IND vs SA: ਬੀਸੀਸੀਆਈ ਦੇ ਸੂਤਰਾਂ ਨੇ ਇਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਵਿਰਾਟ ਕੋਹਲੀ ਜਨਵਰੀ ਵਿਚ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣਾ ਚਾਹੁੰਦੇ ਹਨ ਤੇ ਇਸ ਲਈ ਉਨ੍ਹਾਂ ਨੇ ਬੀਸੀਸੀਆਈ ਤੋਂ ਬਰੇਕ ਮੰਗਿਆ ਹੈ। ਇਸ ਦਾ ਸਿੱਧਾ ਮਤਲਬ ਹੈ ਕਿ ਉਹ ਵਨਡੇ ਸੀਰੀਜ਼ 'ਚ ਨਹੀਂ ਖੇਡ ਸਕਣਗੇ। ਕੋਹਲੀ ਦੀ ਗੈਰ-ਮੌਜੂਦਗੀ 'ਚ ਟੀਮ ਇੰਡੀਆ ਨੂੰ ਦੱਖਣੀ ਅਫਰੀਕਾ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


ਕੋਹਲੀ ਪਰਿਵਾਰ ਨਾਲ ਸਮਾਂ ਬਿਤਾਉਣਾ ਚਾਹੁੰਦੇ ਹਨ


ਭਾਰਤੀ ਟੀਮ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਦੱਖਣੀ ਅਫਰੀਕਾ (SA) ਖਿਲਾਫ ਵਨਡੇ ਸੀਰੀਜ਼ 'ਚ ਖੇਡਦੇ ਨਜ਼ਰ ਨਹੀਂ ਆਉਣਗੇ। ਕੋਹਲੀ ਨੇ ਆਪਣੇ ਨਿੱਜੀ ਕਾਰਨਾਂ ਕਰ ਕੇ ਜਨਵਰੀ ਵਿਚ ਬੀਸੀਸੀਆਈ ਤੋਂ ਬਰੇਕ ਮੰਗਿਆ ਹੈ। ਜੇਕਰ ਉਨ੍ਹਾਂ ਦੀ ਇਹ ਮੰਗ ਮੰਨ ਲਈ ਜਾਂਦੀ ਹੈ ਤਾਂ ਵਨਡੇ ਸੀਰੀਜ਼ 'ਚ ਟੀਮ ਇੰਡੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਬੀਸੀਸੀਆਈ ਨੇ ਦੱਸਿਆ ਕਿ ਰੋਹਿਤ ਸ਼ਰਮਾ ਜ਼ਖਮੀ ਹੋ ਗਏ ਹਨ ਅਤੇ ਉਹ ਟੈਸਟ ਸੀਰੀਜ਼ 'ਚ ਨਹੀਂ ਖੇਡਣਗੇ। ਭਾਰਤੀ ਟੀਮ ਨੂੰ ਆਉਣ ਵਾਲੀ ਸੀਰੀਜ਼ 'ਚ ਇਨ੍ਹਾਂ ਖਿਡਾਰੀਆਂ ਤੋਂ ਬਿਨਾਂ ਹੀ ਮੈਦਾਨ 'ਚ ਉਤਾਰਨਾ ਪੈ ਸਕਦਾ ਹੈ।


 


ਰੋਹਿਤ ਵਨਡੇ ਦੀ ਕਮਾਨ ਸੰਭਾਲਣਗੇ


 


ਬੀਸੀਸੀਆਈ ਨੇ ਹਾਲ ਹੀ ਵਿਚ ਵਿਰਾਟ ਕੋਹਲੀ ਨੂੰ ਵਨਡੇ ਦੀ ਕਪਤਾਨੀ ਤੋਂ ਹਟਾ ਦਿੱਤਾ ਸੀ, ਜਿਸ ਤੋਂ ਬਾਅਦ ਰੋਹਿਤ ਨੂੰ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਗਿਆ ਸੀ। ਰੋਹਿਤ ਦੱਖਣੀ ਅਫਰੀਕਾ ਦੌਰੇ ਤੋਂ ਵਨਡੇ ਟੀਮ ਦੀ ਅਗਵਾਈ ਕਰਨਗੇ। ਫਿਲਹਾਲ ਬੀਸੀਸੀਆਈ ਨੇ ਅਫਰੀਕਾ ਦੌਰੇ ਲਈ ਵਨਡੇ ਟੀਮ ਦਾ ਐਲਾਨ ਨਹੀਂ ਕੀਤਾ ਹੈ। ਅਜਿਹੇ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਵਿਰਾਟ ਕੋਹਲੀ ਦੀ ਜਗ੍ਹਾ ਕਿਸ ਖਿਡਾਰੀ ਨੂੰ ਟੀਮ 'ਚ ਸ਼ਾਮਲ ਕੀਤਾ ਜਾਵੇਗਾ। ਵੈਸੇ ਘਰੇਲੂ ਟੂਰਨਾਮੈਂਟ ਵਿਜੇ ਹਜ਼ਾਰੇ ਟਰਾਫੀ ਵਿੱਚ ਇਸ ਸਮੇਂ ਕਈ ਨੌਜਵਾਨ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ 'ਚੋਂ ਕੁਝ ਨੂੰ ਦੱਖਣੀ ਅਫਰੀਕਾ ਦੌਰੇ ਲਈ ਵਨਡੇ ਟੀਮ 'ਚ ਸ਼ਾਮਲ ਕੀਤਾ ਜਾ ਸਕਦਾ ਹੈ। ਤਿੰਨ ਮੈਚਾਂ ਦੀ ਵਨਡੇ ਸੀਰੀਜ਼ 22 ਜਨਵਰੀ ਤੋਂ ਖੇਡੀ ਜਾਵੇਗੀ।


ਇਹ ਵੀ ਪੜ੍ਹੋ: Omicron in Delhi: ਦਿੱਲੀ 'ਚ Omicron ਨੇ ਪਸਾਰੇ ਪੈਰ , 4 ਨਵੇਂ ਮਾਮਲੇ ਆਏ ਸਾਹਮਣੇ, ਦੇਸ਼ 'ਚ ਮਰੀਜ਼ਾਂ ਦੀ ਗਿਣਤੀ ਹੋਈ 45


 


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


 


 


https://play.google.com/store/apps/details?id=com.winit.starnews.hin


 


 


 


https://apps.apple.com/in/app/abp-live-news/id811114904