India won by 6 wickets west indies 1st t20 kolkata suryakumar yadav rohit sharma


India vs West Indies: ਕੋਲਕਾਤਾ 'ਚ ਖੇਡੇ ਗਏ ਟੀ-20 ਸੀਰੀਜ਼ ਦੇ ਪਹਿਲੇ ਅਤੇ ਰੋਮਾਂਚਕ ਮੈਚ 'ਚ ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਵੈਸਟਇੰਡੀਜ਼ ਨੇ ਭਾਰਤ ਨੂੰ ਜਿੱਤ ਲਈ 158 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਮ ਇੰਡੀਆ ਨੇ ਰੋਹਿਤ ਸ਼ਰਮਾ ਅਤੇ ਸੂਰਿਆਕੁਮਾਰ ਯਾਦਵ ਦੀਆਂ ਧਮਾਕੇਦਾਰ ਪਾਰੀਆਂ ਦੇ ਦਮ 'ਤੇ ਮੈਚ ਜਿੱਤ ਲਿਆ। ਆਖਰ ਵਿੱਚ ਵੈਂਕਟੇਸ਼ ਅਈਅਰ ਨੇ ਵੀ ਸ਼ਾਨਦਾਰ ਬੱਲੇਬਾਜ਼ੀ ਕੀਤੀ। ਇਸ ਦੇ ਨਾਲ ਹੀ ਭਾਰਤ ਲਈ ਡੈਬਿਊ ਮੈਚ ਖੇਡਣ ਵਾਲੇ ਨੌਜਵਾਨ ਗੇਂਦਬਾਜ਼ ਰਵੀ ਬਿਸ਼ਨੋਈ ਨੇ ਦੋ ਵਿਕਟਾਂ ਆਪਣੇ ਨਾਂਅ ਕੀਤੀਆਂ।


ਵੈਸਟਇੰਡੀਜ਼ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਲਈ ਰੋਹਿਤ ਸ਼ਰਮਾ ਅਤੇ ਈਸ਼ਾਨ ਕਿਸ਼ਨ ਓਪਨਿੰਗ ਕਰਨ ਆਏ। ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੇ ਭਾਰਤ ਨੂੰ ਚੰਗੀ ਸ਼ੁਰੂਆਤ ਦਿੱਤੀ। ਰੋਹਿਤ ਨੇ ਧਮਾਕੇਦਾਰ ਪਾਰੀ ਖੇਡਦੇ ਹੋਏ 19 ਗੇਂਦਾਂ 'ਚ 40 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 3 ਛੱਕੇ ਅਤੇ 4 ਚੌਕੇ ਸ਼ਾਮਲ ਸੀ। ਜਦਕਿ ਈਸ਼ਾਨ ਨੇ 42 ਗੇਂਦਾਂ 'ਤੇ 35 ਦੌੜਾਂ ਬਣਾਈਆਂ। ਉਸ ਨੇ 4 ਚੌਕੇ ਲਗਾਏ।


ਸਾਬਕਾ ਕਪਤਾਨ ਵਿਰਾਟ ਕੋਹਲੀ 13 ਗੇਂਦਾਂ ਵਿੱਚ 17 ਦੌੜਾਂ ਬਣਾ ਕੇ ਆਊਟ ਹੋ ਗਏ। ਜਦਕਿ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਕੁਝ ਖਾਸ ਨਹੀਂ ਕਰ ਸਕੇ। ਪੰਤ ਸਿਰਫ਼ 8 ਦੌੜਾਂ ਦੇ ਸਕੋਰ 'ਤੇ ਆਊਟ ਹੋ ਗਏ। ਅੰਤ ਵਿੱਚ ਸੂਰਿਆਕੁਮਾਰ ਯਾਦਵ ਅਤੇ ਵੈਂਕਟੇਸ਼ ਅਈਅਰ ਨੇ ਟੀਮ ਇੰਡੀਆ ਨੂੰ ਜਿੱਤ ਦਿਵਾਈ। ਸੂਰਿਆਕੁਮਾਰ ਨੇ 18 ਗੇਂਦਾਂ 'ਤੇ ਅਜੇਤੂ 34 ਦੌੜਾਂ ਬਣਾਈਆਂ। ਉਸ ਨੇ ਇਸ ਪਾਰੀ 'ਚ 5 ਚੌਕੇ ਅਤੇ 1 ਛੱਕਾ ਲਗਾਇਆ। ਜਦਕਿ ਵੈਂਕਟੇਸ਼ ਨੇ 13 ਗੇਂਦਾਂ 'ਚ 24 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ 18.5 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 162 ਦੌੜਾਂ ਬਣਾ ਕੇ ਮੈਚ ਜਿੱਤ ਲਿਆ।


ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 157 ਦੌੜਾਂ ਬਣਾਈਆਂ। ਟੀਮ ਲਈ ਨਿਕੋਲਸ ਪੂਰਨ ਨੇ ਸ਼ਾਨਦਾਰ ਅਰਧ ਸੈਂਕੜਾ ਜੜਿਆ। ਉਸ ਨੇ 43 ਗੇਂਦਾਂ 'ਤੇ 61 ਦੌੜਾਂ ਬਣਾਈਆਂ। ਪੂਰਨ ਦੀ ਪਾਰੀ 'ਚ 5 ਛੱਕੇ ਅਤੇ 4 ਚੌਕੇ ਸ਼ਾਮਲ ਸੀ। ਮੇਅਰਸ ਨੇ ਵੀ ਚੰਗੀ ਬੱਲੇਬਾਜ਼ੀ ਕੀਤੀ। ਉਸ ਨੇ 31 ਦੌੜਾਂ ਦਾ ਯੋਗਦਾਨ ਪਾਇਆ। ਇਸ ਦੇ ਨਾਲ ਹੀ ਕੀਰਨ ਪੋਲਾਰਡ ਅੰਤ ਵਿੱਚ 24 ਦੌੜਾਂ ਬਣਾ ਕੇ ਨਾਬਾਦ ਰਿਹਾ।


ਭਾਰਤ ਲਈ ਡੈਬਿਊ ਮੈਚ ਖੇਡ ਰਹੇ ਰਵੀ ਬਿਸ਼ਨੋਈ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਸ ਨੇ 4 ਓਵਰਾਂ 'ਚ 17 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਇਸ ਦੇ ਨਾਲ ਹੀ ਹਰਸ਼ਲ ਪਟੇਲ ਨੇ 37 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ ਅਤੇ ਦੀਪਕ ਚਾਹਰ ਨੂੰ ਵੀ ਇੱਕ-ਇੱਕ ਸਫਲਤਾ ਮਿਲੀ।



ਇਹ ਵੀ ਪੜ੍ਹੋ: Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904