India vs Pakistan: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਸ਼ੁਰੂ ਹੋ ਚੁੱਕਾ ਹੈ। ਇਸ ਮੈਚ ਲਈ ਟਾਸ ਹੋਇਆ ਹੈ ਅਤੇ ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਨੇ ਇਸ ਮੈਚ ਵਿੱਚ ਇੱਕ ਹੋਰ ਸ਼ਾਇਦ ਸਭ ਤੋਂ ਵੱਡਾ ਬਦਲਾਅ ਕੀਤਾ ਹੈ। ਸ਼ੁਭਮਨ ਗਿੱਲ ਦੀ ਵਾਪਸੀ ਹੋਈ ਹੈ। ਇਸ਼ਾਨ ਕਿਸ਼ਨ ਦੀ ਥਾਂ ਸ਼ੁਭਮਨ ਗਿੱਲ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤਣ ਤੋਂ ਬਾਅਦ ਦੱਸਿਆ ਕਿ ਉਨ੍ਹਾਂ ਦੀ ਟੀਮ ਵਿੱਚ ਇੱਕ ਬਦਲਾਅ ਕੀਤਾ ਗਿਆ ਹੈ।


ਈਸ਼ਾਨ ਲਈ ਭਾਵੁਕ ਹੋ ਗਏ ਰੋਹਿਤ ਸ਼ਰਮਾ


ਇਸ਼ਾਨ ਕਿਸ਼ਨ ਦੀ ਥਾਂ ਸ਼ੁਭਮਨ ਗਿੱਲ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਰੋਹਿਤ ਨੇ ਕਿਹਾ, ਮੈਨੂੰ ਈਸ਼ਾਨ ਲਈ ਬੁਰਾ ਲੱਗ ਰਿਹਾ ਹੈ। ਜਦੋਂ ਵੀ ਟੀਮ ਨੇ ਉਸ ਤੋਂ ਕੋਈ ਮੰਗ ਕੀਤੀ ਹੈ ਤਾਂ ਉਸ ਨੇ ਅੱਗੇ ਵਧ ਕੇ ਟੀਮ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਹਨ ਪਰ ਸ਼ੁਭਮਨ ਗਿੱਲ ਪਿਛਲੇ ਕਈ ਮਹੀਨਿਆਂ ਤੋਂ ਸਾਡੇ ਲਈ ਬਹੁਤ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਇਸ ਕਾਰਨ ਅਸੀਂ ਗਿੱਲ ਨੂੰ ਇਸ ਮੈਚ 'ਚ ਮੌਕਾ ਦਿੱਤਾ ਹੈ।


ਇਸ ਤੋਂ ਇਲਾਵਾ ਟਾਸ ਜਿੱਤਣ ਤੋਂ ਬਾਅਦ ਰੋਹਿਤ ਨੇ ਕਿਹਾ ਕਿ ਸ਼ਾਮ ਨੂੰ ਇਸ ਮੈਦਾਨ 'ਤੇ ਤ੍ਰੇਲ ਪੈਣ ਦੀ ਸੰਭਾਵਨਾ ਹੈ, ਇਸ ਲਈ ਖਾਸ ਤੌਰ 'ਤੇ ਇਸ ਨੂੰ ਧਿਆਨ 'ਚ ਰੱਖਦੇ ਹੋਏ ਅਸੀਂ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਵੀ ਕਿਹਾ ਕਿ ਉਹ ਵੀ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨਾ ਚਾਹੁੰਦੇ ਸਨ ਪਰ ਹੁਣ ਉਹ ਇਸ ਪਿੱਚ 'ਤੇ ਵੱਡਾ ਸਕੋਰ ਬਣਾ ਕੇ ਇਸ ਦਾ ਬਚਾਅ ਕਰਨ ਦੀ ਕੋਸ਼ਿਸ਼ ਕਰਨਗੇ। ਪਾਕਿਸਤਾਨ ਨੇ ਆਪਣੀ ਟੀਮ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਆਓ ਤੁਹਾਨੂੰ ਦੱਸਦੇ ਹਾਂ ਇਨ੍ਹਾਂ ਦੋਵਾਂ ਟੀਮਾਂ ਦੇ ਪਲੇਇੰਗ ਇਲੈਵਨ।


ਭਾਰਤ ਦੇ ਪਲੇਇੰਗ ਇਲੈਵਨ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।



ਪਾਕਿਸਤਾਨ ਦੇ ਪਲੇਇੰਗ ਇਲੈਵਨ: ਅਬਦੁੱਲਾ ਸ਼ਫੀਕ, ਇਮਾਮ-ਉਲ-ਹੱਕ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸੌਦ ਸ਼ਕੀਲ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਹਸਨ ਅਲੀ, ਸ਼ਾਹੀਨ ਅਫਰੀਦੀ, ਹਰਿਸ ਰਾਊਫ।