IND vs WI 4th T20, Match Report: ਭਾਰਤ ਨੇ ਚੌਥੇ ਟੀ-20 ਮੈਚ 'ਚ ਵੈਸਟਇੰਡੀਜ਼ ਨੂੰ ਆਸਾਨੀ ਨਾਲ ਹਰਾ ਦਿੱਤਾ ਹੈ। ਇਸ ਮੈਚ ਵਿੱਚ ਹਾਰਦਿਕ ਪਾਂਡਿਆ ਦੀ ਅਗਵਾਈ ਵਾਲੀ ਟੀਮ ਇੰਡੀਆ ਨੇ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾਇਆ। ਇਸ ਤਰ੍ਹਾਂ 5 ਟੀ-20 ਮੈਚਾਂ ਦੀ ਸੀਰੀਜ਼ 2-2 ਨਾਲ ਡਰਾਅ 'ਤੇ ਆ ਗਈ ਹੈ। ਭਾਰਤੀ ਟੀਮ ਨੂੰ ਜਿੱਤ ਲਈ 179 ਦੌੜਾਂ ਦਾ ਟੀਚਾ ਮਿਲਿਆ ਸੀ। ਟੀਮ ਇੰਡੀਆ ਨੇ 17 ਓਵਰਾਂ ਵਿੱਚ 179 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਭਾਰਤ ਲਈ ਦੋਵੇਂ ਓਪਨਰ ਸ਼ੁਭਮਨ ਗਿੱਲ ਅਤੇ ਯਸ਼ਸਵੀ ਜੈਸਵਾਲ ਨੇ 50 ਦੌੜਾਂ ਦਾ ਅੰਕੜਾ ਪਾਰ ਕੀਤਾ।


ਸ਼ੁਭਮਨ ਗਿੱਲ ਅਤੇ ਯਸ਼ਸਵੀ ਜੈਸਵਾਲ ਨੇ ਕੈਰੇਬੀਆਈ ਟੀਮ ਨੂੰ ਨਹੀਂ ਦਿੱਤਾ ਕੋਈ ਮੌਕਾ


ਸ਼ੁਭਮਨ ਗਿੱਲ 47 ਗੇਂਦਾਂ 'ਤੇ 77 ਦੌੜਾਂ ਬਣਾ ਕੇ ਪਵੇਲੀਅਨ ਪਰਤ ਗਏ। ਉਨ੍ਹਾਂ ਨੇ ਆਪਣੀ ਪਾਰੀ ਵਿੱਚ 3 ਚੌਕੇ ਅਤੇ 5 ਛੱਕੇ ਲਗਾਏ। ਜਦਕਿ ਯਸ਼ਸਵੀ ਜੈਸਵਾਲ 51 ਗੇਂਦਾਂ 'ਤੇ 84 ਦੌੜਾਂ ਬਣਾ ਕੇ ਨੋਟ ਆਊਟ ਰਹੇ। ਉਨ੍ਹਾਂ ਨੇ ਆਪਣੀ ਪਾਰੀ ਵਿੱਚ 11 ਚੌਕੇ ਅਤੇ ਤਿੰਨ ਛੱਕੇ ਲਗਾਏ। ਇਸ ਤਰ੍ਹਾਂ ਭਾਰਤੀ ਟੀਮ ਨੇ ਆਸਾਨੀ ਨਾਲ ਮੈਚ ਜਿੱਤ ਲਿਆ। ਵੈਸਟਇੰਡੀਜ਼ ਦੇ ਲਈ ਸਿਰਫ ਰੋਮੇਰੀਓ ਸ਼ੈਫਰਡ ਨੂੰ ਸਫ਼ਲਤਾ ਮਿਲੀ ਸੀ। ਹਾਲਾਂਕਿ ਹੁਣ ਸੀਰੀਜ਼ 2-2 ਨਾਲ ਡਰਾਅ 'ਤੇ ਆ ਗਈ ਹੈ। ਇਸ ਤਰ੍ਹਾਂ ਸੀਰੀਜ਼ ਦਾ ਪੰਜਵਾਂ ਮੈਚ ਨਿਰਣਾਇਕ ਮੁਕਾਬਲਾ ਹੋਵੇਗਾ। ਪੰਜਵਾਂ ਮੈਚ ਜਿੱਤਣ ਵਾਲੀ ਟੀਮ ਸੀਰੀਜ਼ ਜਿੱਤੇਗੀ।


ਇਹ ਵੀ ਪੜ੍ਹੋ: World Cup 2023: ਵਰਲਡ ਕੱਪ ਤੋਂ ਪਹਿਲਾਂ ਹੈਦਰਾਬਾਦ ਸਟੇਡੀਅਮ ਨੂੰ ਬਿਹਤਰ ਬਣਾਉਣ ਦਾ ਕੰਮ ਜਾਰੀ, ਵੇਖੋ ਤਸਵੀਰਾਂ


ਇਦਾਂ ਦਾ ਰਿਹਾ ਮੁਕਾਬਲੇ ਦਾ ਹਾਲ


ਇਸ ਮੈਚ ਦੀ ਗੱਲ ਕਰੀਏ ਤਾਂ ਵੈਸਟਇੰਡੀਜ਼ ਦੇ ਕਪਤਾਨ ਰੋਵਮੈਨ ਪਾਵੇਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਵੈਸਟਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 8 ਵਿਕਟਾਂ 'ਤੇ 178 ਦੌੜਾਂ ਬਣਾਈਆਂ। ਵੈਸਟਇੰਡੀਜ਼ ਲਈ ਸ਼ਿਮਰੋਨ ਹੇਟਮਾਇਰ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਸ਼ਿਮਰੋਨ ਹੇਟਮਾਇਰ ਨੇ 39 ਗੇਂਦਾਂ 'ਤੇ 61 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਪਾਰੀ ਵਿੱਚ 3 ਚੌਕੇ ਅਤੇ 4 ਛੱਕੇ ਲਗਾਏ। ਇਸ ਤੋਂ ਇਲਾਵਾ ਸ਼ਾਈ ਹੋਪ ਨੇ 29 ਗੇਂਦਾਂ 'ਤੇ 45 ਦੌੜਾਂ ਦਾ ਯੋਗਦਾਨ ਦਿੱਤਾ। ਭਾਰਤ ਲਈ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਕੁਲਦੀਪ ਯਾਦਵ ਨੂੰ 2 ਸਫਲਤਾਵਾਂ ਮਿਲੀਆਂ। ਜਦਕਿ ਅਕਸ਼ਰ ਪਟੇਲ, ਯੁਜਵੇਂਦਰ ਚਾਹਲ ਅਤੇ ਮੁਕੇਸ਼ ਕੁਮਾਰ ਨੇ 1-1 ਵਿਕਟ ਲਈ।


ਇਹ ਵੀ ਪੜ੍ਹੋ: Asian Champions Trophy 2023: ਟੀਮ ਇੰਡੀਆ ਨੇ ਪਲਟੀ ਹਾਰੀ ਹੋਈ ਬਾਜ਼ੀ, ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਜਿੱਤਿਆ ਖਿਤਾਬ