Cheteshwar Pujara Dropped IND vs WI : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 12 ਜੁਲਾਈ ਤੋਂ ਟੈਸਟ ਸੀਰੀਜ਼ ਖੇਡੀ ਜਾਵੇਗੀ। ਇਸ ਸੀਰੀਜ਼ 'ਚ ਟੀਮ ਇੰਡੀਆ ਦੀ ਕਪਤਾਨੀ ਰੋਹਿਤ ਸ਼ਰਮਾ ਕਰਨਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਟੈਸਟ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ 'ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਸੀਨੀਅਰ ਖਿਡਾਰੀ ਚੇਤੇਸ਼ਵਰ ਪੁਜਾਰਾ ਨੂੰ ਟੀਮ ਇੰਡੀਆ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਉਹ ਵੈਸਟਇੰਡੀਜ਼ ਦੌਰੇ ਲਈ ਟੀਮ ਦਾ ਹਿੱਸਾ ਨਹੀਂ ਹੈ। ਪੁਜਾਰਾ ਵਿਸ਼ਵ ਟੈਸਟ ਚੈਂਪੀਅਨਸ਼ਿਪ 'ਚ ਕੁਝ ਖਾਸ ਨਹੀਂ ਕਰ ਸਕੇ ਸੀ। ਇਸ ਦੇ ਨਾਲ ਹੀ ਅਜਿੰਕਯ ਰਹਾਣੇ ਨੂੰ ਟੀਮ 'ਚ ਜਗ੍ਹਾ ਮਿਲਣ ਦੇ ਨਾਲ-ਨਾਲ ਉਪ ਕਪਤਾਨੀ ਵੀ ਮਿਲੀ ਹੈ।
ਪੁਜਾਰਾ ਨੇ ਪਿਛਲੇ 10 ਟੈਸਟ ਮੈਚਾਂ 'ਚ ਸਿਰਫ ਇਕ ਅਰਧ ਸੈਂਕੜਾ ਲਗਾਇਆ ਹੈ। ਉਨ੍ਹਾਂ ਨੇ ਇਸ ਸਾਲ ਆਸਟ੍ਰੇਲੀਆ ਖਿਲਾਫ 8 ਟੈਸਟ ਮੈਚ ਖੇਡੇ। ਇਸ ਦੌਰਾਨ ਉਸ ਨੇ 7, 0, 31, 1, 59, 42, 14 ਅਤੇ 27 ਦੌੜਾਂ ਬਣਾਈਆਂ। ਉਹ ਵਿਸ਼ਵ ਟੈਸਟ ਚੈਂਪੀਅਨਸ਼ਿਪ 2023 ਦੇ ਫਾਈਨਲ ਵਿੱਚ ਫਲਾਪ ਸਾਬਤ ਹੋਏ ਸੀ। ਪੁਜਾਰਾ ਇਸ ਮੈਚ ਦੀ ਪਹਿਲੀ ਪਾਰੀ ਵਿੱਚ 14 ਦੌੜਾਂ ਅਤੇ ਦੂਜੀ ਪਾਰੀ ਵਿੱਚ ਸਿਰਫ਼ 7 ਦੌੜਾਂ ਬਣਾ ਕੇ ਆਊਟ ਹੋਏ ਸੀ। ਟੀਮ ਇੰਡੀਆ ਨੂੰ ਇਸ ਮੈਚ 'ਚ 209 ਦੌੜਾਂ ਨਾਲ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਟੀਮ ਨੇ ਹਾਰ ਦੇ ਨਾਲ ਹੀ ਖਿਤਾਬ ਵੀ ਗੁਆ ਦਿੱਤਾ।
ਪੁਜਾਰਾ ਦੇ ਬਾਹਰ ਹੋਣ ਦੇ ਨਾਲ ਹੀ ਟੈਸਟ ਟੀਮ ਵਿੱਚ ਹੋਰ ਵੀ ਕਈ ਬਦਲਾਅ ਕੀਤੇ ਗਏ ਹਨ। ਰਿਤੂਰਾਜ ਗਾਇਕਵਾੜ ਅਤੇ ਯਸ਼ਸਵੀ ਜੈਸਵਾਲ ਨੂੰ ਮੌਕਾ ਦਿੱਤਾ ਗਿਆ ਹੈ। ਯਸ਼ਸਵੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਲਈ ਵੀ ਟੀਮ ਦਾ ਹਿੱਸਾ ਸੀ ਪਰ ਉਹ ਪਲੇਇੰਗ ਇਲੈਵਨ ਦਾ ਹਿੱਸਾ ਨਹੀਂ ਬਣ ਸਕੇ ਸੀ। ਭਾਰਤ ਨੇ ਵੀ ਈਸ਼ਾਨ ਕਿਸ਼ਨ 'ਤੇ ਭਰੋਸਾ ਜਤਾਇਆ ਹੈ। ਕੇਐਸ ਭਰਤ ਨੂੰ ਵੀ ਟੈਸਟ ਟੀਮ ਵਿੱਚ ਜਗ੍ਹਾ ਮਿਲੀ ਹੈ। ਅਜਿੰਕਿਆ ਰਹਾਣੇ ਨੇ ਸ਼ਾਨਦਾਰ ਵਾਪਸੀ ਕੀਤੀ ਹੈ। ਉਨ੍ਹਾਂ ਨੂੰ ਉਪ ਕਪਤਾਨ ਵੀ ਬਣਾਇਆ ਗਿਆ ਹੈ। ਰਹਾਣੇ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਮਰੀਜ਼ਾਂ ਲਈ ਰਾਹਤ ਦੀ ਖਬਰ, 500 ਤੋਂ ਵੱਧ ਦਵਾਈਆਂ 'ਤੇ ਮਿਲੇਗੀ 50-80% ਦੀ ਛੋਟ
ਇਹ ਵੀ ਪੜ੍ਹੋ : ਪੰਜਾਬ 'ਚ ਬਾਰਸ਼ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਨ੍ਹੇਰੀ ਦੀ ਸੰਭਾਵਨਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ