Yashasvi Jaiswal IND vs WI: BCCI ਨੇ 'ਫਿਊਚਰ ਸਟਾਰ' ਨੂੰ ਦਿੱਤਾ ਮੌਕਾ, ਵੈਸਟਇੰਡੀਜ਼ ਖਿਲਾਫ ਟੈਸਟ ਟੀਮ 'ਚ ਮਿਲੀ ਜਗ੍ਹਾ
IND vs WI Test: ਟੀਮ ਇੰਡੀਆ ਨੇ ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਲਈ ਕਈ ਬਦਲਾਅ ਕੀਤੇ ਹਨ। ਭਾਰਤ ਨੇ ਯਸ਼ਸਵੀ ਜੈਸਵਾਲ ਨੂੰ ਟੀਮ ਇੰਡੀਆ 'ਚ ਸ਼ਾਮਲ ਕੀਤਾ ਹੈ।
IND vs WI Test Team Yashasvi Jaiswal: ਭਾਰਤ ਨੇ ਵੈਸਟਇੰਡੀਜ਼ ਖਿਲਾਫ 12 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਟੈਸਟ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ 'ਚ ਨੌਜਵਾਨ ਬੱਲੇਬਾਜ਼ ਯਸ਼ਸਵੀ ਜੈਸਵਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਪਹਿਲੀ ਮੌਕਾ ਹੈ ਜਦੋਂ ਯਸ਼ਸਵੀ ਮੁੱਖ ਤੌਰ 'ਤੇ ਟੀਮ ਇੰਡੀਆ ਦਾ ਹਿੱਸਾ ਬਣਨਗੇ। ਇਸ ਤੋਂ ਪਹਿਲਾਂ, ਉਹ ਵਿਸ਼ਵ ਟੈਸਟ ਚੈਂਪੀਅਨਸ਼ਿਪ ਲਈ ਸਟੈਂਡਬਾਏ ਵਜੋਂ ਟੀਮ ਵਿੱਚ ਸ਼ਾਮਲ ਹੋਏ ਸਨ। ਜੈਸਵਾਲ ਇੱਕ ਪ੍ਰਤਿਭਾਸ਼ਾਲੀ ਖਿਡਾਰੀ ਹਨ ਅਤੇ ਉਨ੍ਹਾਂ ਨੇ ਕਈ ਮੌਕਿਆਂ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਯਸ਼ਸਵੀ ਨੇ ਫਰਸਟ ਕਲਾਸ ਮੈਚਾਂ ਦੀਆਂ 26 ਪਾਰੀਆਂ ਵਿੱਚ 1845 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ ਇਸ ਦੌਰਾਨ 9 ਸੈਂਕੜੇ ਅਤੇ 2 ਅਰਧ ਸੈਂਕੜੇ ਲਗਾਏ ਹਨ। ਉਨ੍ਹਾਂ ਦਾ ਸਰਵੋਤਮ ਸਕੋਰ 265 ਦੌੜਾਂ ਰਿਹਾ ਹੈ। ਉਨ੍ਹਾਂ ਨੇ ਦੋਹਰਾ ਸੈਂਕੜਾ ਵੀ ਲਗਾਇਆ ਹੈ। ਯਸ਼ਸਵੀ ਨੇ 32 ਲਿਸਟ ਏ ਮੈਚਾਂ 'ਚ 1511 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ ਇਸ ਫਾਰਮੈਟ 'ਚ ਦੋਹਰਾ ਸੈਂਕੜਾ ਲਗਾਇਆ ਹੈ। ਉਨ੍ਹਾਂ ਦਾ ਸਰਵੋਤਮ ਸਕੋਰ 203 ਦੌੜਾਂ ਰਿਹਾ ਹੈ। ਉਨ੍ਹਾਂ ਨੇ ਲਿਸਟ ਏ 'ਚ 5 ਸੈਂਕੜੇ ਅਤੇ 7 ਅਰਧ ਸੈਂਕੜੇ ਲਗਾਏ ਹਨ। ਯਸ਼ਸਵੀ ਨੇ ਹਾਲ ਹੀ ਵਿੱਚ ਆਈਪੀਐਲ 2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਰਾਜਸਥਾਨ ਰਾਇਲਜ਼ ਲਈ 14 ਮੈਚਾਂ ਵਿੱਚ 625 ਦੌੜਾਂ ਬਣਾਈਆਂ।
ਇਹ ਵੀ ਪੜ੍ਹੋ: IND vs WI: ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਤੋਂ ਪਹਿਲਾਂ ਟ੍ਰੇਨਿੰਗ ਲਵੇਗੀ ਟੀਮ ਇੰਡੀਆ, ਪੜ੍ਹੋ ਕੀ ਹੋਵੇਗਾ ਪਲਾਨ
ਜ਼ਿਕਰਯੋਗ ਹੈ ਕਿ ਯਸ਼ਸਵੀ ਦੇ ਨਾਲ-ਨਾਲ ਭਾਰਤ ਨੇ ਰਿਤੂਰਾਜ ਗਾਇਕਵਾੜ ਨੂੰ ਵੀ ਟੀਮ ਵਿੱਚ ਸ਼ਾਮਲ ਕੀਤਾ ਹੈ। ਅਜਿੰਕਿਆ ਰਹਾਣੇ ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। ਸ਼ਾਰਦੁਲ ਠਾਕੁਰ, ਅਕਸ਼ਰ ਪਟੇਲ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਜੈਦੇਵ ਉਨਾਦਕਟ ਅਤੇ ਨਵਦੀਪ ਸੈਣੀ ਵੀ ਟੀਮ ਦਾ ਹਿੱਸਾ ਹਨ। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 12 ਜੁਲਾਈ ਤੋਂ ਪਹਿਲਾ ਟੈਸਟ ਮੈਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਦੂਜਾ ਟੈਸਟ ਮੈਚ 20 ਜੁਲਾਈ ਤੋਂ ਖੇਡਿਆ ਜਾਵੇਗਾ। ਇਸ ਸੀਰੀਜ਼ ਤੋਂ ਬਾਅਦ 3 ਵਨਡੇ ਅਤੇ 5 ਟੀ-20 ਮੈਚ ਖੇਡੇ ਜਾਣਗੇ।
ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ - ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਰਿਤੂਰਾਜ ਗਾਇਕਵਾੜ, ਵਿਰਾਟ ਕੋਹਲੀ, ਯਸ਼ਸਵੀ ਜੈਸਵਾਲ, ਅਜਿੰਕਿਆ ਰਹਾਣੇ (ਉਪ-ਕਪਤਾਨ), ਕੇਐਸ ਭਾਰਤ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਅਕਸ਼ਰ ਪਟੇਲ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਜੈਦੇਵ ਉਨਾਦਕਟ, ਨਵਦੀਪ ਸੈਣੀ।
ਇਹ ਵੀ ਪੜ੍ਹੋ: Cheteshwar Pujara: ਭਾਰਤੀ ਟੀਮ ਤੋਂ ਬਾਹਰ ਹੋਏ ਪੁਜਾਰਾ ਫਰਸਟ ਕਲਾਸ ‘ਚ ਆਉਣਗੇ ਨਜ਼ਰ, ਜਾਣੋ ਕਿਸ ਟੀਮ ਲਈ ਖੇਡਣਗੇ