India vs England 3rd Test: ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾ ਰਹੀ ਹੈ। ਇਸ ਸੀਰੀਜ਼ ਦੇ ਪਹਿਲੇ ਦੋ ਟੈਸਟ ਖੇਡੇ ਜਾ ਚੁੱਕੇ ਹਨ। ਪਹਿਲਾ ਟੈਸਟ ਮਹਿਮਾਨ ਇੰਗਲੈਂਡ ਨੇ ਜਿੱਤਿਆ ਸੀ ਅਤੇ ਦੂਜਾ ਟੈਸਟ ਮੇਜ਼ਬਾਨ ਭਾਰਤ ਨੇ ਜਿੱਤਿਆ ਸੀ। ਹੁਣ ਤੀਜਾ ਟੈਸਟ ਮੈਚ 15 ਫਰਵਰੀ ਤੋਂ ਖੇਡਿਆ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਪ੍ਰਸ਼ੰਸਕਾਂ ਲਈ ਇੱਕ ਬੁਰੀ ਖਬਰ ਆਈ ਹੈ। ਖਬਰਾਂ ਮੁਤਾਬਕ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਇੰਗਲੈਂਡ ਖਿਲਾਫ ਤੀਜਾ ਟੈਸਟ ਵੀ ਨਹੀਂ ਖੇਡਣਗੇ। ਹਾਲਾਂਕਿ ਇਸ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਅਜੇ ਬਾਕੀ ਤਿੰਨ ਟੈਸਟਾਂ ਲਈ ਟੀਮ ਇੰਡੀਆ ਦਾ ਐਲਾਨ ਨਹੀਂ ਕੀਤਾ ਹੈ। ਖਬਰਾਂ ਦੀ ਮੰਨੀਏ ਤਾਂ ਇਸ ਦੇ ਪਿੱਛੇ ਦਾ ਕਾਰਨ ਵਿਰਾਟ ਕੋਹਲੀ ਹੈ। ਕਿਹਾ ਜਾ ਰਿਹਾ ਹੈ ਕਿ ਵਿਰਾਟ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੈ। ਅਜਿਹੇ 'ਚ ਚੋਣਕਾਰ ਟੀਮ ਦਾ ਐਲਾਨ ਨਹੀਂ ਕਰ ਪਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਵਿਰਾਟ ਨੂੰ ਇਸ ਸੀਰੀਜ਼ ਦੇ ਪਹਿਲੇ ਦੋ ਟੈਸਟ ਮੈਚਾਂ ਲਈ ਟੀਮ ਇੰਡੀਆ 'ਚ ਚੁਣਿਆ ਗਿਆ ਸੀ ਪਰ ਅਚਾਨਕ ਹੀ ਕੋਹਲੀ ਨੇ ਨਿੱਜੀ ਕਾਰਨਾਂ ਕਰਕੇ ਬ੍ਰੇਕ ਲੈ ਲਿਆ।
ਇਸ ਦੌਰਾਨ ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਮੁੱਖ ਚੋਣਕਾਰ ਅਜੀਤ ਅਗਰਕਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਵਿੱਚ ਰੋਹਿਤ ਮੁੱਖ ਚੋਣਕਾਰ ਨਾਲ ਵਿਰਾਟ ਕੋਹਲੀ, ਕੇਐਲ ਰਾਹੁਲ ਅਤੇ ਰਵਿੰਦਰ ਜਡੇਜਾ ਬਾਰੇ ਗੱਲ ਕਰ ਰਹੇ ਹਨ। ਤਿੰਨੋਂ ਸਟਾਰ ਖਿਡਾਰੀ ਟੀਮ ਤੋਂ ਬਾਹਰ ਹਨ।
ਕੋਹਲੀ ਨੂੰ ਲੈ ਕੇ ਕੋਈ ਅਪਡੇਟ ਨਹੀਂ
ਧਿਆਨ ਯੋਗ ਹੈ ਕਿ ਵਿਰਾਟ ਕੋਹਲੀ ਨੂੰ ਲੈ ਕੇ ਕਿਸੇ ਕੋਲ ਕੋਈ ਅਪਡੇਟ ਨਹੀਂ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਉਹ ਬਾਕੀ ਤਿੰਨ ਟੈਸਟ ਮੈਚ ਖੇਡਣਗੇ ਜਾਂ ਨਹੀਂ। ਦੂਜੇ ਟੈਸਟ 'ਚ ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਜਦੋਂ ਪ੍ਰੈੱਸ ਕਾਨਫਰੰਸ 'ਚ ਕੋਚ ਰਾਹੁਲ ਦ੍ਰਾਵਿੜ ਤੋਂ ਵਿਰਾਟ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਸੀ ਕਿ ਇਸ ਦਾ ਜਵਾਬ ਸਿਰਫ ਚੋਣਕਾਰ ਹੀ ਦੇ ਸਕਣਗੇ। ਹਾਲਾਂਕਿ ਕੋਹਲੀ ਕਦੋਂ ਵਾਪਸੀ ਕਰਨਗੇ ਇਸ ਦਾ ਜਵਾਬ ਕਿਸੇ ਕੋਲ ਨਹੀਂ ਹੈ।