(Source: ECI/ABP News/ABP Majha)
IND vs PAK Weather: ਭਾਰਤ-ਪਾਕਿਸਤਾਨ ਮੈਚ 'ਤੇ ਮੰਡਰਾ ਰਿਹਾ ਮੀਂਹ ਦਾ ਖ਼ਤਰਾ, ਸਵਾਲਾਂ ਦੇ ਘੇਰੇ 'ਚ ਆਇਆ ਏਸ਼ੀਆਈ ਕ੍ਰਿਕਟ ਕੌਂਸਲ, ਜਾਣੋ ਕਿਉਂ
IND vs PAK Weather: ਭਾਰਤ ਅਤੇ ਪਾਕਿਸਤਾਨ ਏਸ਼ੀਆ ਕੱਪ ਦੇ ਚੌਥੇ ਗੇੜ ਦੇ ਮੁਕਾਬਲੇ 'ਚ ਐਤਵਾਰ ਨੂੰ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਪਰ ਇਸ ਮੈਚ 'ਤੇ ਮੀਂਹ ਦਾ ਖਤਰਾ ਮੰਡਰਾ ਰਿਹਾ ਹੈ। ਕੋਲੰਬੋ ਵਿੱਚ ਪਿਛਲੇ
IND vs PAK Weather: ਭਾਰਤ ਅਤੇ ਪਾਕਿਸਤਾਨ ਏਸ਼ੀਆ ਕੱਪ ਦੇ ਚੌਥੇ ਗੇੜ ਦੇ ਮੁਕਾਬਲੇ 'ਚ ਐਤਵਾਰ ਨੂੰ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਪਰ ਇਸ ਮੈਚ 'ਤੇ ਮੀਂਹ ਦਾ ਖਤਰਾ ਮੰਡਰਾ ਰਿਹਾ ਹੈ। ਕੋਲੰਬੋ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਐਤਵਾਰ ਨੂੰ ਮੀਂਹ ਦੀ ਸੰਭਾਵਨਾ 90 ਫੀਸਦੀ ਤੋਂ ਜ਼ਿਆਦਾ ਹੈ। ਹਾਲਾਂਕਿ ਕੋਲੰਬੋ 'ਚ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਰਿਜ਼ਰਵ ਡੇ ਰੱਖਿਆ ਗਿਆ ਹੈ। ਜੇਕਰ ਐਤਵਾਰ ਨੂੰ ਮੈਚ ਪੂਰਾ ਨਹੀਂ ਹੋ ਸਕਿਆ ਤਾਂ ਸੋਮਵਾਰ ਨੂੰ ਮੈਚ ਪੂਰਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਟੂਰਨਾਮੈਂਟ ਵਿੱਚ ਪਾਕਿਸਤਾਨ ਅਤੇ ਭਾਰਤ ਵਿਚਾਲੇ ਪਹਿਲਾਂ ਵੀ ਇੱਕ ਵਾਰ ਟੱਕਰ ਹੋ ਚੁੱਕੀ ਹੈ। ਪਰ 2 ਸਤੰਬਰ ਨੂੰ ਖੇਡੇ ਗਏ ਇਸ ਮੈਚ ਦਾ ਨਤੀਜਾ ਮੀਂਹ ਕਾਰਨ ਤੈਅ ਨਹੀਂ ਹੋ ਸਕਿਆ। ਭਾਰਤ ਨੇ ਆਪਣੀ ਪੂਰੀ ਪਾਰੀ ਖੇਡੀ ਸੀ। ਪਰ ਰਾਤ ਨੂੰ ਇੰਨੀ ਜ਼ੋਰਦਾਰ ਬਾਰਿਸ਼ ਸ਼ੁਰੂ ਹੋ ਗਈ ਕਿ ਪਾਕਿਸਤਾਨ ਇੱਕ ਗੇਂਦ ਵੀ ਨਹੀਂ ਖੇਡ ਸਕਿਆ। ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਪੂਰਾ ਨਾ ਹੋਣ ਕਾਰਨ ਪ੍ਰਸ਼ੰਸਕਾਂ ਨੂੰ ਵੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ।
ਮਾਨਸੂਨ ਸੀਜ਼ਨ ਦੌਰਾਨ ਸ਼੍ਰੀਲੰਕਾ 'ਚ ਮੈਚ ਕਰਵਾਉਣ ਦੇ ਏਸ਼ੀਆਈ ਕ੍ਰਿਕਟ ਕੌਂਸਲ ਦੇ ਫੈਸਲੇ 'ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਪਾਕਿਸਤਾਨ ਕ੍ਰਿਕਟ ਬੋਰਡ ਨੇ ਇਸ ਫੈਸਲੇ ਲਈ ਸਿੱਧੇ ਤੌਰ 'ਤੇ ਏਸੀਸੀ ਮੁਖੀ ਜੈ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੀਸੀਬੀ ਦਾ ਕਹਿਣਾ ਹੈ ਕਿ ਜੈ ਸ਼ਾਹ ਦੇ ਜ਼ੋਰ ਦੇ ਕਾਰਨ ਏਸ਼ੀਆ ਕੱਪ ਦੇ ਮੈਚਾਂ ਨੂੰ ਯੂਏਈ ਦੀ ਬਜਾਏ ਸ਼੍ਰੀਲੰਕਾ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ।
ਟੂਰਨਾਮੈਂਟ ਦੇ ਮੱਧ ਵਿਚ ਰਾਊਂਡ 4 ਦੇ ਮੈਚਾਂ ਨੂੰ ਕੋਲੰਬੋ ਤੋਂ ਸ਼ਿਫਟ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ ਸੀ। ਪਰ ਇਸ ਮੰਗ ਨੂੰ ਵੀ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਏਸੀਸੀ ਨੇ ਕਿਹਾ ਕਿ ਮੈਚਾਂ ਨੂੰ ਕਿਸੇ ਵੀ ਹਾਲਤ ਵਿੱਚ ਕੋਲੰਬੋ ਤੋਂ ਸ਼ਿਫਟ ਨਹੀਂ ਕੀਤਾ ਜਾਵੇਗਾ। ਇਸ ਪਿੱਛੇ ਕਾਰਨ ਇਹ ਵੀ ਦੱਸਿਆ ਗਿਆ ਕਿ ਮੈਚਾਂ ਦੇ ਆਯੋਜਨ ਲਈ ਬਾਕੀ ਵਿਕਲਪਾਂ ਦੀ ਘਾਟ ਹੈ ਅਤੇ ਖਿਡਾਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।