ਪੜਚੋਲ ਕਰੋ

IND vs BAN, World Cup 2023: ਕੀ ਬੰਗਲਾਦੇਸ਼ ਖਿਲਾਫ ਟੀਮ ਇੰਡੀਆ ਦੀ ਪਲੇਇੰਗ-11 'ਚ ਹੋਵੇਗਾ ਬਦਲਾਅ? ਇਹ ਖਿਡਾਰੀ ਹੋ ਸਕਦੇ ਬਾਹਰ

Team India Playing 11: ਵਿਸ਼ਵ ਕੱਪ 2023 ਵਿੱਚ ਟੀਮ ਇੰਡੀਆ ਦਾ ਅਗਲਾ ਮੈਚ ਬੰਗਲਾਦੇਸ਼ ਨਾਲ ਹੈ। 19 ਅਕਤੂਬਰ (ਵੀਰਵਾਰ) ਨੂੰ ਦੁਪਹਿਰ 2 ਵਜੇ ਇਹ ਦੋਵੇਂ ਟੀਮਾਂ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ

Team India Playing 11: ਵਿਸ਼ਵ ਕੱਪ 2023 ਵਿੱਚ ਟੀਮ ਇੰਡੀਆ ਦਾ ਅਗਲਾ ਮੈਚ ਬੰਗਲਾਦੇਸ਼ ਨਾਲ ਹੈ। 19 ਅਕਤੂਬਰ (ਵੀਰਵਾਰ) ਨੂੰ ਦੁਪਹਿਰ 2 ਵਜੇ ਇਹ ਦੋਵੇਂ ਟੀਮਾਂ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। ਭਾਰਤੀ ਟੀਮ ਨੇ ਇਸ ਵਿਸ਼ਵ ਕੱਪ ਵਿੱਚ ਹੁਣ ਤੱਕ ਆਪਣੇ ਤਿੰਨੇ ਮੈਚ ਇੱਕਤਰਫ਼ਾ ਤਰੀਕੇ ਨਾਲ ਜਿੱਤੇ ਹਨ। ਅਜਿਹੇ 'ਚ ਕੁਝ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਟੀਮ ਇੰਡੀਆ ਬੰਗਲਾਦੇਸ਼ ਖਿਲਾਫ ਮੈਚ 'ਚ ਆਪਣੇ ਦੋ ਤੇਜ਼ ਗੇਂਦਬਾਜ਼ਾਂ (ਬੁਮਰਾਹ ਅਤੇ ਸਿਰਾਜ) 'ਚੋਂ ਕਿਸੇ ਇਕ ਨੂੰ ਆਰਾਮ ਦੇ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼ਾਰਦੁਲ ਠਾਕੁਰ ਨੂੰ ਬਾਹਰ ਕੀਤਾ ਜਾ ਸਕਦਾ ਹੈ। ਯਾਨੀ ਮੁਹੰਮਦ ਸ਼ਮੀ ਨੂੰ ਪਲੇਇੰਗ-11 'ਚ ਮੌਕਾ ਮਿਲ ਸਕਦਾ ਹੈ। ਹਾਲਾਂਕਿ ਬੰਗਲਾਦੇਸ਼ ਨਾਲ ਪਿਛਲੇ 5 ਮੈਚਾਂ 'ਤੇ ਨਜ਼ਰ ਮਾਰੀਏ ਤਾਂ ਟੀਮ ਇੰਡੀਆ 'ਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੀ ਗੁੰਜਾਇਸ਼ ਘੱਟ ਨਜ਼ਰ ਆ ਰਹੀ ਹੈ।

ਦਰਅਸਲ, ਬੰਗਲਾਦੇਸ਼ ਦੇ ਨਾਲ ਹੋਏ ਪਿਛਲੇ 5 ਵਨਡੇ ਮੈਚਾਂ ਵਿੱਚ ਟੀਮ ਇੰਡੀਆ ਨੂੰ 3 ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅਜਿਹੇ 'ਚ ਟੀਮ ਇੰਡੀਆ ਕਿਸੇ ਵੀ ਹਾਲਤ 'ਚ ਬੰਗਲਾਦੇਸ਼ ਨੂੰ ਘੱਟ ਸਮਝਣ ਦੀ ਹਿੰਮਤ ਨਹੀਂ ਕਰੇਗੀ। ਇਸ ਟੀਮ ਖਿਲਾਫ ਥੋੜ੍ਹੀ ਜਿਹੀ ਲਾਪਰਵਾਹੀ ਵੀ ਟੀਮ ਇੰਡੀਆ ਲਈ ਮਹਿੰਗੀ ਸਾਬਤ ਹੋ ਸਕਦੀ ਹੈ। ਇਸ ਲਈ ਭਾਰਤੀ ਟੀਮ ਪ੍ਰਬੰਧਨ ਇਸ ਮੈਚ ਲਈ ਆਪਣੇ ਸਰਵੋਤਮ ਪਲੇਇੰਗ-11 ਨੂੰ ਹੀ ਮੈਦਾਨ 'ਚ ਉਤਾਰਨਾ ਚਾਹੇਗਾ।

ਪਿਛਲੇ ਤਿੰਨ ਮੈਚਾਂ 'ਚ ਬਦਲੀ ਟੀਮ ਇੰਡੀਆ ਦੀ ਪਲੇਇੰਗ-11

ਪਿਛਲੇ ਤਿੰਨ ਮੈਚਾਂ 'ਚ ਟੀਮ ਇੰਡੀਆ ਦੇ ਪਲੇਇੰਗ-11 'ਚ ਬਦਲਾਅ ਹੋਇਆ ਹੈ। ਪਹਿਲੇ ਮੈਚ 'ਚ ਸਪਿਨ ਫ੍ਰੈਂਡਲੀ ਵਿਕਟ ਦੇ ਕਾਰਨ ਟੀਮ ਇੰਡੀਆ ਨੇ ਤਿੰਨ ਸਪਿਨਰਾਂ ਨੂੰ ਖੇਡਾਇਆ ਸੀ, ਜਿਸ 'ਚ ਆਰ ਅਸ਼ਵਿਨ ਵੀ ਸ਼ਾਮਲ ਸੀ। ਦੂਜੇ ਮੈਚ ਵਿੱਚ ਅਸ਼ਵਿਨ ਦੀ ਥਾਂ ਸ਼ਾਰਦੁਲ ਨੂੰ ਮੌਕਾ ਦਿੱਤਾ ਗਿਆ ਅਤੇ ਫਿਰ ਤੀਜੇ ਮੈਚ ਵਿੱਚ ਇਸ਼ਾਨ ਕਿਸ਼ਨ ਨੂੰ ਬਾਹਰ ਕਰਕੇ ਡੇਂਗੂ ਤੋਂ ਠੀਕ ਹੋ ਚੁੱਕੇ ਸ਼ੁਭਮਨ ਗਿੱਲ ਨੂੰ ਪਲੇਇੰਗ-11 ਦਾ ਹਿੱਸਾ ਬਣਾਇਆ ਗਿਆ। ਹਾਲਾਂਕਿ ਚੌਥੇ ਮੈਚ 'ਚ ਕਿਸੇ ਬਦਲਾਅ ਦੀ ਗੁੰਜਾਇਸ਼ ਨਹੀਂ ਹੈ। ਯਾਨੀ ਟੀਮ ਇੰਡੀਆ ਉਸੇ ਪਲੇਇੰਗ-11 ਦੇ ਨਾਲ ਮੈਦਾਨ 'ਚ ਉਤਰੇਗੀ ਜੋ ਅਹਿਮਦਾਬਾਦ 'ਚ ਪਾਕਿਸਤਾਨ ਖਿਲਾਫ ਆਈ ਸੀ।

ਵੱਡੇ ਖਿਡਾਰੀਆਂ ਨੂੰ ਆਰਾਮ ਦੇਣ ਦੀ ਕੋਈ ਗੁੰਜਾਇਸ਼ ਨਹੀਂ 

ਟੀਮ ਇੰਡੀਆ ਦੀ ਵਿਸ਼ਵ ਕੱਪ ਟੀਮ ਦਾ ਕੋਈ ਵੀ ਖਿਡਾਰੀ ਜ਼ਖਮੀ ਨਹੀਂ ਹੋਇਆ ਹੈ। ਸਾਰੇ ਖਿਡਾਰੀ ਪੂਰੀ ਤਰ੍ਹਾਂ ਫਿੱਟ ਹਨ। ਮਤਲਬ ਕਿ ਕਿਸੇ ਵੀ ਖਿਡਾਰੀ ਦੇ ਆਊਟ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਫਿਰ, ਪੁਣੇ ਦਾ ਮੈਦਾਨ ਜਿੱਥੇ ਮੈਚ ਹੋਣ ਜਾ ਰਿਹਾ ਹੈ, ਤੇਜ਼ ਗੇਂਦਬਾਜ਼ਾਂ ਅਤੇ ਬੱਲੇਬਾਜ਼ਾਂ ਨੂੰ ਵੀ ਵਧੇਰੇ ਮਦਦ ਪ੍ਰਦਾਨ ਕਰਦਾ ਹੈ। ਅਜਿਹੇ 'ਚ ਭਾਰਤੀ ਟੀਮ ਆਪਣੇ ਦੋ ਸਪਿਨਰਾਂ ਦੇ ਫਾਰਮੂਲੇ ਨਾਲ ਮੈਦਾਨ 'ਚ ਉਤਰੇਗੀ। ਸਾਰੇ ਖਿਡਾਰੀ ਵੀ ਚੰਗੀ ਲੈਅ ਵਿੱਚ ਹਨ। ਅਜਿਹੇ 'ਚ ਟੀਮ ਇੰਡੀਆ ਆਪਣੇ ਕਿਸੇ ਵੱਡੇ ਖਿਡਾਰੀ ਨੂੰ ਵਿਸ਼ਵ ਕੱਪ ਸੈਮੀਫਾਈਨਲ 'ਚ ਐਂਟਰੀ ਪੱਕੀ ਹੋਣ ਤੱਕ ਆਰਾਮ ਨਹੀਂ ਦੇਣਾ ਚਾਹੇਗੀ।

ਵੈਸੇ, ਬੰਗਲਾਦੇਸ਼ ਦੇ ਖਿਲਾਫ ਟੀਮ ਇੰਡੀਆ ਸ਼ਾਰਦੁਲ ਠਾਕੁਰ ਦੀ ਜਗ੍ਹਾ ਮੁਹੰਮਦ ਸ਼ਮੀ ਨੂੰ ਅਜ਼ਮਾ ਸਕਦੀ ਹੈ। ਅਜਿਹਾ ਇਸ ਲਈ ਕਿਉਂਕਿ ਪਿਛਲੇ ਮੈਚ ਵਿੱਚ ਸ਼ਾਰਦੁਲ ਠਾਕੁਰ ਨੂੰ ਸਿਰਫ਼ ਦੋ ਓਵਰ ਹੀ ਕਰਵਾਏ ਗਏ ਸਨ। ਇੱਥੋਂ ਤੱਕ ਕਿ ਉਸ ਦੀ ਬੱਲੇਬਾਜ਼ੀ ਦੀ ਵਾਰੀ ਵੀ ਨਹੀਂ ਆ ਰਹੀ ਹੈ। ਅਜਿਹੇ 'ਚ ਟੀਮ ਪ੍ਰਬੰਧਨ ਮੁਹੰਮਦ ਸ਼ਮੀ ਨੂੰ ਅਜ਼ਮਾ ਸਕਦਾ ਹੈ।

ਟੀਮ ਇੰਡੀਆ ਦੀ ਪਲੇਇੰਗ-11: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟ ਕੀਪਰ), ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਸ਼ਾਰਦੁਲ ਠਾਕਰ/ਮੁਹੰਮਦ ਸ਼ਮੀ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Mohali: ਮੋਹਾਲੀ ‘ਚ ਨਕਲੀ ਦਵਾਈਆਂ ਦੇ ਕਾਰੋਬਾਰ ਦਾ ਹੋਇਆ ਭਾਂਡਾ ਫੋੜ, 2 ਫੈਕਟਰੀਆਂ ‘ਤੇ ਛਾਪਾ, 1 ਸੀਲ, ਦਵਾਈਆਂ ਜ਼ਬਤ, 16 ਲੱਖ ਰੁਪਏ ਦਾ ਜੁਰਮਾਨਾ
Mohali: ਮੋਹਾਲੀ ‘ਚ ਨਕਲੀ ਦਵਾਈਆਂ ਦੇ ਕਾਰੋਬਾਰ ਦਾ ਹੋਇਆ ਭਾਂਡਾ ਫੋੜ, 2 ਫੈਕਟਰੀਆਂ ‘ਤੇ ਛਾਪਾ, 1 ਸੀਲ, ਦਵਾਈਆਂ ਜ਼ਬਤ, 16 ਲੱਖ ਰੁਪਏ ਦਾ ਜੁਰਮਾਨਾ
Punjab News: ਬੀਜੇਪੀ ਦਾ ਪੰਜਾਬ 'ਚ ਵੱਡਾ ਧਮਕਾ! 2027 ਦੀਆਂ ਚੋਣਾਂ 'ਚ ਬਦਲਣਗੇ ਸਿਆਸੀ ਸਮੀਕਰਨ? 
Punjab News: ਬੀਜੇਪੀ ਦਾ ਪੰਜਾਬ 'ਚ ਵੱਡਾ ਧਮਕਾ! 2027 ਦੀਆਂ ਚੋਣਾਂ 'ਚ ਬਦਲਣਗੇ ਸਿਆਸੀ ਸਮੀਕਰਨ? 
Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ
Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ
ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...
ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...
Embed widget