IND vs PAK Live: ਇਦਾਂ ਫ੍ਰੀ 'ਚ ਦੇਖ ਸਕੋਗੇ ਭਾਰਤ-ਪਾਕਿ ਮੈਚ, ਜਾਣੋ ਲਾਈਵ ਟੈਲੀਕਾਸਟ ਤੇ ਸਟ੍ਰੀਮਿੰਗ ਨਾਲ ਜੁੜੀ ਸਾਰੀ ਡਿਟੇਲਸ
IND vs PAK: ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਮਹਾਮੁਕਾਬਲਾ 2 ਸਤੰਬਰ ਨੂੰ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅੱਜ ਦੁਪਹਿਰ 3 ਵਜੇ ਤੋਂ ਸ੍ਰੀਲੰਕਾ ਦੇ ਪੱਲੇਕੇਲੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ।
IND vs PAK Asia Cup 2023 Live Streaming: ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ 2023 ਦਾ ਮੇਗਾ ਮੈਚ 2 ਸਤੰਬਰ ਨੂੰ ਸ਼੍ਰੀਲੰਕਾ ਦੇ ਪੱਲੇਕੇਲੇ ਸਟੇਡੀਅਮ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਸ ਟੂਰਨਾਮੈਂਟ 'ਚ ਗਰੁੱਪ-ਏ ਦਾ ਹਿੱਸਾ ਹਨ। ਇਸ ਮੈਚ 'ਚ ਹਿੱਸਾ ਲੈਣ ਲਈ ਭਾਰਤ ਅਤੇ ਪਾਕਿਸਤਾਨ ਦੀਆਂ ਦੋਵੇਂ ਟੀਮਾਂ ਪਾਕਿਸਤਾਨ ਪਹੁੰਚ ਚੁੱਕੀਆਂ ਹਨ।
ਪਾਕਿਸਤਾਨੀ ਟੀਮ ਨੇ ਨੇਪਾਲ ਖਿਲਾਫ ਆਪਣੇ ਪਹਿਲੇ ਮੈਚ 'ਚ 238 ਦੌੜਾਂ ਦੀ ਵੱਡੀ ਜਿੱਤ ਦਰਜ ਕਰਕੇ ਸੁਪਰ-4 'ਚ ਜਗ੍ਹਾ ਬਣਾਉਣ ਵੱਲ ਕਦਮ ਵਧਾ ਲਿਆ ਹੈ। ਭਾਰਤੀ ਟੀਮ ਇਸ ਮੈਚ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ।
ਭਾਰਤੀ ਟੀਮ ਲੰਬੇ ਸਮੇਂ ਬਾਅਦ ਵਨਡੇ 'ਚ ਆਪਣੀ ਪੂਰੀ ਤਾਕਤ ਨਾਲ ਖੇਡੇਗੀ। ਅਜਿਹੇ 'ਚ ਆਗਾਮੀ ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਸਾਰੇ ਖਿਡਾਰੀਆਂ ਨੂੰ ਪਰਖਣ ਦਾ ਵੀ ਇਹ ਵਧੀਆ ਮੌਕਾ ਹੋਵੇਗਾ। ਇਸ ਮੈਚ 'ਚ ਕਪਤਾਨ ਰੋਹਿਤ ਸ਼ਰਮਾ ਤੋਂ ਇਲਾਵਾ ਵਿਰਾਟ ਕੋਹਲੀ ਅਤੇ ਜਸਪ੍ਰੀਤ ਬੁਮਰਾਹ ਟੀਮ ਇੰਡੀਆ ਲਈ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆ ਸਕਦੇ ਹਨ।
ਇਹ ਵੀ ਪੜ੍ਹੋ: Asia Cup 2023 Points Table: ਜਿੱਤ ਨਾਲ ਸੁਪਰ-4 ਵੱਲ ਵਧਿਆ ਸ਼੍ਰੀਲੰਕਾ, ਜਾਣੋ ਅੰਕ ਸੂਚੀ 'ਚ ਹੋਰ ਟੀਮਾਂ ਦੀ ਕੀ ਸਥਿਤੀ...
ਕਿੱਥੇ ਖੇਡਿਆ ਜਾਵੇਗਾ ਭਾਰਤ-ਪਾਕਿਸਤਾਨ ਮੈਚ?
ਏਸ਼ੀਆ ਕੱਪ 2023 ਦਾ ਤੀਜਾ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੈਂਡੀ, ਸ਼੍ਰੀਲੰਕਾ ਦੇ ਪੱਲੇਕੇਲੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ।
ਕਿੰਨੇ ਵਜੇ ਸ਼ੁਰੂ ਹੋਵੇਗਾ ਭਾਰਤ-ਪਾਕਿ ਮੈਚ?
ਭਾਰਤ ਅਤੇ ਪਾਕਿਸਤਾਨ ਦਾ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਇਸ ਮੈਚ ਦਾ ਟਾਸ ਦੁਪਹਿਰ 2:30 ਵਜੇ ਹੋਵੇਗਾ।
ਕਿੱਥੇ ਦੇਖ ਸਕਦੇ ਹੋ ਤੁਸੀਂ ਮੈਚ ਦਾ ਲਾਈਵ ਟੈਲੀਕਾਸਟ ਅਤੇ ਸਟ੍ਰੀਮਿੰਗ?
ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸ ਮੈਚ ਦਾ ਸਿੱਧਾ ਪ੍ਰਸਾਰਣ ਫ੍ਰੀ-ਡਿਸ਼ ਰਾਹੀਂ ਸਟਾਰ ਸਪੋਰਟਸ ਨੈੱਟਵਰਕ ਅਤੇ ਡੀਡੀ ਸਪੋਰਟਸ ਚੈਨਲ 'ਤੇ ਭਾਰਤ ਦੇ ਟੀਵੀ 'ਤੇ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਮੈਚ ਦੀ ਆਨਲਾਈਨ ਸਟ੍ਰੀਮਿੰਗ ਡਿਜ਼ਨੀ ਪਲੱਸ ਹੌਟਸਟਾਰ 'ਤੇ ਕੀਤੀ ਜਾਵੇਗੀ, ਜਿਸ ਨੂੰ ਉਪਭੋਗਤਾ ਮੋਬਾਈਲ 'ਤੇ ਮੁਫਤ ਵਿਚ ਦੇਖ ਸਕਦੇ ਹਨ।
ਇੱਥੇ ਦੇਖੋ ਭਾਰਤ-ਪਾਕਿਸਤਾਨ ਦੇ ਇਸ ਮੈਚ ਲਈ ਸੰਭਾਵਿਤ ਪਲੇਇੰਗ 11
ਭਾਰਤ – ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।
ਪਾਕਿਸਤਾਨ – ਫਖਰ ਜ਼ਮਾਨ, ਇਮਾਮ ਉਲ ਹੱਕ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਆਗਾ ਸਲਮਾਨ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਸ਼ਾਹੀਨ ਅਫਰੀਦੀ, ਨਸੀਮ ਸ਼ਾਹ, ਹਾਰਿਸ ਰਊਫ।