IND vs BAN 2nd Test: ਬੰਗਲਾਦੇਸ਼ ਨੂੰ ਹਰਾ ਕੇ ਭਾਰਤ ਦਾ ਸੀਰੀਜ਼ 'ਤੇ ਕਬਜ਼ਾ
ਕੋਲਕਾਤਾ ਟੈਸਟ ਮੈਚ 'ਚ ਭਾਰਤ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਭਾਰਤ ਨੇ ਬੰਗਲਾਦੇਸ਼ ਨੂੰ ਇਕ ਪਾਰੀ ਤੇ 46 ਦੌੜਾਂ ਨਾਲ ਹਰਾਇਆ ਹੈ। ਭਾਰਤ ਤੇ ਬੰਗਲਾਦੇਸ਼ ਵਿਚਾਲੇ ਈਡਨ ਗਾਰਡਨਜ਼ ਮੈਦਾਨ ਵਿੱਚ ਪਹਿਲਾ ਡੇ-ਨਾਈਟ ਟੈਸਟ ਮੈਚ ਖੇਡਿਆ ਗਿਆ। ਇਸ ਜਿੱਤ ਤੋਂ ਬਾਅਦ ਭਾਰਤ ਨੇ ਸੀਰੀਜ਼ 'ਤੇ ਵੀ ਕਬਜ਼ਾ ਕਰ ਲਿਆ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਲਗਾਤਾਰ 7ਵੀਂ ਸੀਰੀਜ਼ ਜਿੱਤ ਲਈ ਹੈ।
ਕੋਲਕਾਤਾ: ਕੋਲਕਾਤਾ ਟੈਸਟ ਮੈਚ 'ਚ ਭਾਰਤ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਭਾਰਤ ਨੇ ਬੰਗਲਾਦੇਸ਼ ਨੂੰ ਇਕ ਪਾਰੀ ਤੇ 46 ਦੌੜਾਂ ਨਾਲ ਹਰਾਇਆ ਹੈ। ਭਾਰਤ ਤੇ ਬੰਗਲਾਦੇਸ਼ ਵਿਚਾਲੇ ਈਡਨ ਗਾਰਡਨਜ਼ ਮੈਦਾਨ ਵਿੱਚ ਪਹਿਲਾ ਡੇ-ਨਾਈਟ ਟੈਸਟ ਮੈਚ ਖੇਡਿਆ ਗਿਆ। ਇਸ ਜਿੱਤ ਤੋਂ ਬਾਅਦ ਭਾਰਤ ਨੇ ਸੀਰੀਜ਼ 'ਤੇ ਵੀ ਕਬਜ਼ਾ ਕਰ ਲਿਆ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਲਗਾਤਾਰ 7ਵੀਂ ਸੀਰੀਜ਼ ਜਿੱਤ ਲਈ ਹੈ। ਦੂਜੀ ਪਾਰੀ ਵਿੱਚ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਨੇ ਸਭ ਤੋਂ ਵੱਧ ਪੰਜ ਵਿਕਟਾਂ ਲਈਆਂ। ਇਸ ਤੋਂ ਇਲਾਵਾ ਇਸ਼ਾਂਤ ਸ਼ਰਮਾ ਨੇ ਵੀ ਚਾਰ ਵਿਕਟਾਂ ਲਈਆਂ।
ਇਸ ਤੋਂ ਪਹਿਲਾਂ ਇੰਦੌਰ ਵਿੱਚ ਖੇਡੇ ਗਏ ਪਹਿਲੇ ਟੈਸਟ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਇੱਕ ਪਾਰੀ ਅਤੇ 130 ਦੌੜਾਂ ਨਾਲ ਹਰਾ ਕੇ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਸੀ। ਭਾਰਤ ਨੇ ਦੋ ਮੈਚਾਂ ਦੀ ਲੜੀ ਵਿੱਚ 2-0 ਨਾਲ ਜਿੱਤ ਹਾਸਲ ਕੀਤੀ।
India win by an innings and 46 runs in the #PinkBallTest
— BCCI (@BCCI) November 24, 2019
India become the first team to win four Tests in a row by an innings margin 😎😎@Paytm #INDvBAN pic.twitter.com/fY50Jh0XsP
ਪਹਿਲੇ ਮੈਚ ਦੀ ਤਰ੍ਹਾਂ ਹੀ ਦੂਜਾ ਮੈਚ ਵੀ 3 ਦਿਨਾਂ ਵਿੱਚ ਖਤਮ ਹੋ ਗਿਆ। ਬੰਗਲਾਦੇਸ਼ ਦੀ ਟੀਮ ਦੂਜੀ ਪਾਰੀ ਵਿੱਚ 195 ਦੌੜਾਂ 'ਤੇ ਆਊਟ ਹੋ ਗਈ। ਬੰਗਲਾਦੇਸ਼ ਦੀ ਟੀਮ ਦਾ ਨੌਵਾਂ ਵਿਕਟ ਅਲ ਅਮਿਨ ਦੇ ਰੂਪ ਵਿੱਚ ਡਿੱਗਿਆ। ਮਹਮੂਦੁੱਲਾ ਹੇਸਸਟਰਿੰਗ ਸੱਟ ਕਾਰਨ ਬੱਲੇਬਾਜ਼ੀ ਲਈ ਨਹੀਂ ਆਇਆ।