India vs Sri Lanka 2nd ODI ਕੋਲਕਾਤਾ: ਭਾਰਤੀ ਕ੍ਰਿਕਟ ਟੀਮ ਨੇ ਕੋਲਕਾਤਾ ਵਿੱਚ ਖੇਡੇ ਗਏ ਦੂਜੇ ਇੱਕ ਰੋਜ਼ਾ ਮੈਚ ਵਿੱਚ ਸ਼੍ਰੀਲੰਕਾ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 216 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਮ ਇੰਡੀਆ ਨੇ 43.2 ਓਵਰਾਂ 'ਚ ਟੀਚਾ ਹਾਸਲ ਕਰ ਲਿਆ। ਭਾਰਤ ਲਈ ਕੇਐਲ ਰਾਹੁਲ ਨੇ 64 ਦੌੜਾਂ ਦੀ ਅਜੇਤੂ ਪਾਰੀ ਖੇਡੀ। ਉਸ ਦੇ ਅਰਧ ਸੈਂਕੜੇ ਨਾਲ ਭਾਰਤੀ ਟੀਮ ਸੰਕਟ ਨਾਲ ਜੂਝ ਕੇ ਜਿੱਤ ਹਾਸਲ ਕਰਨ 'ਚ ਕਾਮਯਾਬ ਰਹੀ।


ਸ਼੍ਰੀਲੰਕਾ ਵੱਲੋਂ ਦਿੱਤੇ ਗਏ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਲਈ ਸ਼ੁਭਮਨ ਗਿੱਲ ਅਤੇ ਰੋਹਿਤ ਸ਼ਰਮਾ ਓਪਨਿੰਗ ਕਰਨ ਆਏ। ਇਸ ਦੌਰਾਨ ਰੋਹਿਤ 17 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੇ 21 ਗੇਂਦਾਂ ਦਾ ਸਾਹਮਣਾ ਕਰਦਿਆਂ 2 ਚੌਕੇ ਅਤੇ 1 ਛੱਕਾ ਲਗਾਇਆ। ਸ਼ੁਭਮਨ 12 ਗੇਂਦਾਂ 'ਚ 21 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਉਸ ਨੇ 5 ਚੌਕੇ ਲਾਏ। ਵਿਰਾਟ ਕੋਹਲੀ ਵੀ ਕੁਝ ਖਾਸ ਨਹੀਂ ਕਰ ਸਕੇ। ਉਹ ਸਿਰਫ਼ 4 ਦੌੜਾਂ ਬਣਾ ਕੇ ਆਊਟ ਹੋ ਗਏ। ਸ਼੍ਰੇਅਸ ਅਈਅਰ ਨੇ 33 ਗੇਂਦਾਂ ਵਿੱਚ 28 ਦੌੜਾਂ ਬਣਾਈਆਂ।


ਹਾਰਦਿਕ ਪੰਡਯਾ ਨੇ ਰਾਹੁਲ ਦੇ ਨਾਲ ਅਰਧ ਸੈਂਕੜੇ ਦੀ ਸਾਂਝੇਦਾਰੀ ਨਿਭਾਈ। ਉਹ 53 ਗੇਂਦਾਂ ਵਿੱਚ 36 ਦੌੜਾਂ ਬਣਾ ਕੇ ਆਊਟ ਹੋ ਗਿਆ। ਉਸ ਨੇ 4 ਚੌਕੇ ਲਗਾਏ। ਅਕਸ਼ਰ ਪਟੇਲ ਨੇ 21 ਗੇਂਦਾਂ ਵਿੱਚ 21 ਦੌੜਾਂ ਬਣਾਈਆਂ। ਉਸਨੇ ਇੱਕ ਚੌਕਾ ਅਤੇ ਇੱਕ ਛੱਕਾ ਲਗਾਇਆ। ਰਾਹੁਲ ਨੇ ਭਾਰਤੀ ਟੀਮ ਲਈ ਬੇਹੱਦ ਅਹਿਮ ਪਾਰੀ ਖੇਡੀ। ਉਸ ਨੇ 103 ਗੇਂਦਾਂ ਦਾ ਸਾਹਮਣਾ ਕਰਦਿਆਂ ਅਜੇਤੂ 64 ਦੌੜਾਂ ਬਣਾਈਆਂ। ਰਾਹੁਲ ਨੇ ਇਸ ਮੈਚ 'ਚ 6 ਚੌਕੇ ਲਗਾਏ। ਟੀਮ ਇੰਡੀਆ ਦਾ ਟਾਪ ਬੱਲੇਬਾਜ਼ੀ ਕ੍ਰਮ ਬੁਰੀ ਤਰ੍ਹਾਂ ਹਿੱਲ ਗਿਆ, ਫਿਰ ਰਾਹੁਲ ਨੇ ਲੀਡ ਸੰਭਾਲੀ ਅਤੇ ਜਿੱਤ ਦਰਜ ਕੀਤੀ। ਕੁਲਦੀਪ ਯਾਦਵ 10 ਗੇਂਦਾਂ ਵਿੱਚ 10 ਦੌੜਾਂ ਬਣਾ ਕੇ ਨਾਬਾਦ ਰਿਹਾ। ਉਸ ਨੇ 2 ਚੌਕੇ ਵੀ ਲਗਾਏ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।