India Playing 11 vs Australia World Cup 2023: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 2023 ਵਨਡੇ ਵਿਸ਼ਵ ਕੱਪ 'ਚ ਭਲਕੇ ਯਾਨੀ ਐਤਵਾਰ 8 ਅਕਤੂਬਰ ਨੂੰ ਮੁਕਾਬਲਾ ਹੋਵੇਗਾ। ਇਸ ਮੈਚ ਤੋਂ ਪਹਿਲਾਂ ਸਟਾਰ ਓਪਨਰ ਸ਼ੁਭਮਨ ਗਿੱਲ ਦੀ ਬੀਮਾਰੀ ਟੀਮ ਇੰਡੀਆ ਲਈ ਚਿੰਤਾ ਦਾ ਵਿਸ਼ਾ ਹੈ। ਕਈ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗਿੱਲ ਵਿਸ਼ਵ ਕੱਪ ਦੇ ਸ਼ੁਰੂਆਤੀ ਮੈਚ ਨਹੀਂ ਖੇਡ ਸਕਣਗੇ। ਦਰਅਸਲ ਗਿੱਲ ਨੂੰ ਡੇਂਗੂ ਹੋ ਗਿਆ ਹੈ।
ਭਾਰਤ ਅਤੇ ਆਸਟਰੇਲੀਆ ਵਿਚਾਲੇ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ 'ਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਦੋਵਾਂ ਟੀਮਾਂ ਦਾ ਇਹ 2023 ਵਿਸ਼ਵ ਕੱਪ ਦਾ ਪਹਿਲਾ ਮੈਚ ਹੈ। ਅਜਿਹੇ 'ਚ ਦੋਵੇਂ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕਰਨਾ ਚਾਹੁਣਗੇ।
ਇਹ ਖਿਡਾਰੀ ਰੋਹਿਤ ਸ਼ਰਮਾ ਨਾਲ ਕਰੇਗਾ ਓਪਨਿੰਗ
ਸ਼ੁਭਮਨ ਗਿੱਲ ਦੀ ਗੈਰ-ਮੌਜੂਦਗੀ ਵਿੱਚ ਇਸ਼ਾਨ ਕਿਸ਼ਨ ਕਪਤਾਨ ਰੋਹਿਤ ਸ਼ਰਮਾ ਨਾਲ ਪਾਰੀ ਦੀ ਸ਼ੁਰੂਆਤ ਕਰ ਸਕਦਾ ਹੈ। ਇਸ ਤੋਂ ਬਾਅਦ ਵਿਰਾਟ ਕੋਹਲੀ ਦਾ ਤੀਜੇ ਨੰਬਰ 'ਤੇ ਖੇਡਣਾ ਤੈਅ ਹੈ। ਈਸ਼ਾਨ ਜਿਸ ਫਾਰਮ 'ਚ ਹਨ, ਉਸ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਟੀਮ ਇੰਡੀਆ ਗਿੱਲ ਦੀ ਕਮੀ ਨਹੀਂ ਛੱਡੇਗੀ।
ਇਸ ਤਰ੍ਹਾਂ ਹੋਵੇਗਾ ਮਿਡਲ ਆਰਡਰ
ਸ਼੍ਰੇਅਸ ਅਈਅਰ ਚੌਥੇ ਨੰਬਰ 'ਤੇ ਖੇਡ ਸਕਦਾ ਹੈ। ਅਈਅਰ 2023 ਏਸ਼ੀਆ ਕੱਪ ਲਈ ਟੀਮ 'ਚ ਵਾਪਸੀ ਕਰ ਚੁੱਕੇ ਹਨ। ਉਹ ਚੰਗੀ ਫਾਰਮ 'ਚ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਵਿਕਟਕੀਪਰ ਬੱਲੇਬਾਜ਼ ਕੇਐੱਲ ਰਾਹੁਲ ਦਾ ਪੰਜਵੇਂ ਨੰਬਰ 'ਤੇ ਖੇਡਣਾ ਤੈਅ ਹੈ। ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਦਾ ਵੀ ਛੇਵੇਂ ਨੰਬਰ 'ਤੇ ਖੇਡਣਾ ਯਕੀਨੀ ਹੈ।
ਤਿੰਨ ਸਪਿਨਰਾਂ ਦੇ ਨਾਲ ਉੱਤਰ ਸਕਦੀ ਹੈ ਟੀਮ ਇੰਡੀਆ
ਭਾਰਤ ਦਾ ਆਸਟ੍ਰੇਲੀਆ ਖਿਲਾਫ ਮੈਚ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ 'ਚ ਖੇਡਿਆ ਜਾਣਾ ਹੈ। ਇੱਥੋਂ ਦੀ ਪਿੱਚ ਸਪਿਨਰਾਂ ਲਈ ਢੁਕਵੀਂ ਹੈ। ਅਜਿਹੇ 'ਚ ਟੀਮ ਇੰਡੀਆ ਤਿੰਨ ਸਪਿਨਰਾਂ ਨਾਲ ਆਸਟ੍ਰੇਲੀਆ ਦੇ ਖਿਲਾਫ ਉਤਰ ਸਕਦੀ ਹੈ। ਇਸ ਦਾ ਮਤਲਬ ਹੈ ਕਿ ਕੁਲਦੀਪ ਯਾਦਵ, ਰਵਿੰਦਰ ਜਡੇਜਾ ਅਤੇ ਰਵੀਚੰਦਰਨ ਅਸ਼ਵਿਨ ਦੀ ਤਿਕੜੀ ਐਕਸ਼ਨ 'ਚ ਨਜ਼ਰ ਆ ਸਕਦੀ ਹੈ। ਤੇਜ਼ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ ਦੇ ਮੋਢਿਆਂ 'ਤੇ ਹੋਵੇਗੀ।
ਆਸਟ੍ਰੇਲੀਆ ਵਿਰੁੱਧ ਭਾਰਤ ਦੀ ਸੰਭਾਵਿਤ ਪਲੇਇੰਗ ਇਲੈਵਨ - ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਆਰ ਅਸ਼ਵਿਨ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ।