IND vs WI 2nd Test day 4 highlights: ਭਾਰਤ ਅਤੇ ਵੈਸਟਇੰਡੀਜ਼ (IND vs WI) ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਪੋਰਟ ਆਫ ਸਪੇਨ ਦੇ ਕਵੀਨਜ਼ ਪਾਰਕ ਓਵਲ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਦੱਸ ਦਈਏ ਕਿ ਸ਼ਨੀਵਾਰ ਨੂੰ ਖੇਡ ਮੀਂਹ ਕਾਰਨ ਰੁਕ ਗਿਆ ਸੀ। ਇਸ ਕਰਕੇ ਐਤਵਾਰ ਨੂੰ ਮੈਚ ਅੱਧਾ ਘੰਟਾ ਪਹਿਲਾਂ ਸ਼ੁਰੂ ਹੋ ਗਿਆ ਸੀ। ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ 438 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਵੈਸਟਇੰਡੀਜ਼ ਨੇ ਆਪਣੀ ਪਹਿਲੀ ਪਾਰੀ ਵਿੱਚ 255 ਦੌੜਾਂ ਬਣਾਈਆਂ। ਭਾਰਤ ਨੇ ਦੋ ਵਿਕਟਾਂ 'ਤੇ 181 ਦੌੜਾਂ ਬਣਾ ਕੇ ਦੂਜੀ ਪਾਰੀ ਐਲਾਨ ਦਿੱਤੀ ਅਤੇ ਵੈਸਟਇੰਡੀਜ਼ ਦੇ ਸਾਹਮਣੇ 365 ਦੌੜਾਂ ਦਾ ਟੀਚਾ ਰੱਖਿਆ।
ਦੱਸ ਦਈਏ ਕਿ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਸ੍ਰੀਲੰਕਾ ਦੇ ਪੋਰਟ ਆਫ ਸਪੇਨ 'ਚ ਖੇਡੇ ਜਾ ਰਹੇ ਦੂਜੇ ਟੈਸਟ ਦੇ ਚੌਥੇ ਦਿਨ ਦਾ ਖੇਡ ਖਤਮ ਹੋ ਗਿਆ ਹੈ। ਟੀਮ ਇੰਡੀਆ ਨੇ ਵੈਸਟਇੰਡੀਜ਼ ਦੇ ਸਾਹਮਣੇ 365 ਦੌੜਾਂ ਦਾ ਟੀਚਾ ਰੱਖਿਆ ਹੈ। ਜਵਾਬ 'ਚ ਦਿਨ ਦੀ ਖੇਡ ਖਤਮ ਹੋਣ ਤੱਕ ਮੇਜ਼ਬਾਨ ਟੀਮ ਨੇ ਦੋ ਵਿਕਟਾਂ 'ਤੇ 76 ਦੌੜਾਂ ਬਣਾ ਲਈਆਂ ਹਨ। ਚੌਥੇ ਦਿਨ ਦੀ ਖੇਡ ਵੀ ਮੀਂਹ ਕਾਰਨ ਰੁਕ ਗਈ ਸੀ।
ਇਹ ਵੀ ਪੜ੍ਹੋ: Rohit Sharma: ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਮਹੇਲਾ ਜੈਵਰਧਨੇ ਦਾ ਵਿਸ਼ਵ ਰਿਕਾਰਡ ਤੋੜਿਆ
ਦੂਜੇ ਸੈਸ਼ਨ ਦੀ ਖੇਡ ਮੀਂਹ ਕਾਰਨ ਲਗਭਗ ਧੋਤੀ ਗਈ। ਅਜਿਹੇ 'ਚ ਪੰਜਵੇਂ ਦਿਨ ਵੀ ਖੇਡ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਵੇਗੀ। ਵੈਸਟਇੰਡੀਜ਼ ਦੀਆਂ ਅੱਠ ਵਿਕਟਾਂ ਲੈਣ ਲਈ ਭਾਰਤ ਕੋਲ ਲਗਭਗ 98 ਓਵਰ ਹੋਣਗੇ। ਇਸ ਦੇ ਨਾਲ ਹੀ ਵੈਸਟਇੰਡੀਜ਼ ਨੂੰ ਜਿੱਤ ਲਈ 289 ਦੌੜਾਂ ਦੀ ਲੋੜ ਹੈ। ਭਾਰਤ ਨੇ ਪਹਿਲੀ ਪਾਰੀ ਵਿੱਚ 438 ਦੌੜਾਂ ਬਣਾਈਆਂ ਸਨ।
ਜਵਾਬ 'ਚ ਵੈਸਟਇੰਡੀਜ਼ ਦੀ ਪਹਿਲੀ ਪਾਰੀ 255 ਦੌੜਾਂ 'ਤੇ ਸਿਮਟ ਗਈ। ਟੀਮ ਇੰਡੀਆ ਨੂੰ 183 ਦੌੜਾਂ ਦੀ ਲੀਡ ਮਿਲ ਗਈ ਹੈ। ਭਾਰਤ ਨੇ ਦੂਜੀ ਪਾਰੀ 'ਚ ਦੋ ਵਿਕਟਾਂ 'ਤੇ 181 ਦੌੜਾਂ ਬਣਾ ਕੇ ਪਾਰੀ ਐਲਾਨ ਦਿੱਤੀ ਅਤੇ ਕੁੱਲ 364 ਦੌੜਾਂ ਦੀ ਲੀਡ ਲੈ ਲਈ। ਇਸ ਤਰ੍ਹਾਂ ਵੈਸਟਇੰਡੀਜ਼ ਨੂੰ 365 ਦੌੜਾਂ ਦਾ ਟੀਚਾ ਮਿਲਿਆ ਹੈ।
ਇਹ ਵੀ ਪੜ੍ਹੋ: Virat Kohli: ਵਿਰਾਟ ਕੋਹਲੀ ਖੇਡ ਦੇ ਮੈਦਾਨ 'ਚ ਪੈਨਕੇਕ ਖਾਂਦੇ ਆਏ ਨਜ਼ਰ, ਡਾਂਸ ਦੇ ਨਾਲ ਖਿੱਚਿਆ ਧਿਆਨ