਿਡਾਰੀ ਵੀ ਸੱਟ ਨਾਲ ਜੂਝ ਰਹੇ ਹਨ। ਅਜਿਹੇ 'ਚ ਟੀਮ ਦੀ ਅਹਿਮ ਜ਼ਿੰਮੇਵਾਰੀ ਨੌਜਵਾਨ ਖਿਡਾਰੀਆਂ 'ਤੇ ਹੋਵੇਗੀ। ਇਸ ਮੈਚ ਤੋਂ ਪਹਿਲਾਂ ਅੱਜ ਅਸੀਂ ਤੁਹਾਨੂੰ ਭਾਰਤ ਅਤੇ ਬੰਗਲਾਦੇਸ਼ ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ ਇਲੈਵਨ ਬਾਰੇ ਪੂਰੀ ਜਾਣਕਾਰੀ ਦੇਵਾਂਗੇ।
ਸ਼ਾਕਿਬ ਹੋ ਸਕਦੇ ਹਨ ਬਾਹਰ
ਟੈਸਟ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੰਗਲਾਦੇਸ਼ ਦੀ ਟੀਮ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ, ਟੀਮ ਦੇ ਕਪਤਾਨ ਸ਼ਾਕਿਬ ਅਲ ਹਸਨ ਨੂੰ ਸੱਟ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸ਼ਾਕਿਬ ਅਲ ਹਸਨ ਨੇ ਕੱਲ੍ਹ ਵੀ ਟ੍ਰੇਨਿੰਗ ਨਹੀਂ ਕੀਤੀ ਸੀ। ਅਜਿਹੇ 'ਚ ਉਨ੍ਹਾਂ ਦਾ ਪਹਿਲੇ ਟੈਸਟ ਮੈਚ 'ਚ ਖੇਡਣਾ ਸ਼ੱਕੀ ਹੈ, ਕਿਉਂਕਿ ਬੀਸੀਬੀ ਨੇ ਟੀਮ 'ਚ ਉਨ੍ਹਾਂ ਦੀ ਉਪਲੱਬਧਤਾ ਨੂੰ ਲੈ ਕੇ ਕੋਈ ਸਪੱਸ਼ਟਤਾ ਨਹੀਂ ਦਿੱਤੀ ਹੈ।
ਮੈਚ ਕਦੋਂ ਅਤੇ ਕਿੱਥੇ ਖੇਡਿਆ ਜਾਵੇਗਾ?
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੈਸਟ ਮੈਚ 14 ਦਸੰਬਰ ਬੁੱਧਵਾਰ ਨੂੰ ਸ਼ੁਰੂ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਚਟੋਗਰਾਮ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ 'ਚ ਖੇਡਿਆ ਜਾਵੇਗਾ।
ਕਿੱਥੇ ਅਤੇ ਕਦੋਂ ਖੇਡਿਆ ਜਾਵੇਗਾ ਮੁਕਾਬਲਾ?
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੈਸਟ ਮੈਚ ਭਾਰਤੀ ਸਮੇਂ ਅਨੁਸਾਰ ਸਵੇਰੇ 9:30 ਵਜੇ ਸ਼ੁਰੂ ਹੋਵੇਗਾ। ਇਹ ਮੈਚ ਭਾਰਤ 'ਚ ਸੋਨੀ ਸਪੋਰਟਸ ਨੈੱਟਵਰਕ 'ਤੇ ਪ੍ਰਸਾਰਿਤ ਕੀਤਾ ਜਾਵੇਗਾ। ਮੈਚ SonyLIV ਐਪ ਅਤੇ ਵੈੱਬਸਾਈਟ 'ਤੇ ਲਾਈਵ-ਸਟ੍ਰੀਮ ਕੀਤਾ ਜਾਵੇਗਾ।
ਟੈਸਟ ਲੜੀ ਦਾ ਸ਼ੈਡਿਊਲ
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੈਸਟ 14 ਤੋਂ 18 ਦਸੰਬਰ ਤੱਕ ਚਟਗਾਓਂ 'ਚ ਖੇਡਿਆ ਜਾਵੇਗਾ। ਜਦਕਿ ਦੂਜਾ ਅਤੇ ਆਖਰੀ ਟੈਸਟ ਮੈਚ 22 ਤੋਂ 26 ਦਸੰਬਰ ਤੱਕ ਮੀਰਪੁਰ, ਢਾਕਾ ਦੇ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਖੇਡਿਆ ਜਾਵੇਗਾ। ਦੱਸ ਦੇਈਏ ਕਿ ਇਸ ਸਟੇਡੀਅਮ 'ਚ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਮੈਚ ਖੇਡੇ ਗਏ ਸਨ, ਜਿਸ 'ਚ ਭਾਰਤ ਨੂੰ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਭਾਰਤ ਅਤੇ ਬੰਗਲਾਦੇਸ਼ ਦੀ ਸੰਭਾਵਿਤ ਪਲੇਇੰਗ ਇਲੈਵਨ
ਭਾਰਤ ਦੀ ਸੰਭਾਵਿਤ ਪਲੇਇੰਗ ਇਲੈਵਨ : ਲੋਕੇਸ਼ ਰਾਹੁਲ (ਕਪਤਾਨ), ਚੇਤੇਸ਼ਵਰ ਪੁਜਾਰਾ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟ ਕੀਪਰ), ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਰਵੀਚੰਦਰਨ ਅਸ਼ਵਿਨ, ਮੁਹੰਮਦ ਸਿਰਾਜ, ਜੈਦੇਵ ਉਨਾਦਕਟ, ਉਮੇਸ਼ ਯਾਦਵ।
ਬੰਗਲਾਦੇਸ਼ ਦੀ ਸੰਭਾਵਿਤ ਪਲੇਇੰਗ ਇਲੈਵਨ : ਸ਼ਾਕਿਬ ਅਲ ਹਸਨ (ਕਪਤਾਨ), ਨਜ਼ਮੁਲ ਹੁਸੈਨ, ਮੋਮਿਨੁਲ ਹੱਕ, ਯਾਸਿਰ ਅਲੀ, ਮੁਸ਼ਫਿਕੁਰ ਰਹੀਮ, ਲਿਟਨ ਦਾਸ, ਸ਼ਰੀਫੁਲ ਇਸਮਲ, ਜ਼ਾਕਿਰ ਹਸਨ, ਮਹਿਮੂਦੁਲ ਹਸਨ, ਰਾਜੌਰ ਰਹਿਮਾਨ, ਤਸਕੀਨ ਅਹਿਮਦ।