Indian cricket team: ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ ਜਿੱਤਿਆ, ਜਿਸ ਤੋਂ ਬਾਅਦ ਪੂਰੇ ਦੇਸ਼ ਦੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਭਾਰਤ ਨੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਇਸ ਜਿੱਤ ਤੋਂ ਬਾਅਦ ਬੀਸੀਸੀਆਈ ਨੇ ਭਾਰਤੀ ਟੀਮ ਲਈ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ। ਟੀ-20 ਵਿਸ਼ਵ ਕੱਪ (T20 World Cup) ਜਿੱਤਣ ਵਾਲੀ ਟੀਮ ਇੰਡੀਆ ਨੂੰ BCCI 125 ਕਰੋੜ ਰੁਪਏ ਦੇਵੇਗੀ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਟਵੀਟ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਇਸ ਟਵੀਟ 'ਚ ਦਿੱਤੀ ਹੈ।



ਕੀ ਕਿਹਾ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ?


ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਟਵੀਟ ਵਿੱਚ ਲਿਖਿਆ- ''ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਜੇਕਰ ਭਾਰਤੀ ਟੀਮ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਦੀ ਹੈ ਤਾਂ ਉਨ੍ਹਾਂ ਨੂੰ ਇਨਾਮੀ ਰਾਸ਼ੀ ਵਜੋਂ 125 ਕਰੋੜ ਰੁਪਏ ਮਿਲਣਗੇ। ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ 'ਚ ਸ਼ਾਨਦਾਰ ਖੇਡ, ਪ੍ਰਤਿਭਾ, ਦ੍ਰਿੜ ਇਰਾਦੇ ਅਤੇ ਖੇਡ ਦਾ ਪ੍ਰਦਰਸ਼ਨ ਕੀਤਾ''।


 






 


ਟੀਮ ਇੰਡੀਆ ਦੂਜੀ ਵਾਰ ਟੀ-20 ਵਿਸ਼ਵ ਕੱਪ ਚੈਂਪੀਅਨ ਬਣੀ...


ਤੁਹਾਨੂੰ ਦੱਸ ਦੇਈਏ ਕਿ ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਦੂਜੀ ਵਾਰ ਖਿਤਾਬ ਜਿੱਤਿਆ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ 20 ਓਵਰਾਂ 'ਚ 7 ਵਿਕਟਾਂ 'ਤੇ 176 ਦੌੜਾਂ ਬਣਾਈਆਂ। ਭਾਰਤ ਲਈ ਵਿਰਾਟ ਕੋਹਲੀ ਨੇ 59 ਗੇਂਦਾਂ ਵਿੱਚ ਸਭ ਤੋਂ ਵੱਧ 76 ਦੌੜਾਂ ਬਣਾਈਆਂ। ਜਿਸ ਦੇ ਜਵਾਬ 'ਚ ਦੱਖਣੀ ਅਫਰੀਕਾ ਦੀ ਟੀਮ 20 ਓਵਰਾਂ 'ਚ 8 ਵਿਕਟਾਂ 'ਤੇ 169 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਭਾਰਤ ਨੇ ਇਹ ਮੈਚ 7 ਦੌੜਾਂ ਨਾਲ ਜਿੱਤ ਲਿਆ। 


ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ। ਰਾਜਨੀਤੀ ਨੇਤਾਵਾਂ ਤੋਂ ਲੈ ਕੇ ਫਿਲਮੀ ਸਿਤਾਰਿਆਂ ਨੇ ਟਵਿੱਟਰ ਉੱਤੇ ਪੋਸਟ ਕਰਕੇ ਟੀਮ ਇੰਡੀਆ ਨੂੰ ਇਸ ਸ਼ਾਨਦਾਰ ਜਿੱਤ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।