T20 World Cup 2024: ਭਾਰਤ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਦੇ ਫੈਨਜ਼ ਲਈ ਚੰਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ੁਭਮਨ 6 ਜੁਲਾਈ ਤੋਂ ਸ਼ੁਰੂ ਹੋ ਰਹੇ ਜ਼ਿੰਬਾਬਵੇ ਦੇ ਪੰਜ ਮੈਚਾਂ ਦੇ ਟੀ-20 ਕੌਮਾਂਤਰੀ ਦੌਰੇ ਲਈ ਨੌਜਵਾਨ ਭਾਰਤੀ ਟੀਮ ਦੀ ਅਗਵਾਈ ਕਰਨਗੇ। ਟੀ-20 ਵਿਸ਼ਵ ਕੱਪ 'ਚ ਸ਼ਾਮਲ ਟੀਮ ਦੇ ਅਹਿਮ ਖਿਡਾਰੀਆਂ 'ਚ ਵਿਰਾਟ ਕੋਹਲੀ ਅਤੇ ਕਪਤਾਨ ਰੋਹਿਤ ਸ਼ਰਮਾ ਨੂੰ ਇਸ ਦੌਰੇ 'ਤੇ ਆਰਾਮ ਦਿੱਤਾ ਜਾਵੇਗਾ। ਦੂਜੇ ਪਾਸੇ ਸੀਨੀਅਰ ਚੋਣ ਕਮੇਟੀ ਨੇ ਹਾਰਦਿਕ ਪਾਂਡਿਆ ਅਤੇ ਸੂਰਿਆਕੁਮਾਰ ਯਾਦਵ ਨੂੰ ਵੀ ਜ਼ਿੰਬਾਬਵੇ ਦੌਰੇ ਉੱਪਰ ਜਾਣ ਲਈ ਪੁੱਛਿਆ ਪਰ ਦੋਵਾਂ ਨੇ ਇਨਕਾਰ ਕਰ ਦਿੱਤਾ।
ਇਸ ਤਰ੍ਹਾਂ ਭਾਰਤੀ ਟੀਮ
ਗਿੱਲ ਦੀ ਅਗਵਾਈ ਵਾਲੀ ਭਾਰਤੀ ਟੀਮ ਵਿੱਚ ਅਭਿਸ਼ੇਕ ਸ਼ਰਮਾ, ਨਿਤੀਸ਼ ਰੈਡੀ, ਰਿਆਨ ਪਰਾਗ ਅਤੇ ਤੁਸ਼ਾਰ ਦੇਸ਼ਪਾਂਡੇ ਨੂੰ ਵੀ ਮੌਕਾ ਮਿਲਿਆ ਹੈ। ਇਨ੍ਹਾਂ ਖਿਡਾਰੀਆਂ ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਵਿੱਚ ਵਧੀਆ ਪ੍ਰਦਰਸ਼ਨ ਕੀਤਾ।
ਭਾਰਤੀ ਟੀਮ: ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਰੁਤੂਰਾਜ ਗਾਇਕਵਾੜ, ਅਭਿਸ਼ੇਕ ਸ਼ਰਮਾ, ਰਿੰਕੂ ਸਿੰਘ, ਸੰਜੂ ਸੈਮਸਨ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਨਿਤੀਸ਼ ਰੈਡੀ, ਰਿਆਨ ਪਰਾਗ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਵੇਸ਼ ਖਾਨ, ਖਲੀਲ ਅਹਿਮਦ। , ਮੁਕੇਸ਼ ਕੁਮਾਰ ਅਤੇ ਤੁਸ਼ਾਰ ਦੇਸ਼ਪਾਂਡੇ।
ਟੀ-20 ਸੀਰੀਜ਼ 6 ਜੁਲਾਈ ਤੋਂ ਸ਼ੁਰੂ ਹੋਵੇਗੀ
ਭਾਰਤੀ ਟੀਮ ਦੇ ਜ਼ਿੰਬਾਬਵੇ ਦੌਰੇ ਦੀ ਸ਼ੁਰੂਆਤ 6 ਜੁਲਾਈ ਨੂੰ ਹੋਣ ਵਾਲੇ ਮੈਚ ਨਾਲ ਹੋਵੇਗੀ। ਇਸ ਤੋਂ ਬਾਅਦ ਦੂਜਾ ਟੀ-20 ਮੈਚ 7 ਜੁਲਾਈ ਨੂੰ ਅਤੇ ਤੀਜਾ ਟੀ-20 ਮੈਚ 10 ਜੁਲਾਈ ਨੂੰ ਖੇਡਿਆ ਜਾਵੇਗਾ। ਸੀਰੀਜ਼ ਦੇ ਆਖਰੀ 2 ਟੀ-20 ਮੈਚ ਕ੍ਰਮਵਾਰ 13 ਅਤੇ 14 ਜੁਲਾਈ ਨੂੰ ਖੇਡੇ ਜਾਣਗੇ। ਇਹ ਸਾਰੇ ਪੰਜ ਟੀ-20 ਮੈਚ ਹਰਾਰੇ ਸਪੋਰਟਸ ਕਲੱਬ ਵਿੱਚ ਖੇਡੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਆਖਰੀ ਵਾਰ ਜ਼ਿੰਬਾਬਵੇ ਦੌਰੇ 'ਤੇ 2016 'ਚ ਟੀ-20 ਸੀਰੀਜ਼ ਖੇਡੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।