ਕੋਲਕਾਤਾ: ਕੋਲਕਾਤਾ ਟੈਸਟ ਮੈਚ 'ਚ ਭਾਰਤ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਭਾਰਤ ਨੇ ਬੰਗਲਾਦੇਸ਼ ਨੂੰ ਇਕ ਪਾਰੀ ਤੇ 46 ਦੌੜਾਂ ਨਾਲ ਹਰਾਇਆ ਹੈ। ਭਾਰਤ ਤੇ ਬੰਗਲਾਦੇਸ਼ ਵਿਚਾਲੇ ਈਡਨ ਗਾਰਡਨਜ਼ ਮੈਦਾਨ ਵਿੱਚ ਪਹਿਲਾ ਡੇ-ਨਾਈਟ ਟੈਸਟ ਮੈਚ ਖੇਡਿਆ ਗਿਆ। ਇਸ ਜਿੱਤ ਤੋਂ ਬਾਅਦ ਭਾਰਤ ਨੇ ਸੀਰੀਜ਼ 'ਤੇ ਵੀ ਕਬਜ਼ਾ ਕਰ ਲਿਆ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਲਗਾਤਾਰ 7ਵੀਂ ਸੀਰੀਜ਼ ਜਿੱਤ ਲਈ ਹੈ। ਦੂਜੀ ਪਾਰੀ ਵਿੱਚ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਨੇ ਸਭ ਤੋਂ ਵੱਧ ਪੰਜ ਵਿਕਟਾਂ ਲਈਆਂ। ਇਸ ਤੋਂ ਇਲਾਵਾ ਇਸ਼ਾਂਤ ਸ਼ਰਮਾ ਨੇ ਵੀ ਚਾਰ ਵਿਕਟਾਂ ਲਈਆਂ।
ਇਸ ਤੋਂ ਪਹਿਲਾਂ ਇੰਦੌਰ ਵਿੱਚ ਖੇਡੇ ਗਏ ਪਹਿਲੇ ਟੈਸਟ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਇੱਕ ਪਾਰੀ ਅਤੇ 130 ਦੌੜਾਂ ਨਾਲ ਹਰਾ ਕੇ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਸੀ। ਭਾਰਤ ਨੇ ਦੋ ਮੈਚਾਂ ਦੀ ਲੜੀ ਵਿੱਚ 2-0 ਨਾਲ ਜਿੱਤ ਹਾਸਲ ਕੀਤੀ।
ਪਹਿਲੇ ਮੈਚ ਦੀ ਤਰ੍ਹਾਂ ਹੀ ਦੂਜਾ ਮੈਚ ਵੀ 3 ਦਿਨਾਂ ਵਿੱਚ ਖਤਮ ਹੋ ਗਿਆ। ਬੰਗਲਾਦੇਸ਼ ਦੀ ਟੀਮ ਦੂਜੀ ਪਾਰੀ ਵਿੱਚ 195 ਦੌੜਾਂ 'ਤੇ ਆਊਟ ਹੋ ਗਈ। ਬੰਗਲਾਦੇਸ਼ ਦੀ ਟੀਮ ਦਾ ਨੌਵਾਂ ਵਿਕਟ ਅਲ ਅਮਿਨ ਦੇ ਰੂਪ ਵਿੱਚ ਡਿੱਗਿਆ। ਮਹਮੂਦੁੱਲਾ ਹੇਸਸਟਰਿੰਗ ਸੱਟ ਕਾਰਨ ਬੱਲੇਬਾਜ਼ੀ ਲਈ ਨਹੀਂ ਆਇਆ।