IND vs AUS Final, U19 World Cup 2024: ਅੰਡਰ-19 ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ 11 ਫਰਵਰੀ ਨੂੰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਸੈਮੀਫਾਈਨਲ 'ਚ ਦੱਖਣੀ ਅਫਰੀਕਾ ਨੂੰ ਹਰਾਇਆ ਸੀ। ਇਸ ਦੇ ਨਾਲ ਹੀ ਆਸਟਰੇਲੀਆ ਨੇ ਪਾਕਿਸਤਾਨ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾ ਲਈ ਹੈ।
ਹੁਣ ਦੋਵੇਂ ਟੀਮਾਂ ਖਿਤਾਬ ਲਈ ਭਿੜਨਗੀਆਂ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਫਾਈਨਲ ਮੁਕਾਬਲਾ ਭਾਰਤੀ ਸਮੇਂ ਅਨੁਸਾਰ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਟੀਮ ਇੰਡੀਆ ਛੇਵੀਂ ਵਾਰ ਅੰਡਰ-19 ਵਿਸ਼ਵ ਕੱਪ ਜਿੱਤਣ ਦੇ ਇਰਾਦੇ ਨਾਲ ਮੈਦਾਨ 'ਚ ਉਤਰੇਗੀ। ਹੁਣ ਤੱਕ ਭਾਰਤੀ ਟੀਮ ਰਿਕਾਰਡ 5 ਵਾਰ ਅੰਡਰ-19 ਵਿਸ਼ਵ ਕੱਪ ਜਿੱਤ ਚੁੱਕੀ ਹੈ।
ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਸਟ੍ਰੀਮਿੰਗ
ਭਾਰਤੀ ਪ੍ਰਸ਼ੰਸਕ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲਾ ਫਾਈਨਲ ਮੈਚ ਸਟਾਰ ਸਪੋਰਟਸ ਨੈੱਟਵਰਕ 'ਤੇ ਲਾਈਵ ਦੇਖ ਸਕਣਗੇ। ਇਸ ਤੋਂ ਇਲਾਵਾ ਤੁਸੀਂ Disney Plus Hotstar 'ਤੇ ਲਾਈਵ ਸਟ੍ਰੀਮਿੰਗ ਦੇਖ ਸਕੋਗੇ।
ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ, ਤੁਸੀਂ ਡਿਜ਼ਨੀ ਪਲੱਸ ਹੌਟਸਟਾਰ 'ਤੇ ਕਈ ਹੋਰ ਭਾਸ਼ਾਵਾਂ ਵਿੱਚ ਟਾਈਟਲ ਮੈਚ ਦਾ ਆਨੰਦ ਲੈ ਸਕੋਗੇ। ਤੁਹਾਨੂੰ ਦੱਸ ਦੇਈਏ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਫਾਈਨਲ ਮੁਕਾਬਲਾ ਭਾਰਤੀ ਸਮੇਂ ਅਨੁਸਾਰ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ।
ਇਦਾਂ ਰਿਹਾ ਟੂਰਨਾਮੈਂਟ ‘ਚ ਟੀਮ ਇੰਡੀਆ ਦਾ ਸਫ਼ਰ
ਉਦੈ ਸਹਾਰਨ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਬੰਗਲਾਦੇਸ਼ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਟੀਮ ਇੰਡੀਆ ਨੇ ਬੰਗਲਾਦੇਸ਼, ਆਇਰਲੈਂਡ, ਅਮਰੀਕਾ, ਨਿਊਜ਼ੀਲੈਂਡ, ਨੇਪਾਲ ਅਤੇ ਦੱਖਣੀ ਅਫਰੀਕਾ ਨੂੰ ਹਰਾਇਆ। ਇਸ ਤਰ੍ਹਾਂ ਭਾਰਤੀ ਟੀਮ ਨੇ ਟੂਰਨਾਮੈਂਟ ਦੇ ਲਗਾਤਾਰ 6 ਮੈਚ ਜਿੱਤੇ ਹਨ। ਆਸਟ੍ਰੇਲੀਆ ਨੇ ਸੈਮੀਫਾਈਨਲ 'ਚ ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਦਿੱਤਾ।
ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪਾਕਿਸਤਾਨ ਨੇ 48.5 ਓਵਰਾਂ ਵਿੱਚ 179 ਦੌੜਾਂ ਬਣਾਈਆਂ। ਜਵਾਬ 'ਚ ਆਸਟ੍ਰੇਲੀਆ ਨੇ 49.1 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਸੈਮੀਫਾਈਨਲ 'ਚ ਦੱਖਣੀ ਅਫਰੀਕਾ ਨੂੰ 2 ਵਿਕਟਾਂ ਨਾਲ ਹਰਾ ਦਿੱਤਾ ਸੀ।