MS Dhoni: MS Dhoni ਨੇ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਸੀਰੀਜ਼ ਦੇ ਪਹਿਲੇ ਟੀ-20 ਮੈਚ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤਾ, ਜਿਸ 'ਚ ਧੋਨੀ ਨੂੰ ਹਾਰਦਿਕ ਪੰਡਯਾ, ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ ਅਤੇ ਸੂਰਿਆਕੁਮਾਰ ਯਾਦਵ ਵਰਗੇ ਖਿਡਾਰੀਆਂ ਨੂੰ ਮਿਲਦੇ ਦੇਖਿਆ ਜਾ ਸਕਦਾ ਹੈ।


ਦੱਸ ਦਈਏ ਕਿ ਸ਼ੁੱਕਰਵਾਰ ਨੂੰ ਪਹਿਲਾ ਭਾਰਤ ਬਨਾਮ ਨਿਊਜ਼ੀਲੈਂਡ T20 ਰਾਂਚੀ ਵਿੱਚ ਹੋਵੇਗਾ, ਜੋ ਕਿ ਐਮਐਸ ਧੋਨੀ ਦਾ ਹੋਮ ਟਾਊਨ ਵੀ ਹੈ। ਭਾਰਤ ਸ਼ੁੱਕਰਵਾਰ ਤੋਂ ਰਾਂਚੀ 'ਚ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ ਨਿਊਜ਼ੀਲੈਂਡ ਨਾਲ ਭਿੜੇਗਾ। ਟੀਮ ਆਸਟ੍ਰੇਲੀਆ ਖਿਲਾਫ ਟੈਸਟ ਸੀਰੀਜ਼ ਤੋਂ ਪਹਿਲਾਂ ਤਿੰਨ ਮੈਚਾਂ ਦੀ ਸੀਰੀਜ਼ ਖੇਡੇਗੀ। ਭਾਰਤੀ ਟੀਮ ਨੇ ਵੀਰਵਾਰ ਨੂੰ ਨੈੱਟ ਅਭਿਆਸ ਕੀਤਾ। ਅਭਿਆਸ ਸੈਸ਼ਨ ਤੋਂ ਬਾਅਦ ਸਾਬਕਾ ਕਪਤਾਨ ਐਮਐਸ ਧੋਨੀ ਭਾਰਤੀ ਟੀਮ ਦੇ ਡਰੈਸਿੰਗ ਰੂਮ ਵਿੱਚ ਖਿਡਾਰੀਆਂ ਨੂੰ ਮਿਲਣ ਪਹੁੰਚੇ। ਬੀਸੀਸੀਆਈ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਹੈ। ਵੀਡੀਓ 'ਚ ਐੱਮਐੱਸ ਧੋਨੀ ਨੂੰ ਹਾਰਦਿਕ ਪੰਡਯਾ, ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ ਅਤੇ ਸੂਰਿਆਕੁਮਾਰ ਯਾਦਵ ਨਾਲ ਗੱਲਬਾਤ ਕਰਦੇ ਦੇਖਿਆ ਜਾ ਸਕਦਾ ਹੈ।



ਜ਼ਿਕਰਯੋਗ ਹੈ ਕਿ ਆਸਟਰੇਲੀਆ ਦੇ ਖਿਲਾਫ ਬਾਰਡਰ ਗਾਵਸਕਰ ਟਰਾਫੀ ਦੇ ਮੈਚਾਂ ਲਈ ਦੋ ਹਫਤਿਆਂ ਤੋਂ ਵੀ ਘੱਟ ਸਮਾਂ ਬਚਿਆ ਹੈ, ਜੋ ਭਾਰਤ ਲਈ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚਣ ਲਈ ਮਹੱਤਵਪੂਰਨ ਹਨ। ਨਾਲ ਹੀ, ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਦਾ ਸ਼ਡਿਊਲ ਬਹੁਤ ਵਿਅਸਤ ਹੈ। ਸੀਨੀਅਰ ਖਿਡਾਰੀਆਂ ਨੂੰ ਟੀ-20 ਲਈ ਆਰਾਮ ਦਿੱਤਾ ਗਿਆ ਹੈ। ਹਾਰਦਿਕ ਪੰਡਯਾ ਟੀਮ ਦੀ ਅਗਵਾਈ ਕਰਨਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Jalandhar: ਲਤੀਫਪੁਰਾ ਵਾਸੀਆਂ ਨੇ ਕਾਲ਼ੀਆਂ ਝੰਡੀਆਂ ਨਾਲ ਕਰਨਾ ਸੀ ਰਾਜਪਾਲ ਦਾ ਘਿਰਾਓ, ਪੁਲਿਸ ਨਾਲ ਹੋਈ ਝੜਪ