ਪੜਚੋਲ ਕਰੋ

IND vs WI, WT20 World Cup: ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾਇਆ, ਰਿਚਾ-ਦੀਪਤੀ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ICC Women's T20 World Cup 2023: ਭਾਰਤ ਨੇ ਆਪਣੇ ਦੂਜੇ ਮੈਚ ਵਿੱਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਮੈਚ ਵਿੱਚ ਦੀਪਤੀ ਸ਼ਰਮਾ ਅਤੇ ਰਿਚਾ ਘੋਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

Women's T20 World Cup 2023: ਭਾਰਤ ਨੇ ਮਹਿਲਾ ਟੀ-20 ਵਿਸ਼ਵ ਕੱਪ 2023 ਦੇ ਆਪਣੇ ਦੂਜੇ ਮੈਚ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ। ਟੀਮ ਇੰਡੀਆ ਨੇ ਬੁੱਧਵਾਰ ਨੂੰ ਕੇਪਟਾਊਨ 'ਚ ਖੇਡੇ ਗਏ ਮੈਚ 'ਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾਇਆ। ਵੈਸਟਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 119 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਮ ਇੰਡੀਆ ਨੇ 18.1 ਓਵਰਾਂ 'ਚ ਟੀਚਾ ਹਾਸਲ ਕਰ ਲਿਆ। ਭਾਰਤ ਦੇ ਲਈ ਰਿਚਾ ਘੋਸ਼ ਨੇ 44 ਦੌੜਾਂ ਦੀ ਅਜੇਤੂ ਪਾਰੀ ਖੇਡੀ। ਦੀਪਤੀ ਸ਼ਰਮਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 3 ਵਿਕਟਾਂ ਲਈਆਂ। ਭਾਰਤ ਨੇ ਆਪਣੇ ਪਿਛਲੇ ਮੈਚ ਵਿੱਚ ਪਾਕਿਸਤਾਨ ਨੂੰ ਹਰਾਇਆ ਸੀ।

ਭਾਰਤ ਲਈ ਸ਼ੇਫਾਲੀ ਵਰਮਾ ਅਤੇ ਸਮ੍ਰਿਤੀ ਮੰਧਾਨਾ ਓਪਨਿੰਗ ਕਰਨ ਆਈਆਂ। ਇਸ ਦੌਰਾਨ ਮੰਧਾਨਾ 7 ਗੇਂਦਾਂ 'ਚ 2 ਚੌਕਿਆਂ ਦੀ ਮਦਦ ਨਾਲ 8 ਦੌੜਾਂ ਬਣਾ ਕੇ ਆਊਟ ਹੋ ਗਈ। ਜਦਕਿ ਸ਼ੈਫਾਲੀ ਨੇ 23 ਗੇਂਦਾਂ ਦਾ ਸਾਹਮਣਾ ਕੀਤਾ ਅਤੇ 5 ਚੌਕਿਆਂ ਦੀ ਮਦਦ ਨਾਲ 28 ਦੌੜਾਂ ਬਣਾਈਆਂ। ਜੇਮਿਮਾ ਰੌਡਰਿਗਜ਼ ਕੁਝ ਖਾਸ ਨਹੀਂ ਕਰ ਸਕੀ ਅਤੇ ਉਹ 1 ਦੌੜ ਬਣਾ ਕੇ ਆਊਟ ਹੋ ਗਈ। ਇਸ ਤੋਂ ਬਾਅਦ ਕੈਪਟਨ ਹਰਮਨਪ੍ਰੀਤ ਕੌਰ ਅਤੇ ਰਿਚਾ ਘੋਸ਼ ਨੇ ਮੋਰਚਾ ਸੰਭਾਲ ਲਿਆ। ਹਰਮਨਪ੍ਰੀਤ ਨੇ ਰਿਚਾ ਨਾਲ ਚੰਗੀ ਸਾਂਝੇਦਾਰੀ ਨਿਭਾਈ। ਇਸ ਤੋਂ ਬਾਅਦ ਉਹ 42 ਗੇਂਦਾਂ 'ਚ 33 ਦੌੜਾਂ ਬਣਾ ਕੇ ਆਊਟ ਹੋ ਗਈ, ਉਸ ਨੇ 3 ਚੌਕੇ ਵੀ ਲਾਏ।

ਰਿਚਾ ਘੋਸ਼ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਨੇ 32 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਅਜੇਤੂ 44 ਦੌੜਾਂ ਬਣਾਈਆਂ, ਉਸ ਨੇ 5 ਚੌਕੇ ਲਗਾਏ। ਇਸ ਤਰ੍ਹਾਂ ਭਾਰਤ ਨੇ ਇਹ ਮੈਚ 18.1 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ਨਾਲ ਜਿੱਤ ਲਿਆ।

ਇਹ ਵੀ ਪੜ੍ਹੋ: ਟੀਮ ਇੰਡੀਆ ਨੇ ਕੁਝ ਹੀ ਘੰਟਿਆਂ 'ਚ ਖੋਹਿਆ ਨੰਬਰ 1 ਟੈਸਟ ਰੈਂਕਿੰਗ ਦਾ ਤਾਜ, ਆਸਟ੍ਰੇਲੀਆ ਨੇ ਫਿਰ ਕੀਤਾ ਟਾਪ 'ਤੇ ਕਬਜ਼ਾ

ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਟੀਮ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 118 ਦੌੜਾਂ ਬਣਾਈਆਂ। ਟੀਮ ਲਈ ਟੇਲਰ ਨੇ 40 ਗੇਂਦਾਂ ਦਾ ਸਾਹਮਣਾ ਕੀਤਾ ਅਤੇ 6 ਚੌਕਿਆਂ ਦੀ ਮਦਦ ਨਾਲ 42 ਦੌੜਾਂ ਬਣਾਈਆਂ। ਕੈਂਪਬੈਲ ਨੇ 36 ਗੇਂਦਾਂ ਦਾ ਸਾਹਮਣਾ ਕੀਤਾ ਅਤੇ 3 ਚੌਕਿਆਂ ਦੀ ਮਦਦ ਨਾਲ 30 ਦੌੜਾਂ ਬਣਾਈਆਂ। ਕਪਤਾਨ ਮੈਥਿਊਜ਼ 6 ਗੇਂਦਾਂ 'ਤੇ 2 ਦੌੜਾਂ ਬਣਾ ਕੇ ਆਊਟ ਹੋ ਗਏ। ਸ਼ਬਿਕਾ 13 ਗੇਂਦਾਂ 'ਚ 15 ਦੌੜਾਂ ਬਣਾ ਕੇ ਆਊਟ ਹੋ ਗਈ।

ਭਾਰਤ ਲਈ ਦੀਪਤੀ ਸ਼ਰਮਾ ਨੇ 3 ਵਿਕਟਾਂ ਲਈਆਂ। ਉਸ ਨੇ 4 ਓਵਰਾਂ 'ਚ 15 ਦੌੜਾਂ ਦਿੱਤੀਆਂ। ਪੂਜਾ ਵਸਤਰਾਕਰ ਨੇ 4 ਓਵਰਾਂ 'ਚ 21 ਦੌੜਾਂ ਦੇ ਕੇ ਇਕ ਵਿਕਟ ਲਈ। ਉਸ ਨੇ ਮੇਡਨ ਓਵਰ ਵੀ ਕੱਢਿਆ। ਰੇਣੁਕਾ ਸਿੰਘ ਨੇ 4 ਓਵਰਾਂ 'ਚ 22 ਦੌੜਾਂ ਦੇ ਕੇ 1 ਵਿਕਟ ਲਿਆ। ਰਾਜੇਸ਼ਵਰੀ ਗਾਇਕਵਾੜ ਨੇ 4 ਓਵਰਾਂ ਵਿੱਚ 30 ਦੌੜਾਂ ਦਿੱਤੀਆਂ। ਰਾਧਾ ਯਾਦਵ ਨੇ 1 ਓਵਰ 'ਚ 8 ਦੌੜਾਂ ਦਿੱਤੀਆਂ। ਸ਼ੈਫਾਲੀ ਵਰਮਾ ਨੇ 1 ਓਵਰ 'ਚ 5 ਦੌੜਾਂ ਦਿੱਤੀਆਂ।

ਇਹ ਵੀ ਪੜ੍ਹੋ: Riyan Parag VIDEO: ਰਿਆਨ ਨੇ MS Dhoni ਨੂੰ ਕਾਪੀ ਕਰਨ ਦੀ ਕੀਤੀ ਕੋਸ਼ਿਸ਼, ਵੀਡੀਓ ਹੋਈ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget