Harmanpreet Kaur on PM Modi: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur) ਨੇ ਪੀਐਮ ਮੋਦੀ (PM Modi) ਨੂੰ ਮਿਲਣ ਤੋਂ ਬਾਅਦ ਕਿਹਾ ਕਿ ਜਦੋਂ ਪੀਐਮ ਮੋਦੀ ਉਨ੍ਹਾਂ ਨਾਲ ਗੱਲ ਕਰ ਰਹੇ ਸਨ ਤਾਂ ਅਜਿਹਾ ਲੱਗ ਰਿਹਾ ਸੀ ਕਿ ਪੂਰਾ ਦੇਸ਼ ਉਨ੍ਹਾਂ ਦੀ ਟੀਮ ਦਾ ਸਮਰਥਨ ਕਰ ਰਿਹਾ ਹੈ। ਹਰਮਨਪ੍ਰੀਤ ਕੌਰ ਨੇ ਇਹ ਵੀ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਹੌਸਲਾ ਮਿਲਣਾ ਵੱਡੀ ਗੱਲ ਹੈ।


Nikhat Zareen ਨੇ ਪ੍ਰਧਾਨ ਮੰਤਰੀ ਮੋਦੀ ਦੀ ਭੇਟ ਕੀਤੇ ਬਾਕਸਿੰਗ ਗਲਾਵਜ਼, ਫੋਟੋ ਟਵੀਟ ਕਰ ਕੇ ਖਾਸ ਅੰਦਾਜ਼ 'ਚ ਕਿਹਾ ਸ਼ੁਕਰੀਆ


ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਨੂੰ ਆਪਣੇ ਨਿਵਾਸ 'ਤੇ ਰਾਸ਼ਟਰਮੰਡਲ ਖੇਡਾਂ ਤੋਂ ਵਾਪਸ ਪਰਤੇ ਭਾਰਤੀ ਖਿਡਾਰੀਆਂ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਨ੍ਹਾਂ ਖੇਡਾਂ ਵਿੱਚ ਭਾਰਤੀ ਦਲ ਦੀਆਂ ਪ੍ਰਾਪਤੀਆਂ ਅਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਚਾਂਦੀ ਦਾ ਤਗਮਾ ਜਿੱਤਣ 'ਤੇ ਵੀ ਵਧਾਈ ਦਿੱਤੀ।


ਇਸ ਮੁਲਾਕਾਤ ਤੋਂ ਬਾਅਦ ਹਰਮਨਪ੍ਰੀਤ ਨੇ ਕਿਹਾ, 'ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਹੌਸਲਾ ਮਿਲਣਾ ਵੱਡੀ ਗੱਲ ਹੈ। ਜਦੋਂ ਪੀਐਮ ਮੋਦੀ ਸਾਡੇ ਨਾਲ ਗੱਲ ਕਰ ਰਹੇ ਸਨ ਤਾਂ ਅਜਿਹਾ ਲੱਗ ਰਿਹਾ ਸੀ ਕਿ ਪੂਰਾ ਦੇਸ਼ ਸਾਡਾ ਸਮਰਥਨ ਕਰ ਰਿਹਾ ਹੈ ਅਤੇ ਸਾਡੀ ਮਿਹਨਤ ਦੀ ਸ਼ਲਾਘਾ ਕਰ ਰਿਹਾ ਹੈ। ਇਹ ਸਾਡੀ ਕ੍ਰਿਕਟ ਟੀਮ ਲਈ ਵੱਡੀ ਪ੍ਰਾਪਤੀ ਹੈ।



ਮਹਿਲਾ ਕ੍ਰਿਕਟ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ


ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਪਹਿਲੀ ਵਾਰ ਮਹਿਲਾ ਕ੍ਰਿਕਟ ਨੂੰ ਸ਼ਾਮਲ ਕੀਤਾ ਗਿਆ ਸੀ। ਆਪਣੀਆਂ ਪਹਿਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਟੀਮ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਇੱਥੇ ਭਾਰਤੀ ਟੀਮ ਸੋਨ ਤਮਗਾ ਜਿੱਤਣ ਦੀ ਕਗਾਰ 'ਤੇ ਸੀ ਪਰ ਫਾਈਨਲ ਮੈਚ ਦੇ ਆਖਰੀ ਦੋ ਓਵਰਾਂ 'ਚ ਮੈਚ ਉਲਟ ਗਿਆ। ਆਸਟਰੇਲਿਆਈ ਗੇਂਦਬਾਜ਼ਾਂ ਨੇ ਭਾਰਤੀ ਟੀਮ ਨੂੰ ਆਲਆਊਟ ਕਰ ਦਿੱਤਾ ਅਤੇ ਗੋਲਡ ਮੈਡਲ ਮੈਚ ਜਿੱਤ ਲਿਆ। ਭਾਰਤ ਨੂੰ ਇੱਥੇ 9 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਦੱਸ ਦੇਈਏ ਕਿ ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ 22 ਸੋਨੇ ਸਮੇਤ ਕੁੱਲ 61 ਤਗਮੇ ਜਿੱਤੇ ਸਨ। ਭਾਰਤ ਇੱਥੇ ਤਮਗਾ ਸੂਚੀ ਵਿੱਚ ਚੌਥੇ ਸਥਾਨ ’ਤੇ ਰਿਹਾ।