Rohit Sharma On IND vs AUS: ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ 7 ਜੂਨ ਤੋਂ ਓਵਲ ਮੈਦਾਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਸ ਮੈਚ ਲਈ ਤਿਆਰ ਹਨ। ਹੁਣ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ ਤੋਂ ਪਹਿਲਾਂ ਗੱਲ ਕੀਤੀ। ਰੋਹਿਤ ਸ਼ਰਮਾ ਨੇ ਕਿਹਾ ਕਿ ਇੰਗਲੈਂਡ 'ਚ ਬੱਲੇਬਾਜ਼ੀ ਕਰਨਾ ਆਸਾਨ ਨਹੀਂ ਰਿਹਾ। ਉਨ੍ਹਾਂ ਨੇ ਕਿਹਾ ਕਿ ਇੱਕ ਬੱਲੇਬਾਜ਼ ਦੇ ਤੌਰ ‘ਤੇ ਮੈਂ ਕਹਿ ਸਕਦਾ ਹਾਂ ਕਿ ਤੁਸੀਂ ਕਦੇ ਵੀ ਆਰਾਮ ਦੇ ਮੂਡ ਵਿੱਚ ਨਹੀਂ ਜਾ ਸਕਦੇ।


ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਅੱਗੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਤੁਹਾਨੂੰ ਹਮੇਸ਼ਾ ਕ੍ਰੀਜ਼ 'ਤੇ ਫੋਕਸ ਰੱਖਣਾ ਹੋਵੇਗਾ। ਜੇਕਰ ਤੁਸੀਂ ਆਪਣਾ ਧਿਆਨ ਹਟਾਉਂਦੇ ਹੋ, ਤਾਂ ਤੁਹਾਡੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ... ਦਰਅਸਲ, ਰੋਹਿਤ ਸ਼ਰਮਾ ਆਸਟ੍ਰੇਲੀਆ ਦੇ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਤੋਂ ਪਹਿਲਾਂ ਬੋਲ ਰਹੇ ਸਨ। ਇਸ ਤੋਂ ਇਲਾਵਾ ਟੀਮ ਇੰਡੀਆ ਦੇ ਕਪਤਾਨ ਨੇ ਦੱਸਿਆ ਕਿ ਬਤੌਰ ਬੱਲੇਬਾਜ਼ ਇੰਗਲੈਂਡ ਦੀਆਂ ਪਿੱਚਾਂ 'ਤੇ ਖੇਡਣ 'ਚ ਕਿਹੜੀਆਂ ਮੁਸ਼ਕਲਾਂ ਆਉਂਦੀਆਂ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਸਾਡੀ ਟੀਮ ਇਸ ਚੁਣੌਤੀ ਲਈ ਤਿਆਰ ਹੈ।


ਇਹ ਵੀ ਪੜ੍ਹੋ: WTC Final 2023: ਇਹ 3 ਗਲਤੀਆਂ ਭਾਰਤੀ ਟੀਮ ਨੂੰ ਪੈ ਸਕਦੀਆਂ ਭਾਰੀ, ਨਿਊਜ਼ੀਲੈਂਡ ਤੋਂ ਮਿਲੀ ਹਾਰ ਤੋਂ ਲੈਣਾ ਹੋਵੇਗਾ ਸਬਕ


ਕੀ ਇਸ ਵਾਰ ਟੀਮ ਇੰਡੀਆ ਵਿਸ਼ਵ ਟੈਸਟ ਚੈਂਪੀਅਨਸ਼ਿਪ ਜਿੱਤ ਸਕੇਗੀ?


ਜ਼ਿਕਰਯੋਗ ਹੈ ਕਿ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਟੀਮ ਇੰਡੀਆ ਦੇ ਸਾਹਮਣੇ ਕੰਗਾਰੂਆਂ ਦੀ ਚੁਣੌਤੀ ਹੋਵੇਗੀ। ਦੋਵੇਂ ਟੀਮਾਂ 7 ਜੂਨ ਤੋਂ ਓਵਲ ਦੇ ਮੈਦਾਨ 'ਚ ਆਹਮੋ-ਸਾਹਮਣੇ ਹੋਣਗੀਆਂ। ਭਾਰਤੀ ਟੀਮ ਲਗਾਤਾਰ ਦੂਜੀ ਵਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਇਸ ਵਾਰ ਭਾਰਤੀ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਜਿੱਤ ਦਰਜ ਕਰਨ 'ਚ ਜ਼ਰੂਰ ਕਾਮਯਾਬ ਹੋਵੇਗੀ।


ਇਹ ਵੀ ਪੜ੍ਹੋ: Ishan Kishan Injury: ਆਸਟ੍ਰੇਲੀਆ ਤੋਂ ਬਾਅਦ ਵਧਿਆ ਟੀਮ ਇੰਡੀਆ ਦਾ ਤਣਾਅ, ਪ੍ਰੈਕਟਿਸ ਦੌਰਾਨ ਲੱਗੀ ਈਸ਼ਾਨ ਕਿਸ਼ਨ ਨੂੰ ਸੱਟ