Ind vs SA 2nd ODI: ਦੂਜੇ ਵਨਡੇ 'ਚ ਟੀਮ ਇੰਡੀਆ ਦੀ ਪਹਿਲੀ ਬੱਲੇਬਾਜ਼ੀ, ਕਪਤਾਨ ਰਾਹੁਲ ਨੇ ਟੀਮ ਸਿਲੈਕਸ਼ਨ ਨੂੰ ਲੈ ਕੇ ਕੀਤਾ ਹੈਰਾਨ
ਦੱਖਣੀ ਅਫਰੀਕਾ ਖਿਲਾਫ ਵਨਡੇ ਸੀਰੀਜ਼ ਦੇ ਦੂਜੇ ਮੈਚ 'ਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਖਣੀ ਅਫਰੀਕਾ ਤਿੰਨ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ।
Playing 11 of Team India: ਦੱਖਣੀ ਅਫਰੀਕਾ ਖਿਲਾਫ ਵਨਡੇ ਸੀਰੀਜ਼ ਦੇ ਦੂਜੇ ਮੈਚ 'ਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਖਣੀ ਅਫਰੀਕਾ ਤਿੰਨ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ। ਟੀਮ ਇੰਡੀਆ ਦੇ ਪਲੇਇੰਗ 11 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਕਪਤਾਨ ਕੇਐਲ ਰਾਹੁਲ ਦਾ ਇਹ ਫੈਸਲਾ ਹੈਰਾਨੀਜਨਕ ਹੈ।
ਦਰਅਸਲ, ਪਹਿਲੇ ਵਨਡੇ 'ਚ ਮਿਲੀ ਹਾਰ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਟੀਮ ਇੰਡੀਆ ਦੂਜੇ ਮੈਚ 'ਚ ਕੁਝ ਬਦਲਾਅ ਦੇ ਨਾਲ ਉਤਰੇਗੀ। ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਦੀਪਕ ਚਾਹਰ ਤੇ ਵੈਂਕਟੇਸ਼ ਅਈਅਰ ਦੀ ਜਗ੍ਹਾ ਸੂਰਿਆਕੁਮਾਰ ਯਾਦਵ ਨੂੰ ਪਲੇਇੰਗ 11 'ਚ ਸ਼ਾਮਲ ਕੀਤੇ ਜਾਣ ਦੀ ਉਮੀਦ ਸੀ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਦੀ ਟੀਮ ਦੀ ਗੱਲ ਕਰੀਏ ਤਾਂ ਇਸ 'ਚ ਇਕ ਬਦਲਾਅ ਕੀਤਾ ਗਿਆ ਹੈ। ਤੇਜ਼ ਗੇਂਦਬਾਜ਼ ਮਾਰਕੋ ਜਾਨਸਨ ਨੂੰ ਆਰਾਮ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਸਿਸੰਡਾ ਮੈਗਾਲਾ ਨੂੰ ਸ਼ਾਮਲ ਕੀਤਾ ਗਿਆ ਹੈ।
ਦੋਵੇਂ ਟੀਮਾਂ ਇਸ ਪ੍ਰਕਾਰ ਹਨ-
ਭਾਰਤੀ ਟੀਮ : ਕੇਐੱਲ ਰਾਹੁਲ, ਸ਼ਿਖਰ ਧਵਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਸ਼ਭ ਪੰਤ, ਵੈਂਕਟੇਸ਼ ਅਈਅਰ, ਆਰ ਅਸ਼ਵਿਨ, ਸ਼ਾਰਦੁਲ ਠਾਕੁਰ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਯੁਜਵੇਂਦਰ ਚਾਹਲ।
ਦੱਖਣੀ ਅਫ਼ਰੀਕਾ ਦੀ ਟੀਮ : ਟੈਂਬੂ ਬਾਵੁਮਾ, ਕਵਿੰਟਨ ਡੀ ਕਾਕ, ਜਾਨੇਮਨ ਮਲਾਨ, ਏਡੇਨ ਮਾਰਕਰਮ, ਵੈਨ ਡੇਰ ਡੁਸੇਨ, ਡੇਵਿਡ ਮਿਲਰ, ਐਂਡੀਲੇ ਫੇਹਲੁਕਵਾਯੋ, ਕੇਸ਼ਵ ਮਹਾਰਾਜ, ਲਾਂਗੀ ਨਗਿਡੀ, ਸਿਸੰਡਾ ਮਗਾਲਾ ਅਤੇ ਤਬਰੇਜ਼ ਸ਼ਮਸੀ।
ਮੈਚ ਕਿਸੇ ਵੀ ਕੀਮਤ 'ਤੇ ਜਿੱਤਣਾ ਹੋਵੇਗਾ
ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਵਨਡੇ ਮੈਚ ਖੇਡਿਆ ਜਾ ਰਿਹਾ ਹੈ। ਪਹਿਲੇ ਮੈਚ ਵਿੱਚ ਭਾਰਤ ਨੂੰ 31 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੂੰ 297 ਦੌੜਾਂ ਦਾ ਵੱਡਾ ਟੀਚਾ ਦਿੱਤਾ ਸੀ, ਜਿਸ ਦੇ ਜਵਾਬ 'ਚ ਭਾਰਤੀ ਟੀਮ ਸਿਰਫ 265 ਦੌੜਾਂ ਹੀ ਬਣਾ ਸਕੀ।
ਮੇਜ਼ਬਾਨ ਟੀਮ ਫਿਲਹਾਲ ਸੀਰੀਜ਼ 'ਚ 1-0 ਨਾਲ ਅੱਗੇ ਹੈ। ਭਾਰਤੀ ਟੀਮ ਨੂੰ ਸੀਰੀਜ਼ 'ਚ ਬਰਾਬਰੀ ਕਰਨ ਲਈ ਇਹ ਮੈਚ ਕਿਸੇ ਵੀ ਕੀਮਤ 'ਤੇ ਜਿੱਤਣਾ ਹੋਵੇਗਾ। ਇਹ ਮੈਚ ਟੀਮ ਇੰਡੀਆ ਲਈ ਕਰੋ ਜਾਂ ਮਰੋ ਵਾਲੀ ਸਥਿਤੀ ਹੈ, ਕਿਉਂਕਿ ਇਸ ਵਿੱਚ ਹਾਰਨ ਨਾਲ ਸੀਰੀਜ਼ ਵੀ ਹਾਰ ਜਾਵੇਗੀ।