IND vs PAK Ticket Booking: ਕ੍ਰਿਕਟ ਵਰਲਡ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ 14 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੇ। ਦੋਵੇਂ ਟੀਮਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਿੜਨਗੀਆਂ। ਇਸ ਦੇ ਨਾਲ ਹੀ ਕ੍ਰਿਕਟ ਪ੍ਰਸ਼ੰਸਕਾਂ ਲਈ ਚੰਗੀ ਖ਼ਬਰ ਹੈ। ਦਰਅਸਲ, ਆਈਸੀਸੀ ਨੇ ਭਾਰਤ-ਪਾਕਿਸਤਾਨ ਮੈਚ ਲਈ ਆਨਲਾਈਨ ਟਿਕਟ ਬੁਕਿੰਗ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਕ੍ਰਿਕਟ ਪ੍ਰਸ਼ੰਸਕ 15 ਸਤੰਬਰ ਤੋਂ ਭਾਰਤ-ਪਾਕਿਸਤਾਨ ਮੈਚ ਲਈ ਆਨਲਾਈਨ ਟਿਕਟਾਂ ਬੁੱਕ ਕਰ ਸਕਣਗੇ। ਇਸ ਤੋਂ ਇਲਾਵਾ ਸੈਮੀਫਾਈਨਲ ਅਤੇ ਫਾਈਨਲ ਮੈਚਾਂ ਦੀਆਂ ਟਿਕਟਾਂ ਵੀ 15 ਸਤੰਬਰ ਤੋਂ ਆਨਲਾਈਨ ਉਪਲਬਧ ਹੋਣਗੀਆਂ।


ਕਦੋਂ ਅਤੇ ਕਿਵੇਂ ਬੁੱਕ ਕਰ ਸਕਦੇ ਹੋ ਟਿਕਟ?


ਦਰਅਸਲ, ਆਈਸੀਸੀ ਨੇ ਇੱਕ ਪੋਸਟ ਕੀਤੀ ਹੈ। ਇਸ ਪੋਸਟ ਦੇ ਜ਼ਰੀਏ ਦੱਸਿਆ ਗਿਆ ਹੈ ਕਿ ਵਿਸ਼ਵ ਕੱਪ 2023 ਦੀਆਂ ਟਿਕਟਾਂ ਕਦੋਂ ਉਪਲੱਬਧ ਹੋਣਗੀਆਂ। ਵਿਸ਼ਵ ਕੱਪ 5 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਅਭਿਆਸ ਮੈਚ ਖੇਡੇ ਜਾਣਗੇ। ਪ੍ਰਸ਼ੰਸਕ ਅਭਿਆਸ ਮੈਚ ਦਾ ਅਨੰਦ ਲੈ ਸਕਦੇ ਹਨ। ਹਾਲਾਂਕਿ ਇਸ ਦੇ ਲਈ ਟਿਕਟ ਲੈਣੀ ਜ਼ਰੂਰੀ ਹੋਵੇਗੀ। ਆਈਸੀਸੀ ਨੇ ਆਪਣੀ ਪੋਸਟ ਵਿੱਚ ਦੱਸਿਆ ਹੈ ਕਿ ਵਿਸ਼ਵ ਕੱਪ ਮੈਚਾਂ ਤੋਂ ਇਲਾਵਾ ਪ੍ਰਸ਼ੰਸਕ ਅਭਿਆਸ ਮੈਚਾਂ ਦੀਆਂ ਟਿਕਟਾਂ ਆਨਲਾਈਨ ਬੁੱਕ ਕਰ ਸਕਦੇ ਹਨ ਅਤੇ ਕਿਵੇਂ।


ਇਹ ਵੀ ਪੜ੍ਹੋ: ICC PLAYER OF THE MONTH: ICC ਨੇ ਇਨ੍ਹਾਂ 2 ਖਿਡਾਰੀਆਂ ਦੇ ਨਾਂਅ ਕੀਤਾ ਪਲੇਅਰ ਆਫ ਦਿ ਮੰਥ ਦਾ ਖਿਤਾਬ, ਜਾਣੌ ਕੌਣ ਹਨ ਇਹ ਖਿਡਾਰੀ






5 ਅਕਤੂਬਰ ਨੂੰ ਖੇਡਿਆ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਮੈਚ


ਜ਼ਿਕਰਯੋਗ ਹੈ ਕਿ ਕ੍ਰਿਕਟ ਵਰਲਡ ਕੱਪ 2023 5 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਜਦਕਿ ਇਸ ਟੂਰਨਾਮੈਂਟ ਦਾ ਖਿਤਾਬੀ ਮੈਚ 19 ਨਵੰਬਰ ਨੂੰ ਖੇਡਿਆ ਜਾਵੇਗਾ। ਵਿਸ਼ਵ ਕੱਪ 2023 ਦਾ ਪਹਿਲਾ ਅਤੇ ਆਖਰੀ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਟੀਮ ਆਪਣਾ ਪਹਿਲਾ ਮੈਚ ਆਸਟਰੇਲੀਆ ਖਿਲਾਫ ਖੇਡੇਗੀ। ਭਾਰਤ ਅਤੇ ਆਸਟਰੇਲੀਆ ਵਿਚਾਲੇ ਮੈਚ 8 ਅਕਤੂਬਰ ਨੂੰ ਖੇਡਿਆ ਜਾਵੇਗਾ। ਚੇਨਈ 'ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।


ਇਹ ਵੀ ਪੜ੍ਹੋ: Watch: MS ਧੋਨੀ ਨੇ ਰਾਂਚੀ 'ਚ ਬਾਈਕ ਰਾਈਡ ਦਾ ਲਿਆ ਮਜ਼ਾ, ਦੇਖੋ ਮਾਹੀ ਦਾ ਵਾਇਰਲ ਵੀਡੀਓ