ਪੜਚੋਲ ਕਰੋ

IND vs SL: ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ ਪਹਿਲੇ ਟੀ-20 'ਚ 62 ਦੌੜਾਂ ਨਾਲ ਮਾਤ ਦੇ ਸੀਰੀਜ਼ 'ਚ ਕਾਇਮ ਕੀਤੀ ਬੜ੍ਹਤ

IND vs SL 1st T20: ਪਹਿਲਾਂ ਖੇਡਦੇ ਹੋਏ ਭਾਰਤ ਨੇ 20 ਓਵਰਾਂ ਵਿੱਚ ਦੋ ਵਿਕਟਾਂ 'ਤੇ 199 ਦੌੜਾਂ ਬਣਾਈਆਂ। ਜਵਾਬ 'ਚ ਸ਼੍ਰੀਲੰਕਾ ਦੀ ਟੀਮ ਨਿਰਧਾਰਤ ਓਵਰਾਂ 'ਚ ਛੇ ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਹੀ ਬਣਾ ਸਕੀ।

India vs Sri Lanka 1st T20 Highlights: India win by 62 runs, take 1-0 lead

IND vs SL 1st T20: ਲਖਨਊ ਦੇ ਏਕਾਨਾ ਸਟੇਡੀਅਮ 'ਚ ਖੇਡੇ ਗਏ ਪਹਿਲੇ ਟੀ-20 'ਚ ਭਾਰਤ ਨੇ ਸ਼੍ਰੀਲੰਕਾ ਨੂੰ 62 ਦੌੜਾਂ ਨਾਲ ਹਰਾਇਆ। ਇਸ ਨਾਲ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਸੀਰੀਜ਼ '1-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿੱਚ ਦੋ ਵਿਕਟਾਂ ’ਤੇ 199 ਦੌੜਾਂ ਬਣਾਈਆਂ ਸੀ। ਜਵਾਬ 'ਚ ਸ਼੍ਰੀਲੰਕਾ ਦੀ ਟੀਮ ਨਿਰਧਾਰਤ ਓਵਰਾਂ 'ਚ ਛੇ ਵਿਕਟਾਂ ਦੇ ਨੁਕਾਸਨ 'ਤੇ 137 ਦੌੜਾਂ ਹੀ ਬਣਾ ਸਕੀ।

ਭਾਰਤ ਲਈ ਬੱਲੇਬਾਜ਼ੀ ਕਰਦਿਆਂ ਈਸ਼ਾਨ ਕਿਸ਼ਨ ਨੇ ਸਭ ਤੋਂ ਵੱਧ 89 ਅਤੇ ਸ਼੍ਰੇਅਸ ਅਈਅਰ ਨੇ ਨਾਬਾਦ 57 ਦੌੜਾਂ ਬਣਾਈਆਂ। ਗੇਂਦਬਾਜ਼ੀ ਵਿੱਚ ਭੁਵਨੇਸ਼ਵਰ ਕੁਮਾਰ ਅਤੇ ਵੈਂਕਟੇਸ਼ ਅਈਅਰ ਨੇ ਦੋ-ਦੋ ਵਿਕਟਾਂ ਲਈਆਂ। ਇਸ ਦੇ ਨਾਲ ਹੀ ਸ਼੍ਰੀਲੰਕਾ ਲਈ ਚਰਿਥ ਅਸਾਲੰਕਾ ਨੇ ਅਜੇਤੂ 53 ਦੌੜਾਂ ਦੀ ਪਾਰੀ ਖੇਡੀ, ਪਰ ਉਹ ਆਪਣੀ ਟੀਮ ਦੀ ਝੋਲੀ ਜਿੱਤ ਨਹੀਂ ਪਾ ਸਕੇ।

ਭਾਰਤ ਨੇ ਦਿੱਤਾ 200 ਦੌੜਾਂ ਦਾ ਟੀਚਾ

ਟੀਮ ਇੰਡੀਆ ਨੇ ਪਹਿਲਾਂ ਖੇਡਦਿਆਂ ਸ਼੍ਰੀਲੰਕਾ ਨੂੰ 200 ਦੌੜਾਂ ਦਾ ਟੀਚਾ ਦਿੱਤਾ ਸੀ। ਭਾਰਤ ਵੱਲੋਂ ਮਿਲੇ ਵੱਡੇ ਟੀਚੇ ਦਾ ਪਿੱਛਾ ਕਰਦਿਆਂ ਮਹਿਮਾਨ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਪਥੁਮ ਨਿਸਾਨਕਾ ਪਹਿਲੀ ਹੀ ਗੇਂਦ 'ਤੇ ਆਊਟ ਹੋ ਗਏ। ਇਸ ਤੋਂ ਬਾਅਦ ਸ਼੍ਰੀਲੰਕਾ ਦੀ ਟੀਮ ਸੰਭਲ ਨਹੀਂ ਸਕੀ ਅਤੇ ਨਿਯਮਤ ਅੰਤਰਾਲ 'ਤੇ ਵਿਕਟਾਂ ਗੁਆਉਂਦੀ ਰਹੀ।

ਇਸ ਦੌਰਾਨ ਜੈਨੀਥ ਲਿਆਨਾਗੇ (Janith Liyanage) 11, ਕਮਿਲ ਮਿਸ਼ਾਰਾ (Kamil Mishara) 13 ਅਤੇ ਦਿਨੇਸ਼ ਚਾਂਦੀਮਲ (Dinesh Chandimal) 10 ਦੌੜਾਂ ਬਣਾ ਕੇ ਆਊਟ ਹੋ ਗਏ। ਹਾਲਾਂਕਿ, ਚਰਿਥ ਅਸਾਲੰਕਾ (Charith Asalanka) ਡੱਟੇ ਰਹੇ, ਪਰ ਉਹ ਆਪਣੀ ਟੀਮ ਨੂੰ ਜਿੱਤ ਦਿਵਾ ਨਹੀਂ ਸਕਿਆ।

ਅਸਾਲੰਕਾ ਨੇ 47 ਗੇਂਦਾਂ ਵਿੱਚ ਪੰਜ ਚੌਕਿਆਂ ਦੀ ਮਦਦ ਨਾਲ ਨਾਬਾਦ 53 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਦੁਸਨ ਸ਼ਨਾਕਾ (Dasun Shanaka) ਸਿਰਫ਼ ਤਿੰਨ ਦੌੜਾਂ ਹੀ ਬਣਾ ਸਕਿਆ। ਅੰਤ ਵਿੱਚ ਚਮਿਕਾ ਕਰੁਣਾਰਤਨੇ (Chamika Karunaratne)ਨੇ 14 ਗੇਂਦਾਂ ਵਿੱਚ 21 ਦੌੜਾਂ ਅਤੇ ਦੁਸ਼ਮੰਥਾ ਚਮੀਰਾ (Dushmantha Chameera) ਨੇ 14 ਗੇਂਦਾਂ ਵਿੱਚ 24 ਦੌੜਾਂ ਬਣਾਈਆਂ। ਪਰ ਇਹ ਦੋਵੇਂ ਹੀ ਆਪਣੀ ਟੀਮ ਲਈ ਹਾਰ ਦਾ ਫਰਕ ਘੱਟ ਕਰ ਸਕੇ।

ਭਾਰਤ ਲਈ ਭੁਵਨੇਸ਼ਵਰ ਕੁਮਾਰ ਨੇ ਦੋ ਓਵਰਾਂ ਵਿੱਚ 9 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਦੂਜੇ ਪਾਸੇ ਵੈਂਕਟੇਸ਼ ਅਈਅਰ ਨੇ 3 ਓਵਰਾਂ ਵਿੱਚ 36 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਇਸ ਤੋਂ ਇਲਾਵਾ ਯੁਜਵੇਂਦਰ ਚਾਹਲ ਅਤੇ ਰਵਿੰਦਰ ਜਡੇਜਾ ਨੂੰ ਇੱਕ-ਇੱਕ ਸਫਲਤਾ ਮਿਲੀ।

ਇਹ ਵੀ ਪੜ੍ਹੋ: Russia Ukraine War: ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ, ਸਰਹੱਦੀ ਖੇਤਰ 'ਚ ਟੀਮਾਂ ਐਕਟਿਵ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

Embed widget