IND vs PAK, Asia Cup 2022: ਏਸ਼ੀਆ ਕੱਪ 2022 (Asia Cup 2022) ਦੀ ਸ਼ੁਰੂਆਤ ਹੋ ਚੁੱਕੀ ਹੈ। ਸ਼ਨੀਵਾਰ ਰਾਤ ਅਫ਼ਗਾਨਿਸਤਾਨ ਅਤੇ ਸ੍ਰੀਲੰਕਾ ਦੇ ਮੈਚ ਨਾਲ ਇਹ ਟੂਰਨਾਮੈਂਟ ਸ਼ੁਰੂ ਹੋਇਆ। ਅੱਜ (28 ਐਤਵਾਰ) ਭਾਰਤ ਅਤੇ ਪਾਕਿਸਤਾਨ (IND vs PAK) ਦੀਆਂ ਟੀਮਾਂ ਇਸ ਟੂਰਨਾਮੈਂਟ 'ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਗੀਆਂ। ਦੋਵੇਂ ਟੀਮਾਂ ਸ਼ਾਮ 7.30 ਵਜੇ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ। ਮੈਚ ਦੌਰਾਨ ਦੁਬਈ ਦਾ ਮੌਸਮ ਅਤੇ ਪਿੱਚ ਕਿਹੋ ਜਿਹੀ ਰਹੇਗੀ ਅਤੇ ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ ਇਲੈਵਨ 'ਚ ਕਿਸ ਨੂੰ ਐਂਟਰੀ ਮਿਲ ਸਕਦੀ ਹੈ? ਇੱਥੇ ਜਾਣੋ...
IND vs PAK, Asia Cup LIVE: ਪੂਰੇ 307 ਦਿਨਾਂ ਬਾਅਦ ਉਸੇ ਮੈਦਾਨ 'ਤੇ ਟਕਰਾਏਗੀ ਭਾਰਤ-ਪਾਕਿ ਟੀਮ
ਪਿੱਚ ਅਤੇ ਮੌਸਮ ਦੀ ਰਿਪੋਰਟ :
ਦੁਬਈ ਕੌਮਾਂਤਰੀ ਕ੍ਰਿਕਟ ਸਟੇਡੀਅਮ 'ਚ ਹੁਣ ਤੱਕ ਸ਼ਾਮ ਨੂੰ ਹੋਏ ਸਾਰੇ ਮੈਚਾਂ 'ਚ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੂੰ ਜ਼ਿਆਦਾਤਰ ਮੌਕਿਆਂ 'ਤੇ ਫ਼ਾਇਦਾ ਹੋਇਆ ਹੈ। ਰਾਤ ਨੂੰ ਇੱਥੇ ਹਲਕੀ ਔਂਸ ਹੁੰਦੀ ਹੈ, ਜੋ ਗੇਂਦਬਾਜ਼ਾਂ ਲਈ ਥੋੜ੍ਹੀ ਪ੍ਰੇਸ਼ਾਨੀ ਪੈਦਾ ਕਰਦੀ ਹੈ। ਕੁੱਲ ਮਿਲਾ ਕੇ ਇੱਥੇ ਦੀ ਪਿੱਚ ਗੇਂਦਬਾਜ਼ਾਂ ਅਤੇ ਬੱਲੇਬਾਜ਼ਾਂ ਨੂੰ ਬਰਾਬਰ ਦੀ ਮਦਦ ਦਿੰਦੀ ਹੈ। ਸ਼ੁਰੂਆਤ 'ਚ ਤੇਜ਼ ਗੇਂਦਬਾਜ਼ਾਂ ਅਤੇ ਫਿਰ ਸਪਿਨਰਾਂ ਨੂੰ ਮਦਦ ਮਿਲਦੀ ਹੈ ਅਤੇ ਦੂਜੀ ਪਾਰੀ 'ਚ ਬੱਲੇਬਾਜ਼ੀ ਕਰਨਾ ਆਸਾਨ ਹੋ ਜਾਂਦਾ ਹੈ। ਟਾਸ ਜਿੱਤਣ ਵਾਲੀ ਟੀਮ ਇੱਥੇ ਪਹਿਲਾਂ ਗੇਂਦਬਾਜ਼ੀ ਕਰਨ ਨੂੰ ਤਰਜੀਹ ਦਿੰਦੀ ਹੈ। ਮੌਸਮ ਦੀ ਗੱਲ ਕਰੀਏ ਤਾਂ ਦੁਬਈ 'ਚ ਇਸ ਸਮੇਂ ਭਿਆਨਕ ਗਰਮੀ ਹੈ। ਇੱਥੇ ਸ਼ਾਮ ਨੂੰ ਵੀ ਤਾਪਮਾਨ 35 ਡਿਗਰੀ ਦੇ ਕਰੀਬ ਰਹੇਗਾ।
ਸੰਭਾਵਿਤ ਪਲੇਇੰਗ ਇਲੈਵਨ :
ਭਾਰਤ : ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ/ਆਰ ਅਸ਼ਵਿਨ, ਰਵਿੰਦਰ ਜਡੇਜਾ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।
ਪਾਕਿਸਤਾਨ : ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਇਫਤਿਖਾਰ ਅਹਿਮਦ, ਆਸਿਫ ਅਲੀ, ਖੁਸ਼ਦਿਲ ਸ਼ਾਹ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਨਸੀਮ ਸ਼ਾਹ, ਹਰਿਸ ਰਾਊਫ, ਸ਼ਾਹਨਵਾਜ਼ ਦਹਾਨੀ।