Rohit Sharma On Shoaib Bashir: ਵੀਰਵਾਰ ਤੋਂ ਭਾਰਤ ਅਤੇ ਇੰਗਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। ਪਰ ਹੈਦਰਾਬਾਦ ਟੈਸਟ ਤੋਂ ਪਹਿਲਾਂ ਬੇਨ ਸਟੋਕਸ ਦੀ ਅਗਵਾਈ ਵਾਲੀ ਇੰਗਲੈਂਡ ਦੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਇੰਗਲੈਂਡ ਦੇ ਸਪਿਨਰ ਸ਼ੋਏਬ ਬਸ਼ੀਰ ਨਹੀਂ ਖੇਡ ਸਕਣਗੇ। ਸ਼ੋਏਬ ਬਸ਼ੀਰ ਵੀਜ਼ਾ ਸਬੰਧੀ ਸਮੱਸਿਆਵਾਂ ਕਾਰਨ ਭਾਰਤ ਨਹੀਂ ਆ ਸਕਿਆ। ਇਸ ਕਾਰਨ ਉਹ ਪਹਿਲੇ ਟੈਸਟ ਦਾ ਹਿੱਸਾ ਨਹੀਂ ਬਣ ਸਕਣਗੇ। ਹਾਲਾਂਕਿ ਸ਼ੋਏਬ ਬਸ਼ੀਰ 'ਤੇ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਆਪਣਾ ਬਿਆਨ ਦਿੱਤਾ ਹੈ।


ਮੈਂਨੂੰ ਸ਼ੋਏਬ ਬਸ਼ੀਰ ਲਈ ਦੁੱਖ ਹੈ, ਪਰ ਬਦਕਿਸਮਤੀ ਨਾਲ ਮੈਂ ਵੀਜ਼ਾ ਦਫਤਰ ਵਿੱਚ ਨਹੀਂ ਬੈਠਾ...


ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਸ਼ੋਏਬ ਬਸ਼ੀਰ ਨੂੰ ਵੀਜ਼ਾ ਨਾ ਮਿਲਣ 'ਤੇ ਦੁੱਖ ਪ੍ਰਗਟ ਕੀਤਾ ਹੈ। ਰੋਹਿਤ ਸ਼ਰਮਾ ਨੇ ਕਿਹਾ ਕਿ ਮੈਂ ਸ਼ੋਏਬ ਬਸ਼ੀਰ ਲਈ ਦੁਖੀ ਹਾਂ। ਪਰ ਬਦਕਿਸਮਤੀ ਨਾਲ ਮੈਂ ਵੀਜ਼ਾ ਦਫਤਰ ਵਿੱਚ ਨਹੀਂ ਬੈਠਾ ਹਾਂ ਜਿੱਥੇ ਮੈਂ ਉਨ੍ਹਾਂ ਨੂੰ ਵੀਜ਼ਾ ਦਿਵਾ ਸਕਾਂ। ਦਰਅਸਲ, ਹੈਦਰਾਬਾਦ ਟੈਸਟ ਤੋਂ ਪਹਿਲਾਂ ਰੋਹਿਤ ਸ਼ਰਮਾ ਪ੍ਰੈੱਸ ਕਾਨਫਰੰਸ 'ਚ ਸਵਾਲਾਂ ਦੇ ਜਵਾਬ ਦੇ ਰਹੇ ਸਨ। ਇਸ ਦੌਰਾਨ ਭਾਰਤੀ ਕਪਤਾਨ ਤੋਂ ਸ਼ੋਏਬ ਬਸ਼ੀਰ ਨੂੰ ਵੀਜ਼ਾ ਨਾ ਮਿਲਣ ਬਾਰੇ ਸਵਾਲ ਕੀਤਾ ਗਿਆ।



ਕੀ 12 ਸਾਲਾਂ ਦਾ ਸੋਕਾ ਖਤਮ ਕਰ ਸਕਣਗੇ  ਅੰਗਰੇਜ਼ ?


ਭਾਰਤ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਇਹ ਸੀਰੀਜ਼ ਦਾ ਆਗਾਜ਼ 25 ਜਨਵਰੀ ਤੋਂ ਹੋਏਗਾ। ਦੋਵਾਂ ਟੀਮਾਂ ਵਿਚਾਲੇ ਪਹਿਲਾ ਟੈਸਟ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਜਾਵੇਗਾ। ਇੰਗਲੈਂਡ ਦੀ ਟੀਮ ਪਿਛਲੇ 12 ਸਾਲਾਂ ਤੋਂ ਭਾਰਤੀ ਧਰਤੀ 'ਤੇ ਟੈਸਟ ਸੀਰੀਜ਼ ਜਿੱਤਣ 'ਚ ਅਸਫਲ ਰਹੀ ਹੈ। ਇੰਗਲੈਂਡ ਨੇ ਆਖਰੀ ਵਾਰ 2012 'ਚ ਭਾਰਤੀ ਧਰਤੀ 'ਤੇ ਟੈਸਟ ਸੀਰੀਜ਼ ਜਿੱਤੀ ਸੀ। ਉਸ ਇੰਗਲੈਂਡ ਟੀਮ ਦਾ ਕਪਤਾਨ ਐਲਿਸਟੇਅਰ ਕੁੱਕ ਸੀ, ਪਰ ਇਸ ਤੋਂ ਬਾਅਦ ਅੰਗਰੇਜ਼ਾਂ ਨੂੰ ਸਫਲਤਾ ਨਹੀਂ ਮਿਲੀ। ਇਸ ਲਈ ਬੇਨ ਸਟੋਕਸ ਦੀ ਕਪਤਾਨੀ 'ਚ ਇੰਗਲੈਂਡ ਦੀ ਟੀਮ ਭਾਰਤੀ ਸਰਜ਼ਮੀ 'ਤੇ 12 ਸਾਲਾਂ ਦੇ ਸੋਕੇ ਨੂੰ ਖਤਮ ਕਰਨਾ ਚਾਹੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।