ਪੜਚੋਲ ਕਰੋ

IND vs BAN: ਜ਼ਖਮੀ ਸ਼ਮੀ ਦੀ ਜਗ੍ਹਾ ਇਸ ਖਿਡਾਰੀ ਨੂੰ ਟੀਮ ਇੰਡੀਆ 'ਚ ਮੌਕਾ, ਇਸ ਸਾਲ ਕੀਤਾ ਡੈਬਿਊ

Mohammad Shami Injured: ਟੀਮ ਇੰਡੀਆ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਟਰੇਨਿੰਗ ਸੈਸ਼ਨ ਦੌਰਾਨ ਮੋਢੇ 'ਤੇ ਸੱਟ ਲੱਗ ਗਈ। ਉਹ ਬੰਗਲਾਦੇਸ਼ ਦੇ ਖਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 'ਚ ਨਹੀਂ ਖੇਡ ਸਕਣਗੇ।

Umran Malik in Indian ODI Team: ਸੀਨੀਅਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਬੰਗਲਾਦੇਸ਼ ਖਿਲਾਫ਼ ਆਉਣ ਵਾਲੀ ਵਨਡੇ ਸੀਰੀਜ਼ ਦਾ ਹਿੱਸਾ ਨਹੀਂ ਬਣ ਸਕਣਗੇ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਕੱਲ ਯਾਨੀ 4 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਹੈ। ਸੀਰੀਜ਼ ਦਾ ਪਹਿਲਾ ਮੈਚ ਢਾਕਾ 'ਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਵੀ ਟੀਮ ਇੰਡੀਆ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼ਮੀ ਸੱਟ ਕਾਰਨ ਸੀਰੀਜ਼ ਤੋਂ ਬਾਹਰ ਹੋ ਗਏ ਸਨ। ਹੁਣ ਬੀਸੀਸੀਆਈ ਨੇ ਉਸ ਦੀ ਜਗ੍ਹਾ ਇੱਕ ਨੌਜਵਾਨ ਤੇਜ਼ ਗੇਂਦਬਾਜ਼ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ।

ਸ਼ਮੀ ਮੈਡੀਕਲ ਟੀਮ ਦੀ ਹੇਠ ਹੈ ਨਿਗਰਾਨੀ

ਬੀਸੀਸੀਆਈ ਤੋਂ ਸ਼ਨੀਵਾਰ ਨੂੰ ਮਿਲੀ ਅਪਡੇਟ ਮੁਤਾਬਕ ਸ਼ਮੀ ਨੂੰ ਮੋਢੇ 'ਤੇ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀਸੀਸੀਆਈ ਦੀ ਮੈਡੀਕਲ ਟੀਮ ਦੀ ਨਿਗਰਾਨੀ 'ਚ ਹਨ। ਬੋਰਡ ਦੇ ਸਕੱਤਰ ਜੈ ਸ਼ਾਹ ਵੱਲੋਂ ਜਾਰੀ ਬਿਆਨ ਮੁਤਾਬਕ ਸ਼ਮੀ ਨੂੰ ਟਰੇਨਿੰਗ ਸੈਸ਼ਨ ਦੌਰਾਨ ਮੋਢੇ 'ਤੇ ਸੱਟ ਲੱਗ ਗਈ ਸੀ। ਉਹ ਇਸ ਸਮੇਂ ਐਨਸੀਏ, ਬੈਂਗਲੁਰੂ ਵਿੱਚ ਹੈ ਜਿੱਥੇ ਬੀਸੀਸੀਆਈ ਦੀ ਮੈਡੀਕਲ ਟੀਮ ਉਸਦੀ ਦੇਖਭਾਲ ਕਰ ਰਹੀ ਹੈ। ਤਿੰਨ ਮੈਚਾਂ ਦੀ ਸੀਰੀਜ਼ 'ਚ ਹਿੱਸਾ ਨਹੀਂ ਲੈ ਸਕਣਗੇ।

ਉਮਰਾਨ ਮਲਿਕ ਨੂੰ ਮਿਲੀ ਜਗ੍ਹਾ

ਬੀਸੀਸੀਆਈ ਦੀ ਸੀਨੀਅਰ ਚੋਣ ਕਮੇਟੀ ਨੇ ਸ਼ਮੀ ਦੀ ਥਾਂ ਉਮਰਾਨ ਮਲਿਕ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਕਸ਼ਮੀਰ ਨਾਲ ਸਬੰਧਤ ਉਮਰਾਨ ਮਲਿਕ ਨੇ ਇਸ ਸਾਲ ਜੂਨ ਵਿੱਚ ਆਇਰਲੈਂਡ ਖ਼ਿਲਾਫ਼ ਟੀ-20 ਰਾਹੀਂ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਡੈਬਿਊ ਕੀਤਾ ਸੀ। ਉਹ ਨਿਊਜ਼ੀਲੈਂਡ ਦੇ ਖਿਲਾਫ ਵਨਡੇ ਸੀਰੀਜ਼ ਦਾ ਹਿੱਸਾ ਸੀ ਜਿੱਥੇ ਉਸਨੇ ਪਿਛਲੇ ਮਹੀਨੇ ਹੀ ਆਪਣਾ ਵਨਡੇ ਡੈਬਿਊ ਕੀਤਾ ਸੀ। ਉਹ ਹੁਣ ਤੱਕ ਤਿੰਨ ਵਨਡੇ ਅਤੇ ਇੰਨੇ ਹੀ ਟੀ-20 ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ। ਉਸ ਨੇ ਵਨਡੇ ਵਿੱਚ ਤਿੰਨ ਅਤੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਦੋ ਵਿਕਟਾਂ ਲਈਆਂ ਹਨ।

4 ਦਸੰਬਰ ਤੋਂ ਵਨਡੇ ਸੀਰੀਜ਼

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਐਤਵਾਰ 4 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ। ਸੀਰੀਜ਼ ਦਾ ਪਹਿਲਾ ਮੈਚ ਢਾਕਾ ਦੇ ਸ਼ੇਰੇ ਬੰਗਲਾ ਨੈਸ਼ਨਲ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ 7 ਦਸੰਬਰ ਨੂੰ ਢਾਕਾ 'ਚ ਦੂਜਾ ਵਨਡੇ ਮੈਚ ਹੋਵੇਗਾ। ਸੀਰੀਜ਼ ਦਾ ਤੀਜਾ ਅਤੇ ਆਖਰੀ ਵਨਡੇ 10 ਦਸੰਬਰ ਨੂੰ ਚਟਗਾਂਵ 'ਚ ਖੇਡਿਆ ਜਾਵੇਗਾ। ਫਿਰ 14 ਦਸੰਬਰ ਤੋਂ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਵੇਗੀ।

ਵਨਡੇ ਸੀਰੀਜ਼ ਲਈ ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ-ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਰਜਤ ਪਾਟੀਦਾਰ, ਸ਼੍ਰੇਅਸ ਅਈਅਰ, ਰਾਹੁਲ ਤ੍ਰਿਪਾਠੀ, ਰਿਸ਼ਭ ਪੰਤ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ਾਹਬਾਜ਼ ਅਹਿਮਦ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਦੀਪਕ ਚਾਹਰ, ਕੁਲਦੀਪ ਸੇਨ ਅਤੇ ਉਮਰਾਨ ਮਲਿਕ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ
ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ
ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ
ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ
ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025
Embed widget