ਰਜਨੀਸ਼ ਕੌਰ ਦੀ ਰਿਪੋਰਟ


India vs Netherlands T20 World Cup 2022: ਟੀ-20 ਵਿਸ਼ਵ ਕੱਪ 2022 ਦੇ ਆਪਣੇ ਦੂਜੇ ਮੈਚ ਵਿੱਚ ਭਾਰਤ ਨੇ ਨੀਦਰਲੈਂਡ ਨੂੰ ਜਿੱਤਣ ਲਈ 180 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਇੰਡੀਆ ਲਈ ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਸੂਰਿਆਕੁਮਾਰ ਯਾਦਵ ਨੇ ਸ਼ਾਨਦਾਰ ਅਰਧ ਸੈਂਕੜੇ ਲਾਏ। ਸੂਰਿਆਕੁਮਾਰ ਨੇ ਤੂਫਾਨੀ ਪਾਰੀ ਖੇਡਦੇ ਹੋਏ ਸਿਰਫ 25 ਗੇਂਦਾਂ 'ਚ ਅਜੇਤੂ 51 ਦੌੜਾਂ ਬਣਾਈਆਂ। ਉਸ ਨੇ ਇਸ ਪਾਰੀ ਵਿੱਚ 7 ​​ਚੌਕੇ ਅਤੇ ਇੱਕ ਛੱਕਾ ਲਗਾਇਆ। ਨੀਦਰਲੈਂਡ ਲਈ ਪਾਲ ਵੈਨ ਮੀਕੇਰੇਨ ਨੇ ਇਕਲੌਤਾ ਵਿਕਟ ਲਿਆ।


 


ਪਹਿਲਾਂ ਓਪਨਿੰਗ ਕਰਨ ਆਏ ਕੇਐਲ ਰਾਹੁਲ ਤੇ ਰੋਹਿਤ ਸ਼ਰਮਾ


ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਲਈ ਮੈਦਾਨ 'ਚ ਉਤਰੀ ਭਾਰਤੀ ਟੀਮ ਲਈ ਕੇਐਲ ਰਾਹੁਲ ਅਤੇ ਰੋਹਿਤ ਸ਼ਰਮਾ ਓਪਨਿੰਗ ਕਰਨ ਆਏ। ਇਸ ਦੌਰਾਨ ਕੇਐੱਲ ਕੁਝ ਖਾਸ ਨਹੀਂ ਕਰ ਸਕੇ ਅਤੇ ਸਿਰਫ 9 ਦੌੜਾਂ ਬਣਾ ਕੇ ਆਊਟ ਹੋ ਗਏ। ਉਹਨਾਂ ਨੇ 12 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਚੌਕਾ ਲਾਇਆ ਪਰ ਰੋਹਿਤ ਨੇ ਕਪਤਾਨ ਦੀ ਪਾਰੀ ਖੇਡੀ। ਰੋਹਿਤ ਅਤੇ ਵਿਰਾਟ ਵਿਚਾਲੇ ਮਜ਼ਬੂਤ ​​ਸਾਂਝੇਦਾਰੀ ਰਹੀ। ਰੋਹਿਤ ਨੇ 39 ਗੇਂਦਾਂ ਦਾ ਸਾਹਮਣਾ ਕਰਦੇ ਹੋਏ 3 ਛੱਕੇ ਅਤੇ 4 ਚੌਕੇ ਲਗਾਏ। ਉਹਨਾਂ ਨੇ 53 ਦੌੜਾਂ ਦਾ ਯੋਗਦਾਨ ਪਾਇਆ।


ਸੂਰਿਆਕੁਮਾਰ ਤੇ ਵਿਰਾਟ ਨੇ ਖੇਡੀ ਸ਼ਾਨਦਾਰ ਪਾਰੀ


ਰੋਹਿਤ ਦੇ ਆਊਟ ਹੋਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਵਿਰਾਟ ਦੇ ਨਾਲ ਪਾਰੀ ਨੂੰ ਸੰਭਾਲਿਆ। ਇਨ੍ਹਾਂ ਦੋਵਾਂ ਵਿਚਾਲੇ ਅਟੁੱਟ ਸਾਂਝੇਦਾਰੀ ਸੀ। ਕੋਹਲੀ ਨੇ 44 ਗੇਂਦਾਂ 'ਤੇ ਅਜੇਤੂ 62 ਦੌੜਾਂ ਬਣਾਈਆਂ। ਉਸ ਨੇ 3 ਚੌਕੇ ਅਤੇ 2 ਛੱਕੇ ਲਗਾਏ। ਜਦਕਿ ਸੂਰਿਆਕੁਮਾਰ ਨੇ ਤੂਫਾਨੀ ਪਾਰੀ ਖੇਡੀ। ਉਸ ਨੇ ਸਿਰਫ 25 ਗੇਂਦਾਂ 'ਤੇ ਅਜੇਤੂ 51 ਦੌੜਾਂ ਬਣਾਈਆਂ। ਸੂਰਿਆਕੁਮਾਰ ਨੇ 7 ਚੌਕੇ ਅਤੇ 1 ਛੱਕਾ ਲਗਾਇਆ।


 


ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਸੀ ਫੈਸਲਾ


ਭਾਰਤੀ ਟੀਮ ਟੀ-20 ਵਿਸ਼ਵ ਕੱਪ 2022 ਵਿੱਚ ਆਪਣਾ ਦੂਜਾ ਮੈਚ ਨੀਦਰਲੈਂਡ ਖ਼ਿਲਾਫ਼ ਖੇਡਣ ਜਾ ਰਹੀ ਹੈ। ਇਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਟੀ-20 ਵਿਸ਼ਵ ਕੱਪ 'ਚ ਪਹਿਲੀ ਵਾਰ ਨੀਦਰਲੈਂਡ ਦੇ ਖਿਲਾਫ਼ ਖੇਡੇਗੀ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਪਾਕਿਸਤਾਨ ਖਿਲਾਫ਼ ਆਪਣਾ ਪਹਿਲਾ ਮੈਚ ਜਿੱਤਿਆ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਸਿਡਨੀ 'ਚ ਖੇਡਿਆ ਜਾ ਰਿਹਾ ਹੈ।



ਰੋਹਿਤ ਸ਼ਰਮਾ ਨੇ ਇਸ ਮੈਚ ਲਈ ਟੀਮ ਦੀ ਪਲੇਇੰਗ ਇਲੈਵਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਪਿਛਲੇ ਮੈਚ ਦੀ ਤਰ੍ਹਾਂ ਇਸ ਮੈਚ ਵਿੱਚ ਵੀ ਸਾਰੇ ਖਿਡਾਰੀ ਟੀਮ ਦਾ ਹਿੱਸਾ ਹਨ। ਮੈਚ ਤੋਂ ਪਹਿਲਾਂ ਖਬਰ ਸੀ ਕਿ ਹਾਰਦਿਕ ਪੰਡਯਾ ਇਸ ਮੈਚ 'ਚ ਟੀਮ ਦਾ ਹਿੱਸਾ ਨਹੀਂ ਹੋਣਗੇ। ਪਰ ਅਜਿਹਾ ਨਹੀਂ ਹੋਇਆ। ਇਸ ਦੇ ਨਾਲ ਹੀ ਇਸ ਮੈਚ 'ਚ ਭਾਰਤੀ ਟੀਮ ਸਲਾਮੀ ਬੱਲੇਬਾਜ਼ ਕੇਐੱਲ ਰਾਹੁਲ ਅਤੇ ਕਪਤਾਨ ਰੋਹਿਤ ਸ਼ਰਮਾ ਦੀ ਬੱਲੇਬਾਜ਼ੀ 'ਤੇ ਨਜ਼ਰ ਰੱਖੇਗੀ। ਦੋਵੇਂ ਖਿਡਾਰੀ ਪਾਕਿਸਤਾਨ ਖਿਲਾਫ ਖੇਡੇ ਗਏ ਪਹਿਲੇ ਮੈਚ 'ਚ ਪੂਰੀ ਤਰ੍ਹਾਂ ਫਲਾਪ ਸਾਬਤ ਹੋਏ ਸਨ।


ਆਓ ਜਾਣਦੇ ਹਾਂ ਕਿ ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ ਬਾਰੇ


ਇੰਡੀਆ ਪਲੇਇੰਗ ਇਲੈਵਨ - ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ (ਡਬਲਯੂ ਕੇ), ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ।



ਨੀਦਰਲੈਂਡ ਪਲੇਇੰਗ ਇਲੈਵਨ: ਸਕਾਟ ਐਡਵਰਡਜ਼ (ਸੀ/ਡਬਲਯੂ), ਵਿਕਰਮਜੀਤ ਸਿੰਘ, ਮੈਕਸ ਓਡ, ਬਾਸ ਡੀ ਲੀਡ, ਕੋਲਿਨ ਐਕਰਮੈਨ, ਟੌਮ ਕੂਪਰ, ਟਿਮ ਪ੍ਰਿੰਗਲ, ਲੋਗਨ ਵੈਨ ਬੀਕ, ਸ਼ਰੀਜ਼ ਅਹਿਮਦ, ਫਰੇਡ ਕਲਾਸੇਨ, ਪਾਲ ਵੈਨ ਮੀਕਰੇਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


Himachal Election 2022: ਆਮ ਆਦਮੀ ਪਾਰਟੀ ਨੇ ਐਲਾਨੇ 20 ਸਟਾਰ ਪ੍ਰਚਾਰਕ, ਪੰਜਾਬ ਦੇ 9 ਲੀਡਰਾਂ ਨੂੰ ਮਿਲੀ ਜ਼ਿੰਮੇਵਾਰੀ


Sidhu Moosewala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਵਾਸੀਆਂ ਨੇ ਕੀਤਾ ਕਾਲੀ ਦੀਵਾਲੀ ਮਨਾਉਣ ਦਾ ਐਲਾਨ, ਇਨਸਾਫ਼ ਨਾ ਮਿਲਣ 'ਤੇ ਪਰਿਵਾਰ ਤੇ ਪਿੰਡ 'ਚ ਰੋਸ ਦੀ ਲਹਿਰ