World Cup 2023: ਵਰਲਡ ਕੱਪ ਦੇ ਲਈ ਕਦੋਂ ਹੋਵੇਗਾ ਟੀਮ ਇੰਡੀਆ ਦਾ ਐਲਾਨ? ਸਾਹਮਣੇ ਆਈ ਤਰੀਕ, ਜਾਣੋ
Cricket World Cup: ਵਿਸ਼ਵ ਕੱਪ ਦਾ ਪਹਿਲਾ ਮੈਚ 5 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਜਦਕਿ ਵਿਸ਼ਵ ਕੱਪ ਦਾ ਫਾਈਨਲ 19 ਨਵੰਬਰ ਨੂੰ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।
Indian Squad For World Cup 2023: ਵਿਸ਼ਵ ਕੱਪ 2023 ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਸ਼ਵ ਕੱਪ 2023 ਦਾ ਆਯੋਜਨ 5 ਅਕਤੂਬਰ ਤੋਂ 19 ਨਵੰਬਰ ਤੱਕ ਭਾਰਤ ਦੀ ਧਰਤੀ 'ਤੇ ਕੀਤਾ ਜਾਵੇਗਾ। ਇਸ ਟੂਰਨਾਮੈਂਟ ਦਾ ਪਹਿਲਾ ਮੈਚ 5 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।
ਜਦਕਿ ਵਿਸ਼ਵ ਕੱਪ ਦਾ ਫਾਈਨਲ 19 ਨਵੰਬਰ ਨੂੰ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਹਾਲਾਂਕਿ ਵਿਸ਼ਵ ਕੱਪ ਲਈ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਦਾ ਐਲਾਨ 5 ਸਤੰਬਰ ਨੂੰ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਟੀਮ ਇੰਡੀਆ ਦਾ ਐਲਾਨ 5 ਸਤੰਬਰ ਨੂੰ ਕੀਤਾ ਜਾਵੇਗਾ। ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
ਕੀ ਹੈ ਵਰਲਡ ਕੱਪ 2023 ਦਾ ਸ਼ਡਿਊਲ?
ਵਿਸ਼ਵ ਕੱਪ 5 ਅਕਤੂਬਰ ਤੋਂ ਸ਼ੁਰੂ ਹੋਵੇਗਾ। ਪਹਿਲੇ ਮੈਚ 'ਚ ਨਿਊਜ਼ੀਲੈਂਡ ਦਾ ਸਾਹਮਣਾ ਮੌਜੂਦਾ ਚੈਂਪੀਅਨ ਇੰਗਲੈਂਡ ਨਾਲ ਹੋਵੇਗਾ। ਦੋਵੇਂ ਟੀਮਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। ਜਦਕਿ ਵਿਸ਼ਵ ਕੱਪ 2023 ਦਾ ਫਾਈਨਲ ਮੈਚ 19 ਨਵੰਬਰ ਨੂੰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਟੀਮ ਆਪਣੀ ਮੁਹਿੰਮ ਦੀ ਸ਼ੁਰੂਆਤ 8 ਅਕਤੂਬਰ ਨੂੰ ਆਸਟ੍ਰੇਲੀਆ ਦੇ ਖਿਲਾਫ ਮੈਚ ਨਾਲ ਕਰੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇਹ ਮੈਚ ਚੇਨਈ ਦੇ ਚੇਪੌਕ ਸਟੇਡੀਅਮ 'ਚ ਖੇਡਿਆ ਜਾਵੇਗਾ। ਟੀਮ ਇੰਡੀਆ ਆਪਣਾ ਆਖਰੀ ਲੀਗ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਖਿਲਾਫ ਖੇਡੇਗੀ।
ਇਹ ਵੀ ਪੜ੍ਹੋ: Virat Kohli: ਵਿਰਾਟ ਕੋਹਲੀ ਜਿਮ 'ਚ ਵਹਾ ਰਹੇ ਪਸੀਨਾ, ਵੈਸਟਇੰਡੀਜ਼ ਖਿਲਾਫ ਦੂਜੇ ਟੈਸਟ ਦੀ ਜੰਮ ਕੇ ਕਰ ਰਹੇ ਤਿਆਰੀ
ਨਰਿੰਦਰ ਮੋਦੀ ਸਟੇਡੀਅਮ 'ਚ ਆਹਮੋ-ਸਾਹਮਣੇ ਹੋਵੇਗੀਆਂ ਭਾਰਤ-ਪਾਕਿਸਤਾਨ ਦੀ ਟੀਮ
ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 15 ਅਕਤੂਬਰ ਨੂੰ ਖੇਡਿਆ ਜਾਵੇਗਾ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ-ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਹਾਲਾਂਕਿ ਭਾਰਤ ਸਮੇਤ ਲਗਭਗ ਸਾਰੀਆਂ ਟੀਮਾਂ ਨੇ ਵਿਸ਼ਵ ਕੱਪ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਫਿਲਹਾਲ ਭਾਰਤੀ ਟੀਮ ਵੈਸਟਇੰਡੀਜ਼ ਦੇ ਦੌਰੇ 'ਤੇ ਹੈ। ਟੀਮ ਇੰਡੀਆ ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਤੋਂ ਬਾਅਦ ਵਨਡੇ ਅਤੇ ਟੀ-20 ਮੈਚਾਂ ਦੀ ਸੀਰੀਜ਼ ਖੇਡੇਗੀ। ਇਸ ਤੋਂ ਬਾਅਦ ਭਾਰਤੀ ਟੀਮ ਏਸ਼ੀਆ ਕੱਪ ਖੇਡਣ ਲਈ ਸ਼੍ਰੀਲੰਕਾ ਜਾਵੇਗੀ।