New Zealand vs India, 2nd T20I: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਮਾਊਂਟ ਮੌਂਗਾਨੁਈ ਵਿਖੇ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਦੌਰਾਨ ਸੂਰਿਆਕੁਮਾਰ ਯਾਦਵ ਨੇ ਤੂਫਾਨੀ ਪ੍ਰਦਰਸ਼ਨ ਕਰਦੇ ਹੋਏ ਸੈਂਕੜਾ ਲਗਾਇਆ। ਨਿਊਜ਼ੀਲੈਂਡ ਦੇ ਗੇਂਦਬਾਜ਼ ਸੂਰਿਆ ਦੀ ਬੱਲੇਬਾਜ਼ੀ ਦੇ ਸਾਹਮਣੇ ਪੂਰੀ ਤਰ੍ਹਾਂ ਫੇਲ ਸਾਬਤ ਹੋਏ। ਉਸ ਨੇ ਸਿਰਫ 51 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਅਜੇਤੂ 111 ਦੌੜਾਂ ਬਣਾਈਆਂ। ਸੂਰਿਆਕੁਮਾਰ ਦੀ ਪਾਰੀ ਵਿੱਚ 11 ਚੌਕੇ ਅਤੇ 7 ਛੱਕੇ ਸ਼ਾਮਲ ਸਨ। ਨਿਊਜ਼ੀਲੈਂਡ ਲਈ ਟਿਮ ਸਾਊਦੀ ਨੇ 3 ਵਿਕਟਾਂ ਲਈਆਂ।


ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਸਲਾਮੀ ਬੱਲੇਬਾਜ਼ ਰਿਸ਼ਭ ਪੰਤ ਸਿਰਫ਼ 6 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਈਸ਼ਾਨ ਕਿਸ਼ਨ ਨੇ ਸੂਰਿਆਕੁਮਾਰ ਯਾਦਵ ਨਾਲ ਅਹਿਮ ਸਾਂਝੇਦਾਰੀ ਕੀਤੀ। ਇਸ ਤੋਂ ਬਾਅਦ ਈਸ਼ਾਨ 31 ਗੇਂਦਾਂ 'ਚ 36 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੇ 5 ਚੌਕੇ ਅਤੇ 1 ਛੱਕਾ ਲਗਾਇਆ। ਇਸ ਤੋਂ ਬਾਅਦ ਸ਼੍ਰੇਅਸ ਅਈਅਰ ਬੱਲੇਬਾਜ਼ੀ ਕਰਨ ਆਏ। ਪਰ ਉਹ ਵੀ ਕੁਝ ਖਾਸ ਨਹੀਂ ਕਰ ਸਕੇ। ਅਈਅਰ 13 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੇ 9 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਇਕ ਚੌਕਾ ਅਤੇ ਇਕ ਛੱਕਾ ਲਗਾਇਆ।


ਹਾਰਦਿਕ ਪੰਡਯਾ 13 ਗੇਂਦਾਂ ਵਿੱਚ 13 ਦੌੜਾਂ ਬਣਾ ਕੇ ਆਊਟ ਹੋ ਗਏ। ਜਦਕਿ ਦੀਪਕ ਹੁੱਡਾ ਖਾਤਾ ਵੀ ਨਹੀਂ ਖੋਲ੍ਹ ਸਕੇ। ਉਹ ਪਹਿਲੀ ਹੀ ਗੇਂਦ 'ਤੇ ਕੈਚ ਆਊਟ ਹੋ ਕੇ ਪੈਵੇਲੀਅਨ ਪਰਤ ਗਿਆ। ਵਾਸ਼ਿੰਗਟਨ ਸੁੰਦਰ ਵੀ ਪਹਿਲੀ ਹੀ ਗੇਂਦ 'ਤੇ ਕੈਚ ਆਊਟ ਹੋ ਗਏ। ਉਹ ਖਾਤਾ ਵੀ ਨਹੀਂ ਖੋਲ੍ਹ ਸਕੇ।


ਨਿਊਜ਼ੀਲੈਂਡ ਲਈ ਈਸ਼ ਸੋਢੀ ਨੇ ਇਕ ਵਿਕਟ ਲਈ। ਉਸ ਨੇ 4 ਓਵਰਾਂ 'ਚ 35 ਦੌੜਾਂ ਦਿੱਤੀਆਂ। ਐਡਮ ਮਿਲਨੇ ਨੇ 4 ਓਵਰਾਂ ਵਿੱਚ 35 ਦੌੜਾਂ ਦਿੱਤੀਆਂ। ਹਾਲਾਂਕਿ ਉਸ ਨੂੰ ਇਕ ਵੀ ਵਿਕਟ ਨਹੀਂ ਮਿਲੀ। ਲਾਕੀ ਫਰਗੂਸਨ ਨੇ 4 ਓਵਰਾਂ 'ਚ 49 ਦੌੜਾਂ ਦੇ ਕੇ 2 ਵਿਕਟਾਂ ਲਈਆਂ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।