ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਫਲੋਰੀਡਾ ਦੇ ਲਾਡਰਹਿਲ 'ਚ ਖੇਡਿਆ ਜਾਵੇਗਾ। ਟੀਮ ਇੰਡੀਆ ਪਹਿਲਾਂ ਹੀ ਸੀਰੀਜ਼ 3-1 ਨਾਲ ਜਿੱਤ ਚੁੱਕੀ ਹੈ। ਭਾਰਤੀ ਟੀਮ ਨੇ ਸੈਂਟਰਲ ਬ੍ਰੋਵਾਰਡ ਰੀਜਨਲ ਪਾਰਕ ਸਟੇਡੀਅਮ 'ਚ ਵੈਸਟਇੰਡੀਜ਼ ਖਿਲਾਫ 5 ਮੈਚ ਖੇਡੇ ਹਨ। ਭਾਰਤ ਨੇ ਇਨ੍ਹਾਂ ਵਿੱਚੋਂ ਤਿੰਨ ਜਿੱਤੇ ਹਨ। ਇਸ ਦੇ ਨਾਲ ਹੀ ਭਾਰਤ ਨੂੰ ਇੱਕ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਜਦਕਿ ਇੱਕ ਮੈਚ ਬੇ-ਨਤੀਜਾ ਰਿਹਾ। ਆਓ ਤੁਹਾਨੂੰ ਦੱਸਦੇ ਹਾਂ ਕਿ ਪਿੱਚ ਅਤੇ ਆਖਰੀ ਮੈਚ 'ਚ ਮੌਸਮ ਦਾ ਮਿਜ਼ਾਜ਼ ਕਿਹੋ ਜਿਹਾ ਰਹੇਗਾ। ਨਾਲ ਹੀ ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ ਕੀ ਹੋ ਸਕਦੀ ਹੈ...


ਪਿੱਚ ਅਤੇ ਮੌਸਮ ਦਾ ਮਿਜ਼ਾਜ


ਫਲੋਰੀਡਾ 'ਚ ਹੁਣ ਤੱਕ 13 ਮੈਚ ਹੋਏ ਹਨ, ਜਿਨ੍ਹਾਂ 'ਚੋਂ ਤਿੰਨ ਵਿੱਚ 200 ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ। ਕੁਝ ਅਜਿਹੇ ਮੌਕੇ ਆਏ ਹਨ ਜਦੋਂ ਟੀਮਾਂ 100 ਦੌੜਾਂ ਤੱਕ ਵੀ ਨਹੀਂ ਪਹੁੰਚ ਸਕੀਆਂ। ਅਜਿਹੇ 'ਚ ਇਹ ਸਪੱਸ਼ਟ ਨਹੀਂ ਹੈ ਕਿ ਪਿੱਚ ਗੇਂਦਬਾਜ਼ਾਂ ਦੀ ਮਦਦ ਕਰੇਗੀ ਜਾਂ ਬੱਲੇਬਾਜ਼ਾਂ ਦੀ, ਇਹ ਹਾਲੇ ਸਪੱਸ਼ਟ ਨਹੀ ਪਰ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਇੱਥੇ ਜ਼ਰੂਰ ਫਾਇਦੇਮੰਦ ਹੋ ਸਕਦੀ ਹੈ। ਕਿਉਂਕਿ ਹੁਣ ਤੱਕ ਹੋਏ 13 'ਚੋਂ 10 ਮੈਚਾਂ 'ਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਜਿੱਤੀ ਹੈ ਜਦਕਿ ਸਿਰਫ 2 ਵਾਰ ਪਿੱਛਾ ਕਰਨ ਵਾਲੀ ਟੀਮ ਹੀ ਜਿੱਤ ਸਕੀ ਹੈ। ਮੈਚ ਦੇ ਸਮੇਂ ਤਾਪਮਾਨ 30 ਡਿਗਰੀ ਦੇ ਆਸਪਾਸ ਰਹੇਗਾ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।


ਕਿਹੜੀ ਟੀਮ ਨੇ ਕਿਹੜਾ ਮੈਚ ਜਿੱਤਿਆ


ਭਾਰਤ ਨੇ ਵੈਸਟਇੰਡੀਜ਼ ਦੇ ਸੇਂਟ ਕਿਟਸ 'ਚ ਪਹਿਲਾ ਮੈਚ ਜਿੱਤ ਕੇ ਸੀਰੀਜ਼ ਦੀ ਸ਼ੁਰੂਆਤ ਕੀਤੀ। ਮੇਜ਼ਬਾਨ ਵਿੰਡੀਜ਼ ਨੇ ਦੂਜਾ ਮੈਚ ਜਿੱਤ ਕੇ ਲੜੀ ਬਰਾਬਰ ਕਰ ਲਈ। ਭਾਰਤ ਨੇ ਤੀਜਾ ਮੈਚ ਜਿੱਤ ਕੇ 2-1 ਦੀ ਬੜ੍ਹਤ ਬਣਾ ਲਈ ਸੀ, ਪਰ ਚੌਥੇ ਟੀ-20 ਵਿੱਚ ਵੈਸਟਇੰਡੀਜ਼ ਨੂੰ 59 ਦੌੜਾਂ ਨਾਲ ਹਰਾ ਕੇ ਭਾਰਤ ਨੇ ਪੰਜ ਮੈਚਾਂ ਦੀ ਲੜੀ ਵਿੱਚ 3-1 ਦੀ ਅਜੇਤੂ ਬੜ੍ਹਤ ਬਣਾ ਲਈ ਹੈ।


ਮੈਚ ਕਿੰਨੇ ਵਜੇ ਸ਼ੁਰੂ ਹੋਵੇਗਾ, ਤੁਸੀਂ ਮੈਚ ਕਿੱਥੇ ਦੇਖ ਸਕਦੇ ਹੋ


ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਦਾ ਪੰਜਵਾਂ ਮੈਚ ਰਾਤ 08:00 ਵਜੇ ਸ਼ੁਰੂ ਹੋਵੇਗਾ। ਮੈਚ ਨੂੰ ਡੀਡੀ ਸਪੋਰਟਸ 'ਤੇ ਲਾਈਵ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਤੁਸੀਂ ਫੈਨਕੋਡ ਐਪ ਰਾਹੀਂ ਲਾਈਵ ਸਟ੍ਰੀਮਿੰਗ ਦੇਖ ਸਕਦੇ ਹੋ।


ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ


ਭਾਰਤ: ਰੋਹਿਤ ਸ਼ਰਮਾ (ਕਪਤਾਨ), ਸੂਰਿਆਕੁਮਾਰ ਯਾਦਵ, ਸੰਜੂ ਸੈਮਸਨ, ਰਿਸ਼ਭ ਪੰਤ (ਵਿਕੇਟ ਕੀਪਰ), ਦੀਪਕ ਹੁੱਡਾ, ਦਿਨੇਸ਼ ਕਾਰਤਿਕ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਭੁਵਨੇਸ਼ਵਰ ਕੁਮਾਰ, ਅਵੇਸ਼ ਖਾਨ, ਅਰਸ਼ਦੀਪ ਸਿੰਘ।


ਵੈਸਟਇੰਡੀਜ਼: ਕਾਈਲ ਮੇਅਰਸ, ਬ੍ਰੈਂਡਨ ਕਿੰਗ, ਨਿਕੋਲਸ ਪੂਰਨ (ਕਪਤਾਨ ਅਤੇ ਵਿਕੇਟ ਕੀਪਰ), ਰੋਵਮੈਨ ਪਾਵੇਲ, ਸ਼ਿਮਰੋਨ ਹੇਟਮੇਅਰ, ਡੇਵੋਨ ਥਾਮਸ, ਜੇਸਨ ਹੋਲਡਰ, ਅਕਿਲ ਹੋਸੈਨ, ਡੋਮਿਨਿਕ ਡਰੇਕਸ, ਅਲਜ਼ਾਰੀ ਜੋਸੇਫ, ਓਬੇਦ ਮੈਕਕੋਏ।