IND vs NZ: ਭਾਰਤ ਖ਼ਿਲਾਫ਼ ਸੀਰੀਜ਼ ਲਈ ਨਿਊਜ਼ੀਲੈਂਡ ਨੇ ਟੀਮ ਦਾ ਕੀਤਾ ਐਲਾਨ, ਬੋਲਟ ਤੇ ਗੁਪਟਿਲ ਨੂੰ ਦਿੱਤਾ ਆਰਾਮ
ਨਿਊਜ਼ੀਲੈਂਡ ਦੌਰੇ 'ਤੇ ਰਾਹੁਲ ਦ੍ਰਾਵਿੜ ਦੀ ਜਗ੍ਹਾ ਵੀਵੀਐਸ ਲਕਸ਼ਮਣ ਟੀਮ ਦੇ ਮੁੱਖ ਕੋਚ ਹੋਣਗੇ। ਵਿਕਰਮ ਰਾਠੌਰ ਦੀ ਜਗ੍ਹਾ ਰਿਸ਼ੀਕੇਸ਼ ਕਾਨਿਟਕਰ ਨੂੰ ਟੀਮ ਦਾ ਬੱਲੇਬਾਜ਼ੀ ਕੋਚ ਬਣਾਇਆ ਗਿਆ ਹੈ।
India vs New Zealand: ਨਿਊਜ਼ੀਲੈਂਡ ਨੇ ਟੀਮ ਇੰਡੀਆ ਦੇ ਖ਼ਿਲਾਫ਼ ਸ਼ੁਰੂ ਹੋਣ ਵਾਲੀ ਟੀ-20 ਅਤੇ ਵਨਡੇ ਸੀਰੀਜ਼ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਨਿਊਜ਼ੀਲੈਂਡ 'ਚ ਹੋਣ ਵਾਲੀ ਇਹ ਸੀਰੀਜ਼ 18 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਨਿਊਜ਼ੀਲੈਂਡ ਨੇ ਭਾਰਤ ਦੇ ਖ਼ਿਲਾਫ਼ ਇਸ ਸੀਰੀਜ਼ ਲਈ ਆਪਣੇ ਸਟਾਰ ਤੇਜ਼ ਗੇਂਦਬਾਜ਼ ਟ੍ਰੇਂਟ ਬੋਲਟ ਅਤੇ ਧਮਾਕੇਦਾਰ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਨੂੰ ਆਰਾਮ ਦੇਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਟੀਮ ਇੰਡੀਆ ਖ਼ਿਲਾਫ਼ ਟੀ-20 ਸੀਰੀਜ਼ ਅਤੇ ਵਨਡੇ ਸੀਰੀਜ਼ 'ਚ ਜਗ੍ਹਾ ਨਹੀਂ ਦਿੱਤੀ ਗਈ ਹੈ।
ਬੋਲਟ ਅਤੇ ਗੁਪਟਿਲ ਨੂੰ ਦਿੱਤਾ ਗਿਆ ਆਰਾਮ
ਨਿਊਜ਼ੀਲੈਂਡ ਦੀ ਟੀਮ ਨੇ ਆਪਣੇ ਸਟਾਰ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਟ੍ਰੇਂਟ ਬੋਲਟ ਅਤੇ ਵਿਸਫੋਟਕ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਨੂੰ ਭਾਰਤ ਖ਼ਿਲਾਫ਼ ਸੀਰੀਜ਼ ਲਈ ਆਰਾਮ ਦਿੱਤਾ ਹੈ। ਦੋਵੇਂ ਇਸ ਆਉਣ ਵਾਲੀ ਸੀਰੀਜ਼ 'ਚ ਖੇਡਦੇ ਨਜ਼ਰ ਨਹੀਂ ਆਉਣਗੇ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੀ ਇਸ ਟੀਮ ਦੀ ਕਮਾਨ ਕੇਨ ਵਿਲੀਅਮਸਨ ਦੇ ਹੱਥਾਂ 'ਚ ਹੋਵੇਗੀ। ਦੱਸ ਦੇਈਏ ਕਿ ਹਾਲ ਹੀ 'ਚ ਸਮਾਪਤ ਹੋਏ ਟੀ-20 ਵਿਸ਼ਵ ਕੱਪ 2022 'ਚ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਸੈਮੀਫਾਈਨਲ 'ਚ ਆਪਣੇ-ਆਪਣੇ ਮੈਚ ਹਾਰ ਕੇ ਬਾਹਰ ਹੋ ਗਈਆਂ ਸਨ।
ਨਿਊਜ਼ੀਲੈਂਡ ਦੌਰੇ 'ਤੇ ਲਕਸ਼ਮਣ ਸੰਭਾਲਣਗੇ ਕੋਚ ਦੀ ਜ਼ਿੰਮੇਵਾਰੀ
ਨਿਊਜ਼ੀਲੈਂਡ ਦੌਰੇ 'ਤੇ ਰਾਹੁਲ ਦ੍ਰਾਵਿੜ ਦੀ ਜਗ੍ਹਾ ਵੀਵੀਐਸ ਲਕਸ਼ਮਣ ਟੀਮ ਦੇ ਮੁੱਖ ਕੋਚ ਹੋਣਗੇ। ਵਿਕਰਮ ਰਾਠੌਰ ਦੀ ਜਗ੍ਹਾ ਰਿਸ਼ੀਕੇਸ਼ ਕਾਨਿਟਕਰ ਨੂੰ ਟੀਮ ਦਾ ਬੱਲੇਬਾਜ਼ੀ ਕੋਚ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਦੌਰੇ ਲਈ ਗੇਂਦਬਾਜ਼ੀ ਕੋਚ ਪਾਰਸ ਮਹਾਮਬਰੇ ਦੀ ਥਾਂ 'ਤੇ ਸਾਈਰਾਜ ਬਾਹੁਤਲੇ ਨੂੰ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਗਿਆ ਹੈ। ਤਿੰਨੇ ਕੋਚ ਨੈਸ਼ਨਲ ਕ੍ਰਿਕਟ ਅਕੈਡਮੀ 'ਚ ਹਨ, ਜਿਸ ਦੀ ਅਗਵਾਈ ਲਕਸ਼ਮਣ ਕਰ ਰਹੇ ਹਨ। ਇਸ ਦੇ ਨਾਲ ਹੀ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਕੇਐਲ ਰਾਹੁਲ, ਆਰ ਅਸ਼ਵਿਨ ਵਰਗੇ ਸੀਨੀਅਰ ਖਿਡਾਰੀਆਂ ਨੂੰ ਵੀ ਇਸ ਦੌਰੇ 'ਤੇ ਆਰਾਮ ਦਿੱਤਾ ਗਿਆ ਹੈ।
ਭਾਰਤ ਖ਼ਿਲਾਫ਼ ਸੀਰੀਜ਼ ਲਈ ਨਿਊਜ਼ੀਲੈਂਡ ਦੀ ਟੀਮ
ਕੇਨ ਵਿਲੀਅਮਸਨ (ਕਪਤਾਨ), ਫਿਨ ਐਲਨ, ਮਾਈਕਲ ਬ੍ਰੇਸਵੈੱਲ, ਡੇਵੋਨ ਕੋਨਵੇ (ਵਿਕਟਕੀਪਰ), ਲਾਕੀ ਫਰਗੂਸਨ, ਮੈਟ ਹੈਨਰੀ (ਵਨਡੇ), ਟੌਮ ਲੈਥਮ (ਵਨਡੇ) (ਵਿਕਟਕੀਪਰ), ਡੇਰਿਲ ਮਿਸ਼ੇਲ, ਐਡਮ ਮਿਲਨੇ, ਜਿੰਮੀ ਨੀਸ਼ਮ, ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ , ਈਸ਼ ਸੋਢੀ (T20), ਟਿਮ ਸਾਊਦੀ, ਬਲੇਅਰ ਟਿਕਨਰ (ਟੀ20)।