India vs Sri Lanka Full Schedule: ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਭਾਰਤੀ ਟੀਮ ਨੂੰ ਸ੍ਰੀਲੰਕਾ ਦੇ ਖ਼ਿਲਾਫ਼ ਟੀ-20 ਅਤੇ ਵਨਡੇ ਮੈਚਾਂ ਦੀ ਘਰੇਲੂ ਸੀਰੀਜ਼ ਖੇਡਣੀ ਹੈ। ਦੋਵਾਂ ਟੀਮਾਂ ਵਿਚਾਲੇ 3 ਜਨਵਰੀ ਤੋਂ 3 ਮੈਚਾਂ ਦੀ ਟੀ-20 ਅਤੇ ਇੰਨੇ ਹੀ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ। ਸ੍ਰੀਲੰਕਾ ਖ਼ਿਲਾਫ਼ ਇਸ ਸੀਰੀਜ਼ ਲਈ ਟੀਮ ਇੰਡੀਆ ਦਾ ਵੀ ਅੱਜ ਐਲਾਨ ਹੋਣਾ ਹੈ। ਅਜਿਹੇ 'ਚ ਟੀਮ ਦੀ ਘੋਸ਼ਣਾ ਤੋਂ ਪਹਿਲਾਂ ਅੱਜ ਅਸੀਂ ਤੁਹਾਨੂੰ ਭਾਰਤ ਅਤੇ ਸ੍ਰੀਲੰਕਾ ਵਿਚਾਲੇ ਹੋਣ ਵਾਲੀ ਇਸ ਸੀਰੀਜ਼ ਦੇ ਪੂਰੇ ਸ਼ੈਡਿਊਲ ਦੀ ਜਾਣਕਾਰੀ ਦੇਵਾਂਗੇ।


ਭਾਰਤ ਅਤੇ ਸ੍ਰੀਲੰਕਾ ਸੀਰੀਜ਼ ਦਾ ਪੂਰਾ ਸ਼ਡਿਊਲ


ਸ੍ਰੀਲੰਕਾਈ ਟੀਮ ਆਪਣੇ ਭਾਰਤ ਦੌਰੇ ਦੀ ਸ਼ੁਰੂਆਤ ਟੀ-20 ਸੀਰੀਜ਼ ਨਾਲ ਕਰੇਗੀ। ਇਸ ਸੀਰੀਜ਼ ਦਾ ਪਹਿਲਾ ਮੈਚ 3 ਜਨਵਰੀ ਨੂੰ ਮੁੰਬਈ 'ਚ, ਦੂਜਾ ਮੈਚ 5 ਜਨਵਰੀ ਨੂੰ ਪੁਣੇ 'ਚ ਜਦਕਿ ਤੀਜਾ ਅਤੇ ਆਖਰੀ ਮੈਚ 7 ਜਨਵਰੀ ਨੂੰ ਰਾਜਕੋਟ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਦੋਵਾਂ ਟੀਮਾਂ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਵੀ ਖੇਡੀ ਜਾਵੇਗੀ। ਪਹਿਲਾ ਮੈਚ 10 ਜਨਵਰੀ ਨੂੰ ਗੁਹਾਟੀ, 12 ਜਨਵਰੀ ਨੂੰ ਕੋਲਕਾਤਾ, ਜਦਕਿ ਤੀਜਾ ਅਤੇ ਆਖਰੀ ਵਨਡੇ 15 ਜਨਵਰੀ ਨੂੰ ਤਿਰੂਵਨੰਤਪੁਰਮ 'ਚ ਖੇਡਿਆ ਜਾਵੇਗਾ।


ਟੀ-20 'ਚ ਹਾਰਦਿਕ ਬਣ ਸਕਦੇ ਹਨ ਕਪਤਾਨ


ਭਾਰਤੀ ਟੀਮ ਸ੍ਰੀਲੰਕਾ ਖ਼ਿਲਾਫ਼ ਸੀਰੀਜ਼ 'ਚ ਹਾਰਦਿਕ ਪੰਡਯਾ ਨੂੰ ਟੀ-20 ਦਾ ਕਪਤਾਨ ਬਣਾ ਸਕਦੀ ਹੈ। ਹਾਰਦਿਕ ਨੇ ਇਸ ਤੋਂ ਪਹਿਲਾਂ ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ 'ਚ ਭਾਰਤ ਦੀ ਕਪਤਾਨੀ ਕੀਤੀ ਸੀ। ਇਸ ਸੀਰੀਜ਼ 'ਚ ਟੀਮ ਇੰਡੀਆ ਨੇ ਕੀਵੀ ਟੀਮ ਨੂੰ 1-0 ਨਾਲ ਹਰਾਇਆ। ਟੀ-20 ਵਿਸ਼ਵ ਕੱਪ ਤੋਂ ਬਾਅਦ ਤੋਂ ਹੀ ਹਾਰਦਿਕ ਪੰਡਯਾ ਨੂੰ ਟੀਮ ਇੰਡੀਆ ਦਾ ਨਵਾਂ ਟੀ-20 ਕਪਤਾਨ ਬਣਾਉਣ ਦੀ ਚਰਚਾ ਚੱਲ ਰਹੀ ਹੈ। ਅਜਿਹੇ 'ਚ ਸੰਭਵ ਹੈ ਕਿ ਸ੍ਰੀਲੰਕਾ ਖ਼ਿਲਾਫ਼ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਇਸ ਦਾ ਐਲਾਨ ਕੀਤਾ ਜਾਵੇ।


ਸ੍ਰੀਲੰਕਾ ਖਿਲਾਫ ਸੀਰੀਜ਼ ਲਈ ਸੰਭਾਵਿਤ ਭਾਰਤੀ ਟੀਮ


ਟੀ 20 ਟੀਮ : ਹਾਰਦਿਕ ਪੰਡਯਾ (ਕਪਤਾਨ), ਸ਼ੁਭਮਨ ਗਿੱਲ, ਰਾਹੁਲ ਤ੍ਰਿਪਾਠੀ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਦੀਪਕ ਹੁੱਡਾ, ਵਾਸ਼ਿੰਗਟਨ ਸੁੰਦਰ, ਈਸ਼ਾਨ ਕਿਸ਼ਨ, ਸੰਜੂ ਸੈਮਸਨ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਅਰਸ਼ਦੀਪ ਸਿੰਘ ਅਤੇ ਉਮਰਾਨ ਮਲਿਕ।


ਵਨਡੇ ਟੀਮ : ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਰਜਤ ਪਾਟੀਦਾਰ, ਸ਼੍ਰੇਅਸ ਅਈਅਰ, ਰਾਹੁਲ ਤ੍ਰਿਪਾਠੀ, ਸ਼ਾਹਬਾਜ਼ ਅਹਿਮਦ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਈਸ਼ਾਨ ਕਿਸ਼ਨ, ਸੰਜੂ ਸੈਮਸਨ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਦੀਪਕ ਚਾਹਰ, ਉਮਰਾਨ ਮਲਿਕ ਅਤੇ ਕੁਲਦੀਪ ਯਾਦਵ।