ਪੜਚੋਲ ਕਰੋ

IND vs ENG: ਟੀਮ ਇੰਡੀਆ ਨੇ ਰਾਜਕੋਟ ‘ਚ ਦਰਜ ਕੀਤੀ ਇਤਿਹਾਸਕ ਜਿੱਤ, ਇੰਗਲੈਂਡ ਨੂੰ 434 ਦੌੜਾਂ ਨਾਲ ਹਰਾਇਆ

India vs England: ਟੀਮ ਇੰਡੀਆ ਨੇ ਰਾਜਕੋਟ ਟੈਸਟ 'ਚ ਇੰਗਲੈਂਡ ਨੂੰ ਬੁਰੀ ਤਰ੍ਹਾਂ ਨਾਲ ਹਰਾ ਦਿੱਤਾ ਹੈ। ਦੌੜਾਂ ਦੇ ਲਿਹਾਜ ਨਾਲ ਇਹ ਭਾਰਤ ਦੀ ਟੈਸਟ 'ਚ ਸਭ ਤੋਂ ਵੱਡੀ ਜਿੱਤ ਹੈ।

India vs England Rajkot: ਭਾਰਤੀ ਕ੍ਰਿਕਟ ਟੀਮ ਨੇ ਰੋਹਿਤ ਸ਼ਰਮਾ ਦੀ ਕਪਤਾਨੀ 'ਚ ਇਤਿਹਾਸ ਰਚ ਦਿੱਤਾ ਹੈ। ਟੀਮ ਇੰਡੀਆ ਨੇ ਟੈਸਟ ਇਤਿਹਾਸ 'ਚ ਦੌੜਾਂ ਦੇ ਲਿਹਾਜ ਨਾਲ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਇਸ ਨੇ ਰਾਜਕੋਟ 'ਚ ਖੇਡੇ ਗਏ ਟੈਸਟ ਸੀਰੀਜ਼ ਦੇ ਤੀਜੇ ਮੈਚ 'ਚ ਇੰਗਲੈਂਡ ਨੂੰ 434 ਦੌੜਾਂ ਨਾਲ ਹਰਾਇਆ।

ਭਾਰਤ ਲਈ ਯਸ਼ਸਵੀ ਜੈਸਵਾਲ ਨੇ ਦੋਹਰਾ ਸੈਂਕੜਾ ਲਗਾਇਆ। ਰੋਹਿਤ ਸ਼ਰਮਾ ਅਤੇ ਰਵਿੰਦਰ ਜਡੇਜਾ ਨੇ ਸੈਂਕੜੇ ਲਗਾਏ। ਜਡੇਜਾ ਨੇ ਗੇਂਦਬਾਜ਼ੀ ਵਿੱਚ ਵੀ ਨਿਪੁੰਨਤਾ ਦਿਖਾਈ। ਇਸ ਜਿੱਤ ਨਾਲ ਟੀਮ ਇੰਡੀਆ ਪੰਜ ਮੈਚਾਂ ਦੀ ਸੀਰੀਜ਼ 'ਚ 2-1 ਨਾਲ ਅੱਗੇ ਹੈ।

ਟੀਮ ਇੰਡੀਆ ਨੇ ਪਹਿਲੀ ਪਾਰੀ ਵਿੱਚ 445 ਦੌੜਾਂ ਬਣਾਈਆਂ। ਇਸ ਦੌਰਾਨ ਕਪਤਾਨ ਰੋਹਿਤ ਨੇ 196 ਗੇਂਦਾਂ ਦਾ ਸਾਹਮਣਾ ਕਰਦਿਆਂ ਹੋਇਆਂ 131 ਦੌੜਾਂ ਬਣਾਈਆਂ। ਉਨ੍ਹਾਂ ਨੇ 14 ਚੌਕੇ ਅਤੇ 3 ਛੱਕੇ ਲਗਾਏ। ਰਵਿੰਦਰ ਜਡੇਜਾ ਨੇ 225 ਗੇਂਦਾਂ ਦਾ ਸਾਹਮਣਾ ਕਰਦਿਆਂ 112 ਦੌੜਾਂ ਬਣਾਈਆਂ। ਉਨ੍ਹਾਂ ਨੇ 9 ਚੌਕੇ ਅਤੇ 2 ਛੱਕੇ ਲਗਾਏ। ਆਪਣਾ ਪਹਿਲਾ ਮੈਚ ਖੇਡ ਰਹੇ ਸਰਫਰਾਜ਼ ਖਾਨ ਨੇ ਸ਼ਾਨਦਾਰ ਅਰਧ ਸੈਂਕੜਾ ਲਗਾਇਆ। ਉਨ੍ਹਾਂ ਨੇ 66 ਗੇਂਦਾਂ ਵਿੱਚ 62 ਦੌੜਾਂ ਬਣਾਈਆਂ। ਧਰੁਵ ਜੁਰੇਲ ਨੇ 46 ਦੌੜਾਂ ਦਾ ਯੋਗਦਾਨ ਪਾਇਆ।

ਇਹ ਵੀ ਪੜ੍ਹੋ: Video: ਅੰਗਰੇਜ਼ਾਂ ਲਈ ਮੁਸੀਬਤ ਬਣਿਆ ਮੁਹੰਮਦ ਸਿਰਾਜ ? ਖੁਲਾਸਾ ਕਰ ਦੱਸਿਆ ਕਿਵੇਂ ਢੇਰ ਕੀਤੀ ਇੰਗਲੈਂਡ ਟੀਮ

ਯਸ਼ਸਵੀ ਦਾ ਦਮਦਾਰ ਦੋਹਰਾ ਸੈਂਕੜਾ

ਭਾਰਤ ਨੇ 430 ਦੌੜਾਂ ਬਣਾ ਕੇ ਦੂਜੀ ਪਾਰੀ ਐਲਾਨ ਦਿੱਤੀ। ਇਸ ਦੌਰਾਨ ਯਸ਼ਸਵੀ ਜੈਸਵਾਲ ਨੇ ਦੋਹਰਾ ਸੈਂਕੜਾ ਲਗਾਇਆ। ਉਨ੍ਹਾਂ ਨੇ 236 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਅਜੇਤੂ 214 ਦੌੜਾਂ ਬਣਾਈਆਂ। ਯਸ਼ਸਵੀ ਦੀ ਇਸ ਪਾਰੀ ਵਿੱਚ 14 ਚੌਕੇ ਅਤੇ 12 ਛੱਕੇ ਸ਼ਾਮਲ ਸਨ। ਸ਼ੁਭਮਨ ਗਿੱਲ ਨੇ ਵੀ ਵਧੀਆ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ 151 ਗੇਂਦਾਂ ਵਿੱਚ 91 ਦੌੜਾਂ ਬਣਾਈਆਂ। ਸਰਫਰਾਜ਼ ਨੇ ਇਸ ਪਾਰੀ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ 72 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਅਜੇਤੂ 68 ਦੌੜਾਂ ਬਣਾਈਆਂ। ਸਰਫਰਾਜ਼ ਨੇ 6 ਚੌਕੇ ਅਤੇ 3 ਛੱਕੇ ਲਗਾਏ।

ਇੰਗਲੈਂਡ ਨੇ ਪਹਿਲੀ ਪਾਰੀ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਆਲ ਆਊਟ ਹੋਣ ਤੱਕ 319 ਦੌੜਾਂ ਬਣਾਈਆਂ। ਪਰ ਟੀਮ ਦੂਜੀ ਪਾਰੀ 'ਚ ਪੂਰੀ ਤਰ੍ਹਾਂ ਵਿਖਰ ਗਈ। ਇੰਗਲੈਂਡ ਲਈ ਪਹਿਲੀ ਪਾਰੀ 'ਚ ਬੇਨ ਡਕੇਟ ਨੇ ਸੈਂਕੜਾ ਲਗਾਇਆ। ਉਨ੍ਹਾਂ ਨੇ 151 ਗੇਂਦਾਂ ਦਾ ਸਾਹਮਣਾ ਕਰਦਿਆਂ 153 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 23 ਚੌਕੇ ਅਤੇ 2 ਛੱਕੇ ਲਗਾਏ। 

ਬੇਨ ਸਟੋਕਸ ਨੇ 89 ਗੇਂਦਾਂ ਵਿੱਚ 41 ਦੌੜਾਂ ਬਣਾਈਆਂ। ਓਲੀ ਪੋਪ ਨੇ 39 ਦੌੜਾਂ ਬਣਾਈਆਂ। ਉਨ੍ਹਾਂ ਨੇ 5 ਚੌਕੇ ਅਤੇ 1 ਛੱਕਾ ਲਗਾਇਆ। ਇੰਗਲੈਂਡ ਲਈ ਦੂਜੀ ਪਾਰੀ ਵਿੱਚ ਮਾਰਕ ਵੁੱਡ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਉਨ੍ਹਾਂ ਨੇ 15 ਗੇਂਦਾਂ 'ਚ 6 ਚੌਕੇ ਅਤੇ 1 ਛੱਕਾ ਲਗਾਇਆ। ਇਸ ਤਰ੍ਹਾਂ 33 ਦੌੜਾਂ ਬਣੀਆਂ। ਸਟੋਕਸ ਦੀ ਟੀਮ ਦੂਜੀ ਪਾਰੀ ਵਿੱਚ 122 ਦੌੜਾਂ ਬਣਾ ਕੇ ਆਲ ਆਊਟ ਹੋ ਗਈ।

ਇੰਗਲੈਂਡ ਦੀ ਪਹਿਲੀ ਪਾਰੀ ਦੌਰਾਨ ਸਿਰਾਜ ਨੇ 4 ਵਿਕਟਾਂ ਲਈਆਂ। ਉਨ੍ਹਾਂ ਨੇ 21.1 ਓਵਰਾਂ ਵਿੱਚ 84 ਦੌੜਾਂ ਦਿੱਤੀਆਂ ਅਤੇ 2 ਮੇਡਨ ਓਵਰ ਲਏ। ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਨੇ 2-2 ਵਿਕਟਾਂ ਲਈਆਂ।

ਬੁਮਰਾਹ ਅਤੇ ਅਸ਼ਵਿਨ ਨੂੰ ਇਕ-ਇਕ ਸਫਲਤਾ ਮਿਲੀ। ਜਡੇਜਾ ਨੇ ਦੂਜੀ ਪਾਰੀ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ। ਉਨ੍ਹਾਂ ਨੇ 5 ਵਿਕਟਾਂ ਲਈਆਂ। ਜਡੇਜਾ ਨੇ 12.4 ਓਵਰਾਂ ਵਿੱਚ 41 ਦੌੜਾਂ ਦਿੱਤੀਆਂ ਅਤੇ 4 ਮੇਡਨ ਓਵਰ ਵੀ ਲਏ। ਕੁਲਦੀਪ ਨੇ 2 ਵਿਕਟਾਂ ਹਾਸਲ ਕੀਤੀਆਂ। ਬੁਮਰਾਹ ਅਤੇ ਅਸ਼ਵਿਨ ਨੇ ਇਸ ਪਾਰੀ ਵਿੱਚ ਵੀ ਇੱਕ-ਇੱਕ ਵਿਕਟ ਲਈ।

ਇਹ ਵੀ ਪੜ੍ਹੋ: Badminton Asia Champion: ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਦਾ ਖਿਤਾਬ ਕੀਤਾ ਆਪਣੇ ਨਾਂਅ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KKarnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤAmritsar Clash| ਅੰਮ੍ਰਿਤਸਰ 'ਚ ਗਹਿਗੱਚ ਲੜਾਈ, ਕਈਆਂ ਦੇ ਲੱਗੀਆਂ ਸੱਟਾਂBathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ
Embed widget