ਟੀਮ ਇੰਡੀਆ ਦਾ ਦੱਖਣੀ ਅਫਰੀਕਾ ਦਾ ਆਗਾਮੀ ਦੌਰਾ ਕਥਿਤ ਤੌਰ 'ਤੇ ਇਕ ਹਫਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਦੱਖਣੀ ਅਫਰੀਕਾ 'ਚ ਕੋਵਿਡ-19 ਦੇ ਓਮੀਕਰੋਨ ਵੇਰੀਐਂਟ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਇਹ ਖੁਲਾਸਾ ਹੋਇਆ ਸੀ ਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਦੱਖਣੀ ਅਫਰੀਕਾ ਦੇ ਦੌਰੇ ਲਈ ਟੀਮ ਦੀ ਚੋਣ ਨੂੰ ਰੋਕ ਦਿੱਤਾ ਹੈ, ਕਿਉਂਕਿ ਇਹ ਭਾਰਤ ਸਰਕਾਰ ਤੋਂ ਮਨਜ਼ੂਰੀ ਦੀ ਉਡੀਕ ਕਰ ਰਿਹਾ ਹੈ। ਹਾਲਾਂਕਿ ਬੋਰਡ ਵੱਲੋਂ ਅਜੇ ਤੱਕ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।


ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਨਵੇਂ ਵੇਰੀਐਂਟ 'ਓਮੀਕਰੋਨ' ਦੀ ਪਛਾਣ ਸਭ ਤੋਂ ਪਹਿਲਾਂ ਦੱਖਣੀ ਅਫਰੀਕਾ 'ਚ ਕੀਤੀ ਗਈ ਸੀ ਅਤੇ ਇਸ ਦੇਸ਼ 'ਚ ਕੋਵਿਡ-19 ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਇਸ ਨੂੰ ਦੇਖਦੇ ਹੋਏ ਬੀਸੀਸੀਆਈ ਨੇ ਇਸ ਦੌਰੇ 'ਤੇ ਵਿਚਾਰ ਕਰਨ ਲਈ ਕੁਝ ਸਮਾਂ ਮੰਗਿਆ ਹੈ। ਭਾਰਤੀ ਟੀਮ ਫਿਲਹਾਲ ਨਿਊਜ਼ੀਲੈਂਡ ਖਿਲਾਫ ਘਰੇਲੂ ਟੈਸਟ ਸੀਰੀਜ਼ ਖੇਡ ਰਹੀ ਹੈ। ਮੁੰਬਈ ਟੈਸਟ ਖਤਮ ਹੁੰਦੇ ਹੀ ਭਾਰਤੀ ਟੀਮ ਨੂੰ ਦੱਖਣੀ ਅਫਰੀਕਾ ਲਈ ਰਵਾਨਾ ਹੋਣਾ ਹੈ।


ਇਸ ਤੋਂ ਪਹਿਲਾਂ ਦੱਖਣੀ ਅਫ਼ਰੀਕਾ ਦੀ ਸਰਕਾਰ 'ਚ ਵਿਦੇਸ਼ ਮੰਤਰੀ ਭਾਰਤੀ ਟੀਮ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਾਇਓ-ਸੁਰੱਖਿਅਤ ਮਾਹੌਲ ਦੇਣਗੇ। ਫਿਲਹਾਲ ਭਾਰਤੀ ਏ ਟੀਮ ਦੱਖਣੀ ਅਫਰੀਕਾ ਦੌਰੇ 'ਤੇ ਹੈ। ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਤੋਂ ਬਾਅਦ ਟੀਮ ਇੰਡੀਆ 9 ਦਸੰਬਰ ਨੂੰ ਦੱਖਣੀ ਅਫਰੀਕਾ ਲਈ ਰਵਾਨਾ ਹੋਣੀ ਹੈ। ਸੀਰੀਜ਼ ਦਾ ਪਹਿਲਾ ਮੈਚ 17 ਦਸੰਬਰ ਤੋਂ ਸ਼ੁਰੂ ਹੋਵੇਗਾ। ਭਾਰਤ ਦੇ ਇਸ ਦੱਖਣੀ ਅਫਰੀਕਾ ਦੌਰੇ '3 ਟੈਸਟ, 3 ਵਨਡੇ ਤੇ 4 ਟੀ-20 ਮੈਚ ਖੇਡੇ ਜਾਣੇ ਹਨ। ਪਹਿਲਾ ਟੈਸਟ 17 ਦਸੰਬਰ ਤੋਂ ਜੋਹਾਨਸਬਰਗ ਵਿੱਚ ਖੇਡਿਆ ਜਾਣਾ ਹੈ। ਬੀਸੀਸੀਆਈ ਦੇ ਨਾਲ-ਨਾਲ ਭਾਰਤ ਸਰਕਾਰ ਵੀ ਮੌਜੂਦਾ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ। ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਹੋਣ ਵਾਲੀ ਇਹ ਸੀਰੀਜ਼ ਬਹੁਤ ਖਾਸ ਹੋਵੇਗੀ। 1991 'ਚ ਕ੍ਰਿਕਟ ਦੇ ਮੈਦਾਨ 'ਚ ਦੋਬਾਰਾ ਵਾਪਸੀ ਕਰਨ ਵਾਲੀ ਦੱਖਣੀ ਅਫਰੀਕਾ ਦੀ ਟੀਮ ਦੀ ਵਾਪਸੀ ਨੂੰ 30 ਸਾਲ ਹੋ ਜਾਣਗੇ।


ਇਹ ਵੀ ਪੜ੍ਹੋ: ਗ੍ਰਹਿਸਤੀ ਜੀਵਨ ਲਈ ਰੈੱਡ ਮੀਟ ਵਰਦਾਨ, ਜਣਨ ਸ਼ਕਤੀ 'ਚ ਕਰਦਾ ਵਾਧਾ


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904