Team India Announced for T20 Series against South Africa: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਖੇਡੀ ਜਾਵੇਗੀ। ਇਸ ਲਈ ਬੀਸੀਸੀਆਈ ਨੇ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਦੀ ਕਪਤਾਨੀ ਕੇਐਲ ਰਾਹੁਲ ਨੂੰ ਸੌਂਪੀ ਗਈ ਹੈ। ਜਦਕਿ ਰਿਸ਼ਭ ਪੰਤ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਦਿਨੇਸ਼ ਕਾਰਤਿਕ ਦੇ ਹਾਲੀਆ ਪ੍ਰਦਰਸ਼ਨ ਨੂੰ ਦੇਖਦੇ ਹੋਏ ਉਸ ਨੂੰ ਵੀ ਟੀ-20 ਟੀਮ 'ਚ ਜਗ੍ਹਾ ਦਿੱਤੀ ਗਈ ਹੈ। ਕਾਰਤਿਕ ਦੇ ਨਾਲ-ਨਾਲ ਹੋਰ ਨਵੇਂ ਖਿਡਾਰੀਆਂ ਨੂੰ ਮੌਕਾ ਮਿਲਿਆ ਹੈ। ਆਈਪੀਐਲ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਵੀ ਧਿਆਨ ਰੱਖਿਆ ਗਿਆ ਹੈ।


BCCI ਦੀ ਚੋਣ ਕਮੇਟੀ ਨੇ ਟੀ-20 ਸੀਰੀਜ਼ ਲਈ ਨੌਜਵਾਨ ਖਿਡਾਰੀਆਂ ਦਾ ਖਾਸ ਖਿਆਲ ਰੱਖਿਆ ਹੈ। ਲਖਨਊ ਸੁਪਰ ਜਾਇੰਟਸ ਦੇ ਸ਼ਾਨਦਾਰ ਗੇਂਦਬਾਜ਼ ਅਵੇਸ਼ ਖਾਨ, ਸਨਰਾਈਜ਼ਰਜ਼ ਹੈਦਰਾਬਾਦ ਦੇ ਤੇਜ਼ ਗੇਂਦਬਾਜ਼ ਉਮਰਾਨ ਮਲਿਕ, ਅਰਸ਼ਦੀਪ ਸਿੰਘ, ਰਵੀ ਬਿਸ਼ਨੋਈ ਅਤੇ ਹਰਸ਼ਲ ਪਟੇਲ ਨੂੰ ਵੀ ਜਗ੍ਹਾ ਮਿਲੀ ਹੈ। ਇਹ ਸੀਰੀਜ਼ ਕਾਰਤਿਕ ਦੀ ਵਾਪਸੀ ਲਈ ਖਾਸ ਹੋਵੇਗੀ। ਕਾਰਤਿਕ ਨੇ ਆਈਪੀਐਲ ਵਿੱਚ ਆਰਸੀਬੀ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਜ੍ਹਾ ਨਾਲ ਉਨ੍ਹਾਂ ਦੀ ਟੀਮ ਇੰਡੀਆ 'ਚ ਵਾਪਸੀ ਹੋਈ ਹੈ।


ਜ਼ਿਕਰਯੋਗ ਹੈ ਕਿ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ 9 ਜੂਨ ਤੋਂ ਖੇਡੀ ਜਾਵੇਗੀ। ਇਸ ਦਾ ਪਹਿਲਾ ਮੈਚ ਦਿੱਲੀ ਵਿੱਚ ਖੇਡਿਆ ਜਾਵੇਗਾ। ਸੀਰੀਜ਼ ਦਾ ਦੂਜਾ ਮੈਚ 12 ਜੂਨ ਨੂੰ ਕਟਕ 'ਚ ਖੇਡਿਆ ਜਾਵੇਗਾ। ਤੀਜਾ ਮੈਚ 14 ਜੂਨ ਨੂੰ ਅਤੇ ਚੌਥਾ ਮੈਚ 17 ਜੂਨ ਨੂੰ ਖੇਡਿਆ ਜਾਵੇਗਾ। ਇਸ ਸੀਰੀਜ਼ ਦਾ ਆਖਰੀ ਮੈਚ 19 ਜੂਨ ਨੂੰ ਬੈਂਗਲੁਰੂ 'ਚ ਹੋਵੇਗਾ। ਇਸ ਸੀਰੀਜ਼ ਤੋਂ ਬਾਅਦ ਭਾਰਤੀ ਟੀਮ ਇੰਗਲੈਂਡ ਖਿਲਾਫ ਸੀਰੀਜ਼ ਖੇਡੇਗੀ।


ਭਾਰਤ ਦੀ ਟੀ-20 ਟੀਮ - ਕੇਐੱਲ ਰਾਹੁਲ (ਕਪਤਾਨ), ਰਿਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ, ਦੀਪਕ ਹੁੱਡਾ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਉਪ ਕਪਤਾਨ/ਵਿਕੇਟ), ਦਿਨੇਸ਼ ਕਾਰਤਿਕ (ਵਿਕੇਟ), ਹਾਰਦਿਕ ਪੰਡਯਾ, ਵੈਂਕਟੇਸ਼ ਅਈਅਰ, ਯੁਜ਼ਵੇਂਦਰ ਚਾਹਲ, ਕੁਲਦੀਪ ਯਾਦਵ, ਏ. ਪਟੇਲ, ਰਵੀ ਬਿਸ਼ਨੋਈ, ਭੁਵਨੇਸ਼ਵਰ, ਹਰਸ਼ਲ ਪਟੇਲ, ਅਵੇਸ਼ ਖਾਨ, ਅਰਸ਼ਦੀਪ ਸਿੰਘ, ਉਮਰਾਨ ਮਲਿਕ।